ਸ਼ਿਮਲਾ- ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਬੁੱਧਵਾਰ ਨੂੰ ਕਿਹਾ ਕਿ ਪਾਰਟੀ ਦੀ ਹਿਮਾਚਲ ਪ੍ਰਦੇਸ਼ ਇਕਾਈ ਦੀ ਪ੍ਰਧਾਨ ਅਤੇ ਮੰਡੀ ਤੋਂ ਲੋਕ ਸਭਾ ਮੈਂਬਰ ਪ੍ਰਤਿਭਾ ਸਿੰਘ ਸੂਬੇ 'ਚ ਭਾਰੀ ਮੀਂਹ ਕਾਰਨ ਹੋਈ ਤਬਾਹੀ ਨੂੰ ਰਾਸ਼ਟਰੀ ਆਫ਼ਤ ਐਲਾਨ ਕਰਨ ਦੀ ਮੰਗ ਸੰਸਦ ਦੇ ਵਿਸ਼ੇਸ਼ ਸੈਸ਼ਨ ਵਿਚ ਚੁੱਕੇਗੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਇਸ ਬਾਰੇ ਪਤਾ ਨਹੀਂ ਹੈ ਕਿ ਇਸ ਵਿਸ਼ੇ ਨੂੰ ਸੈਸ਼ਨ ਦੌਰਾਨ ਚੁੱਕਣ ਦੀ ਆਗਿਆ ਦਿੱਤੀ ਜਾਵੇਗੀ ਜਾਂ ਨਹੀਂ। ਦੱਸ ਦੇਈਏ ਕਿ ਸੰਸਦ ਦਾ ਵਿਸ਼ੇਸ਼ ਸੈਸ਼ਨ 18 ਤੋਂ 22 ਸਤੰਬਰ ਤੱਕ ਹੋਵੇਗਾ।
ਇਹ ਵੀ ਪੜ੍ਹੋ- ਡਾਕਟਰ ਦੇ ਘਰ ਹੋ ਰਿਹਾ ਸੀ ਮੁਰੰਮਤ ਦਾ ਕੰਮ, ਬੰਦ ਬਕਸੇ 'ਚੋਂ ਮਿਲਿਆ ਕੁਝ ਅਜਿਹਾ ਕਿ ਵੇਖ ਕੇ ਡਰ ਗਏ ਮਜ਼ਦੂਰ
ਪ੍ਰਿਯੰਕਾ ਗਾਂਧੀ ਕੁੱਲੂ, ਮੰਡੀ, ਸ਼ਿਮਲਾ ਅਤੇ ਸੋਲਨ ਜ਼ਿਲ੍ਹਿਆਂ ਦੇ ਮੀਂਹ ਪ੍ਰਭਾਵਿਤ ਖੇਤਰਾਂ ਦੇ ਦੋ ਦਿਨਾਂ ਦੌਰੇ 'ਤੇ ਹੈ। ਉਨ੍ਹਾਂ ਨੇ ਮੰਗਲਵਾਰ ਨੂੰ ਮੰਡੀ ਅਤੇ ਕੁੱਲੂ ਦਾ ਦੌਰਾ ਕੀਤਾ ਸੀ ਅਤੇ ਕੇਂਦਰ ਤੋਂ ਮੋਹਲੇਧਾਰ ਮੀਂਹ ਕਾਰਨ ਹਿਮਾਚਲ ਵਿਚ ਆਈ ਆਫ਼ਤ ਨੂੰ ਰਾਸ਼ਟਰੀ ਆਫ਼ਤ ਐਲਾਨ ਕਰਨ ਦੀ ਅਪੀਲ ਕੀਤੀ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਵੀ ਕੀਤੀ।
ਇਹ ਵੀ ਪੜ੍ਹੋ- ਗੰਭੀਰ ਜੈਨੇਟਿਕ ਬੀਮਾਰੀ ਤੋਂ ਪੀੜਤ 18 ਮਹੀਨੇ ਦੇ ਕਣਵ ਨੂੰ ਮਿਲੇ CM ਕੇਜਰੀਵਾਲ, ਲੱਗਣਾ ਸੀ 17.5 ਕਰੋੜ ਦਾ ਟੀਕਾ
ਉਨ੍ਹਾਂ ਨੇ ਦੋਹਰਾਇਆ ਹਿਮਾਚਲ ਦੇ ਲੋਕਾਂ ਨੇ ਇਕਜੁੱਟ ਹੋ ਕੇ ਅਤੇ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਲਈ ਅੱਗੇ ਆ ਕੇ ਦੇਸ਼ ਲਈ ਇਕ ਮਿਸਾਲ ਕਾਇਮ ਕੀਤੀ ਹੈ। ਸੂਬਾ ਐਮਰਜੈਂਸੀ ਪਰਿਚਾਲਣ ਕੇਂਦਰ ਮੁਤਾਬਕ ਪ੍ਰਦੇਸ਼ ਵਿਚ 24 ਜੂਨ ਨੂੰ ਮਾਨਸੂਨ ਦੀ ਸ਼ੁਰੂਆਤ ਤੋਂ ਲੈ ਕੇ 11 ਸਤੰਬਰ ਤੱਕ 8,679 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਉੱਥੇ ਹੀ ਮੀਂਹ ਨਾਲ ਸਬੰਧਤ ਹਾਦਸਿਆਂ ਵਿਚ 260 ਲੋਕਾਂ ਦੀ ਜਾਨ ਚੱਲੀ ਗਈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ੍ਰੀ ਗੁਰੂ ਨਾਨਕ ਦੇਵ ਖ਼ਾਲਸਾ ਕਾਲਜ ਨੇ ਸਿੱਖ ਵਿਦਿਆਰਥੀਆਂ ਨੂੰ ਕੀਤਾ ਸਸਪੈਂਡ, ਜਾਣੋ ਕੀ ਹੈ ਮਾਮਲਾ
NEXT STORY