ਸ਼ਿਮਲਾ— ਹਿਮਾਚਲ ਪ੍ਰਦੇਸ਼ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਕੋਰੋਨਾ ਦਾ ਕਹਿਰ ਹੁਣ ਮੁੱਖ ਮੰਤਰੀ ਦਫ਼ਤਰ ਤੱਕ ਜਾ ਪੁੱਜਾ ਹੈ। ਮੁੱਖ ਮੰਤਰੀ ਜੈਰਾਮ ਠਾਕੁਰ ਦਾ ਡਿਪਟੀ ਸਕੱਤਰ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਡਿਪਟੀ ਸਕੱਤਰ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਖ਼ੁਦ ਨੂੰ ਹੋਮ ਕੁਆਰੰਟਾਈਨ ਕਰ ਲਿਆ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਆਪਣੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਹਨ। ਕੋਰੋਨਾ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸਕੱਤਰੇਤ 'ਚ ਭਾਜੜਾਂ ਪੈ ਗਈਆਂ। ਮੁੱਖ ਮੰਤਰੀ ਸਮੇਤ ਸਾਰੇ ਕਾਮਿਆਂ ਅਤੇ ਅਧਿਕਾਰੀਆਂ ਦੇ ਕੋਰੋਨਾ ਦੀ ਜਾਂਚ ਲਈ ਨਮੂਨੇ ਲਏ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਦਫ਼ਤਰ ਵਿਚ ਇਕ ਅਧਿਕਾਰੀ ਦੇ ਕੋਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਉਹ ਹੋਮ ਕੁਆਰੰਟਾਈਨ ਹੋਏ ਹਨ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸ਼ਾਮ ਤੱਕ ਮੁੱਖ ਮੰਤਰੀ ਦਾ ਵੀ ਕੋਵਿਡ ਟੈਸਟ ਲਈ ਨਮੂਨਾ ਲਿਆ ਜਾ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਮੰਡੀ ਦੇ ਇਕ ਭਾਜਪਾ ਨੇਤਾ ਦੇ ਕੋਰੋਨਾ ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਪ੍ਰਸ਼ਾਸਨ ਚੌਕਸ ਹੋ ਗਿਆ ਹੈ। ਉਕਤ ਨੇਤਾ ਸ਼ਿਮਲਾ ਵਿਚ ਕਈ ਲੋਕਾਂ ਨੂੰ ਮਿਲਿਆ ਹੈ। ਅੱਜ ਸਵੇਰੇ ਇਸ ਦੀ ਰਿਪੋਰਟ ਪਾਜ਼ੇਟਿਵ ਆਈ ਸੀ। ਇਸ ਤੋਂ ਬਾਅਦ ਸ਼ਾਮ ਨੂੰ ਮੁੱਖ ਮੰਤਰੀ ਦਫ਼ਤਰ ਦੇ ਡਿਪਟੀ ਸਕੱਤਰ ਦੇ ਕੋਰੋਨਾ ਪਾਜ਼ੇਟਿਵ ਹੋਣ ਦੀ ਪੁਸ਼ਟੀ ਹੋਈ।
ਇਹ ਵੀ ਪੜ੍ਹੋ: ਹਿਮਾਚਲ 'ਚ ਕੋਰੋਨਾ ਨਾਲ 10ਵੀਂ ਮੌਤ, 108 ਨਵੇਂ ਮਾਮਲੇ ਆਏ ਸਾਹਮਣੇ
ਪਤਨੀ ਅਤੇ ਬੱਚਿਆਂ ਦਾ ਕਤਲ ਕਰ ਕੇ ਫਰਾਰ ਹੋਏ ਪਤੀ ਨੂੰ ਪੁਲਸ ਨੇ ਕੀਤਾ ਗ੍ਰਿਫਤਾਰ
NEXT STORY