ਸ਼ਿਮਲਾ- ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਰਤੀ ਸੁਖਵਿੰਦਰ ਸਿੰਘ ਸੁੱਖੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੂਬੇ 'ਚ ਮੀਂਹ ਕਾਰਨ ਆਈ ਆਫ਼ਤ ਨੂੰ ਰਾਸ਼ਟਰੀ ਆਫ਼ਤ ਐਲਾਨ ਕਰਨ ਦੀ ਬੇਨਤੀ ਕੀਤੀ ਹੈ। ਮੁੱਖ ਮੰਤਰੀ ਨੇ ਐਤਵਾਰ ਨੂੰ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਲਿਖਿਆ ਕਿ ਜੀ20 ਸ਼ਿਖਰ ਸੰਮੇਲਨ ਦੇ ਰਾਤ ਦੇ ਭੋਜਨ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੇ ਨਾਲ ਗੱਲਬਾਤ ਦੌਰਾਨ ਹਿਮਾਚਲ ਪ੍ਰਦੇਸ਼ ਵਿਚ ਮੋਹਲੇਧਾਰ ਮੀਂਹ ਦੇ ਗੰਭੀਰ ਨਤੀਜਿਆਂ ਤੋਂ ਜਾਣੂ ਕਰਾਉਣ ਦਾ ਸੌਭਾਗ ਮਿਲਿਆ। ਮੈਂ ਇਕ ਵਿਸ਼ੇਸ਼ ਆਫ਼ਤ ਪੈਕੇਜ ਦੀ ਵੀ ਬੇਨਤੀ ਕੀਤੀ ਅਤੇ ਸਥਿਤੀ 'ਤੇ ਚਾਨਣਾ ਪਾਉਂਦੇ ਹੋਏ ਰਾਸ਼ਟਰੀ ਆਫ਼ਤ ਦੇ ਰੂਪ ਵਿਚ ਨਾਮਜ਼ਦ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ।
ਇਕ ਅਧਿਕਾਰਤ ਬਿਆਨ ਮੁਤਾਬਕ ਸੁੱਖੂ ਨੇ ਮਾਨਸੂਨ ਦੌਰਾਨ ਪਹਾੜੀ ਸੂਬੇ ਨੂੰ ਹੋਏ ਨੁਕਸਾਨ ਦੀ ਗੰਭੀਰਤਾ ਨਾਲ ਪ੍ਰਧਾਨ ਮੰਤਰੀ ਨੂੰ ਜਾਣੂ ਕਰਵਾਇਆ ਅਤੇ ਉਨ੍ਹਾਂ ਤੋਂ ਮੀਂਹ ਨਾਲ ਸਬੰਧਤ ਘਟਨਾਵਾਂ ਨੂੰ ਰਾਸ਼ਟਰੀ ਆਫ਼ਤ ਐਲਾਨ ਕਰਨ ਦੀ ਅਪੀਲ ਕੀਤੀ। ਮੁੱਖ ਮੰਤਰੀ ਸੁੱਖੀ ਨੇ ਪ੍ਰਧਾਨ ਮੰਤਰੀ ਨੂੰ ਇਹ ਵੀ ਕਿਹਾ ਕਿ ਹਿਮਾਚਲ ਪ੍ਰਦੇਸ਼ ਨੂੰ ਹਾਲਾਤ ਵਿਚ ਸੁਧਾਰ ਦੀ ਦਿਸ਼ਾ ਵੱਲ ਵੱਧਣ ਲਈ ਕੇਂਦਰ ਸਰਕਾਰ ਤੋਂ ਉੱਚਿਤ ਮਦਦ ਦੀ ਲੋੜ ਹੈ ਅਤੇ ਉਨ੍ਹਾਂ ਤੋਂ ਸੂਬੇ ਲਈ ਇਕ ਵਿਸ਼ੇਸ਼ ਰਾਹਤ ਪੈਕੇਜ ਦਾ ਐਲਾਨ ਕਰਨ ਦੀ ਬੇਨਤੀ ਕੀਤੀ ਹੈ। ਸੁੱਖੂ ਨੇ ਕਿਹਾ ਕਿ ਪ੍ਰਦੇਸ਼ ਵਿਚ ਮੀਂਹ ਨਾਲ ਸਬੰਧਤ ਘਟਨਾਵਾਂ ਕਾਰਨ 12,000 ਕਰੋੜ ਰੁਪਏ ਦਾ ਨੁਕਸਾਨ ਹੋਇਆ।
G20 ਸੰਮੇਲਨ ਦੌਰਾਨ ਭਾਰਤ ਨੇ ਚੁੱਕਿਆ ਸਵਾਲ- ਇੰਟਰਨੈੱਟ ਡੋਮੇਨ ਅੰਗਰੇਜ਼ੀ 'ਚ ਕਿਉਂ?
NEXT STORY