ਕੁੱਲੂ—ਹਿਮਾਚਲ ਪ੍ਰਦੇਸ਼ ਦੇ ਮਨਾਲੀ ਜ਼ਿਲੇ 'ਚ ਝਮਝਮ ਬਾਰਿਸ਼ ਤੋਂ ਬਾਅਦ ਹੁਣ ਸੂਬੇ ਦੀਆਂ ਉੱਚੀਆਂ ਚੋਟੀਆਂ 'ਤੇ ਤਾਜ਼ਾ ਬਰਫਬਾਰੀ ਹੋ ਰਹੀ ਹੈ। ਵਿਸ਼ਵ ਪ੍ਰਸਿੱਧ ਰੋਹਤਾਂਗ ਦੱਰਿਆ 'ਤੇ ਬੀਤੀ ਰਾਤ ਤੋਂ ਤਾਜ਼ਾ ਬਰਫਬਾਰੀ ਹੋ ਰਹੀ ਹੈ, ਜਿਸ ਕਾਰਨ ਰੋਹਤਾਂਗ ਦੱਰੇ 'ਤੇ ਵਾਹਨ ਡਰਾਈਵਰਾਂ ਨੂੰ ਕਾਫੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੂਜੇ ਪਾਸੇ ਜ਼ਿਲਾ ਦਫਤਰ ਕੇਲਾਂਗ ਦੀਆਂ ਪਹਾੜੀਆਂ 'ਚ ਤਾਜ਼ਾ ਬਰਫਬਾਰੀ ਹੋਣ ਕਾਰਨ ਤਾਪਮਾਨ 'ਚ ਕਾਫੀ ਗਿਰਾਵਟ ਆਈ ਹੈ।

ਲਾਹੌਲ ਸਪਿਤੀ ਅਤੇ ਕੁੱਲੂ ਜ਼ਿਲੇ 'ਚ ਲੋਕਾਂ ਨੇ ਗਰਮ ਕੱਪੜੇ ਪਹਿਣਨੇ ਸ਼ੁਰੂ ਕਰ ਦਿੱਤੇ ਹਨ। ਅਜਿਹੇ 'ਚ ਕੁੱਲੂ ਜ਼ਿਲੇ 'ਚ ਪਿਛਲੇ 3 ਦਿਨਾਂ ਤੋਂ ਲਗਾਤਾਰ ਮੌਸਮ ਖਰਾਬ ਚੱਲ ਰਿਹਾ ਹੈ, ਜਿਸ ਕਾਰਨ ਤਾਪਮਾਨ 'ਚ ਭਾਰੀ ਗਿਰਾਵਟ ਆਉਣ ਕਾਰਨ ਲੋਕਾਂ ਨੂੰ ਠੰਡ ਦਾ ਅਹਿਸਾਸ ਹੋ ਰਿਹਾ ਹੈ।

ਮੌਸਮ ਵਿਭਾਗ ਮੁਤਾਬਕ 7 ਅਕਤੂਬਰ ਤੱਕ ਸੂਬੇ 'ਚ ਮੌਸਮ ਖਰਾਬ ਹੋਣ ਦਾ ਅੰਦਾਜ਼ਾ ਲਗਾਇਆ ਗਿਆ ਹੈ ਅਤੇ ਉੱਚੀਆਂ ਪਹਾੜੀਆਂ 'ਚ ਤਾਜ਼ਾ ਬਰਫਬਾਰੀ ਹੋਣ ਦੀ ਸੰਭਾਵਨਾ ਜਤਾਈ ਹੈ। ਕੁੱਲੂ ਜ਼ਿਲੇ 'ਚ ਮੌਸਮ ਖਰਾਬ ਹੋਣ ਤੋਂ ਬਾਅਦ ਬਾਗਵਾਨਾਂ ਦੀ ਚਿੰਤਾ ਵੱਧ ਗਈ ਹੈ, ਕਿਉਂਕਿ ਕੁੱਲੂ ਜ਼ਿਲੇ 'ਚ ਸੇਬ ਦਾ ਸੀਜ਼ਨ ਜੋਰਾਂ 'ਤੇ ਹੈ।

ਮੌਸਮ ਵਿਭਾਗ ਨੇ ਉੱਚੇ ਖੇਤਰਾਂ 'ਚ ਬਰਫਬਾਰੀ ਅਤੇ ਹੇਠਲੇ ਇਲਾਕਿਆਂ 'ਚ ਭਾਰੀ ਬਾਰਿਸ਼ ਹੋਣ ਕਾਰਨ ਤਾਪਮਾਨ 'ਚ ਗਿਰਾਵਟ ਹੋਣ ਦਾ ਮੁੱਖ ਕਾਰਨ ਦੱਸਿਆ।
ਮੋਬ ਲਿੰਚਿੰਗ 'ਤੇ PM ਮੋਦੀ ਨੂੰ ਚਿੱਠੀ ਲਿਖਣ ਵਾਲੀਆਂ 49 ਹਸਤੀਆਂ ਖਿਲਾਫ FIR
NEXT STORY