ਸ਼ਿਮਲਾ (ਵਾਰਤਾ)- ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਸ਼ੁੱਕਰਵਾਰ ਨੂੰ ਇੱਥੇ ਕਿਹਾ ਕਿ ਰਾਜ ਵਿਚ ਭਾਰੀ ਮੀਂਹ ਕਾਰਨ ਹੋਏ ਨੁਕਸਾਨ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਪੂਰੇ ਸੂਬੇ ਨੂੰ 'ਕੁਦਰਤੀ ਆਫ਼ਤ ਪ੍ਰਭਾਵਿਤ ਖੇਤਰ' ਐਲਾਨਿਆ ਹੈ। ਸੀ.ਐੱਮ. ਸੁੱਖੂ ਨੇ ਕਿਹਾ ਕਿ ਪਿਛਲੇ ਦਿਨਾਂ ਤੋਂ ਭਾਰੀ ਮੀਂਹ, ਬੱਦਲ ਫਟਣ ਅਤੇ ਜ਼ਮੀਨ ਖਿਸਕਣ ਕਾਰਨ ਸੂਬੇ ਵਿਚ ਭਾਰੀ ਜਾਨੀ ਤੇ ਮਾਲੀ ਨੁਕਸਾਨ ਹੋਇਆ ਹੈ। ਸੂਬੇ ਵਿਚ ਪੀਣ ਵਾਲੇ ਪਾਣੀ, ਬਿਜਲੀ ਸਪਲਾਈ ਪ੍ਰਣਾਲੀ ਅਤੇ ਸੜਕਾਂ ਸਮੇਤ ਹੋਰ ਸਾਧਨਾਂ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ ਹੈ। ਸੂਬੇ ਵਿਚ ਹੁਣ ਤੱਕ 12 ਹਜ਼ਾਰ ਤੋਂ ਵੱਧ ਘਰ ਨੁਕਸਾਨੇ ਗਏ ਹਨ ਅਤੇ 330 ਲੋਕ ਆਪਣੀਆਂ ਕੀਮਤੀ ਜਾਨਾਂ ਗੁਆ ਚੁੱਕੇ ਹਨ। ਸੂਬੇ 'ਚ ਹੁਣ ਤੱਕ 10 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦੇ ਨੁਕਸਾਨ ਦਾ ਅੰਦਾਜ਼ਾ ਲਗਾਇਆ ਗਿਆ ਹੈ।
ਇਹ ਵੀ ਪੜ੍ਹੋ : ਕੁੱਤਿਆਂ ਦੇ ਜਨਮ ਦਿਨ 'ਤੇ ਪੂਰੇ ਪਿੰਡ ਨੂੰ ਦਿੱਤੀ ਦਾਵਤ, ਜਾਇਦਾਦ ਵੀ ਇਨ੍ਹਾਂ ਦੇ ਨਾਂ ਕਰਨ ਦਾ ਐਲਾਨ
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਖੇਤੀ ਅਤੇ ਬਾਗਬਾਨੀ ਨੂੰ ਵੀ ਭਾਰੀ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਸੰਚਾਰ ਪ੍ਰਣਾਲੀ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਸੂਬੇ ਵਿਚ ਆਮ ਜਨਜੀਵਨ ਬੁਰੀ ਤਰ੍ਹਾਂ ਠੱਪ ਹੋ ਗਿਆ ਹੈ ਅਤੇ ਵਪਾਰਕ ਗਤੀਵਿਧੀਆਂ ਵੀ ਇਸ ਆਫ਼ਤ ਤੋਂ ਅਛੂਤੇ ਨਹੀਂ ਰਹਿ ਗਈਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਕਈ ਇਲਾਕਿਆਂ ਵਿਚ ਲੋਕਾਂ ਨੂੰ ਰਾਹਤ ਕੈਂਪਾਂ ਵਿਚ ਸ਼ਰਨ ਲੈਣੀ ਪਈ ਹੈ। ਖ਼ਤਰੇ ਨੂੰ ਦੇਖਦੇ ਹੋਏ ਕਈ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਤੋਂ ਸੁਰੱਖਿਅਤ ਕੱਢ ਕੇ ਹੋਰ ਥਾਵਾਂ 'ਤੇ ਪਹੁੰਚਾਇਆ ਗਿਆ ਹੈ। ਸੀ.ਐੱਮ. ਸੁੱਖੂ ਨੇ ਕਿਹਾ ਕਿ ਸੂਬਾ ਸਰਕਾਰ ਰਾਹਤ, ਬਚਾਅ ਅਤੇ ਮੁੜ ਵਸੇਬੇ ਲਈ ਜੰਗੀ ਪੱਧਰ ’ਤੇ ਕੰਮ ਕਰ ਰਹੀ ਹੈ। ਆਫ਼ਤ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੌਸਮ ਅਨੁਕੂਲ ਹੋਣ 'ਤੇ ਸਬੰਧਤ ਜ਼ਿਲ੍ਹੇ ਅਤੇ ਵਿਭਾਗ ਮਾਲੀ, ਪਸ਼ੂ ਧਨ, ਬੁਨਿਆਦੀ ਢਾਂਚੇ ਅਤੇ ਹੋਰ ਨੁਕਸਾਨ ਦਾ ਮੁਲਾਂਕਣ ਕਰਕੇ ਪੁਨਰ ਨਿਰਮਾਣ ਅਤੇ ਉਚਿਤ ਕਾਰਵਾਈ ਲਈ ਸੂਬਾ ਸਰਕਾਰ ਨੂੰ ਸੌਂਪਣਗੇ। ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਇਸ ਆਫ਼ਤ ਦੀ ਘੜੀ ਵਿਚ ਸੂਬੇ ਨੂੰ ਦਿਲ ਖੋਲ੍ਹ ਕੇ ਸਹਾਇਤਾ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ ਤਾਂ ਜੋ ਸੂਬੇ ਵਿਚ ਜਨਜੀਵਨ ਨੂੰ ਮੁੜ ਲੀਹ 'ਤੇ ਲਿਆਉਣ ਦੇ ਨਾਲ-ਨਾਲ ਸੂਬੇ ਵਿਚ ਆਮ ਸਥਿਤੀ ਲਿਆਉਣ ਨਾਲ ਸਬੰਧਤ ਗਤੀਵਿਧੀਆਂ ਵਿਚ ਤੇਜ਼ੀ ਲਿਆਂਦੀ ਜਾ ਸਕੇ।
‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਾਂਗਰਸ ਨੇਤਾ ਰਾਹੁਲ ਗਾਂਧੀ ਅਮੇਠੀ ਤੋਂ ਲੜਨਗੇ ਚੋਣ : ਅਜੇ ਰਾਏ
NEXT STORY