ਸ਼ਿਮਲਾ- ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੂੰ ਢਿੱਡ 'ਚ ਦਰਦ ਦੀ ਸ਼ਿਕਾਇਤ ਮਗਰੋਂ ਇੱਥੇ ਸਥਿਤ ਇੰਦਰਾ ਗਾਂਧੀ ਮੈਡੀਕਲ ਕਾਲਜ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਅਧਿਕਾਰੀਆਂ ਨੇ ਵੀਰਵਾਰ ਯਾਨੀ ਕਿ ਅੱਜ ਇਹ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ- ਬੈਂਕ ਮੈਨੇਜਰ ਕਤਲਕਾਂਡ ਦੀ ਸਨਸਨੀਖੇਜ਼ ਕਹਾਣੀ, ਪਤਨੀ ਨੇ ਪਤੀ ਨੂੰ ਦਿੱਤੀ ਲੂ-ਕੰਡੇ ਖੜ੍ਹੇ ਕਰਨ ਵਾਲੀ ਮੌਤ
ਮੁੱਖ ਮੰਤਰੀ ਸੁੱਖੂ ਨੂੰ ਬੁੱਧਵਾਰ ਦੇਰ ਰਾਤ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਡਾਕਟਰਾਂ ਮੁਤਾਬਕ ਹੁਣ ਤੱਕ ਸਾਰੀਆਂ ਰਿਪੋਰਟਾਂ ਆਮ ਹਨ ਅਤੇ ਮੁੱਖ ਮੰਤਰੀ ਦੀ ਹਾਲਤ ਸਥਿਰ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਨਿਗਰਾਨੀ ਵਿਚ ਰੱਖਿਆ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਜਾਂਚ ਜਾਰੀ ਹੈ ਅਤੇ ਮੁੱਖ ਮੰਤਰੀ ਅਜੇ ਹਸਪਤਾਲ 'ਚ ਹੀ ਰਹਿਣਗੇ।
ਇਹ ਵੀ ਪੜ੍ਹੋ- CM ਸੁੱਖੂ ਨਾਲ ਵਿਰਾਟ ਕੋਹਲੀ ਨੇ ਕੀਤੀ ਮੁਲਾਕਾਤ, ਕਿਹਾ- ਟੀਮ ਇੰਡੀਆ ਵਿਸ਼ਵ ਕੱਪ ਜਿੱਤਣ ਦੀ ਮਜ਼ਬੂਤ ਦਾਅਵੇਦਾਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਿੱਲੀ ’ਚ ਅੱਜ ਤੋਂ ਸ਼ੁਰੂ ਹੋਵੇਗੀ ‘ਰੈੱਡ ਲਾਈਟ ਆਨ ਗੱਡੀ ਆਫ’ ਮੁਹਿੰਮ
NEXT STORY