ਸ਼ਿਮਲਾ (ਭਾਸ਼ਾ)— ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਸੋਮਵਾਰ ਨੂੰ ਮੰਡੀ ਵਿਚ 15 ਤੋਂ 18 ਸਾਲ ਦੀ ਉਮਰ ਦੇ ਬੱਚਿਆਂ ਲਈ ਸੂਬੇ ਵਿਚ ਕੋਵਿਡ-19 ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਹ ਟੀਕਾਕਰਨ ਮੁਹਿੰਮ ਮੰਡੀ ਦੇ ਸਰਕਾਰੀ ਵਿਜੇ ਸੀਨੀਅਰ ਸੈਕੰਡਰੀ ਸਕੂਲ ਵਿਚ ਸ਼ੁਰੂ ਹੋਈ ਅਤੇ 12ਵੀਂ ਜਮਾਤ ਦੇ ਵਿਦਿਆਰਥੀ ਰਵੀ ਕੁਮਾਰ ਕੋਵੈਕਸੀਨ ਟੀਕੇ ਦੀ ਪਹਿਲੀ ਖ਼ੁਰਾਕ ਲਈ। ਮੁੱਖ ਮੰਤਰੀ ਨੇ ਮੰਡੀ ਤੋਂ ਟੀਕਾਕਰਨ ਮੁਹਿੰਮ ਸ਼ੁਰੂ ਕਰਨ ਤੋਂ ਬਾਅਦ ਮੀਡੀਆ ਕਰਮੀਆਂ ਨਾਲ ਗੱਲਬਾਤ ਕਰਦਿਆਂ ਲੋਕਾਂ ਨੂੰ ਕੋਵਿਡ ਰੋਕੂ ਟੀਕਾਕਰਨ ਲਈ ਅੱਗੇ ਆਉਣ ਦੀ ਅਪੀਲ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਪਹਾੜੀ ਸੂਬੇ ’ਚ 15 ਤੋਂ 18 ਸਾਲ ਦੇ ਲੱਗਭਗ 3.57 ਲੱਖ ਯੁਵਾ ਟੀਕਾਕਰਨ ਲਈ ਪਾਤਰ ਹਨ। ਇਸ ਮੌਕੇ ਮੁੱਖ ਮੰਤਰੀ ਦੀ ਪਤਨੀ ਡਾ. ਸਾਧਨਾ ਠਾਕੁਰ ਵੀ ਮੌਜੂਦ ਸੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਮੁਹਿੰਮ ਤਹਿਤ 4,259 ਸਿੱਖਿਅਕ ਸੰਸਥਾਵਾਂ ਨੂੰ ਸ਼ਾਮਲ ਕੀਤਾ ਜਾਵੇਗਾ, ਜਿਨ੍ਹਾਂ ’ਚ 2801 ਸਰਕਾਰੀ, 1,402 ਨਿੱਜੀ ਅਤੇ 56 ਹੋਰ ਸੰਸਥਾਵਾਂ ਸ਼ਾਮਲ ਹਨ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਕੋਰੋਨਾ ਵਾਇਰਸ ਦੇ ਡੈਲਟਾ ਅਤੇ ਓਮੀਕਰੋਨ ਦੋਹਾਂ ਰੂਪਾਂ ’ਤੇ ਨਜ਼ਰ ਰੱਖ ਰਹੀ ਹੈ ਅਤੇ ਉਨ੍ਹਾਂ ਦੇ ਪ੍ਰਸਾਰ ’ਤੇ ਕਾਬੂ ਪਾਉਣ ਲਈ ਸਾਵਧਾਨੀ ਉਪਾਅ ਕੀਤੇ ਗਏ ਹਨ।
ਉਤਰਾਖੰਡ 'ਚ ਡਿਊਟੀ ਦੌਰਾਨ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨੂੰ ਦਿੱਤੇ ਜਾਣਗੇ ਇਕ ਕਰੋੜ ਰੁਪਏ : ਕੇਜਰੀਵਾਲ
NEXT STORY