ਸ਼ਿਮਲਾ (ਵਾਰਤਾ)- ਹਿਮਾਚਲ ਪ੍ਰਦੇਸ਼ ਸਰਕਾਰ ਨੇ ਰਾਜ ਭਰ ਦੀ ਨਿਗਰਾਨੀ ਲਈ ਡਰੋਨ ਤਾਇਨਾਤ ਕਰਵਾਉਣ ਦਾ ਫ਼ੈਸਲਾ ਲਿਆ ਹੈ। ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਵੀਰਵਾਰ ਦੇਰ ਸ਼ਾਮ ਆਪਣੇ ਸੰਬੋਧਨ 'ਚ ਕਿਹਾ ਕਿ ਰਾਜ ਭਰ 'ਚ ਆਵਾਜਾਈ ਪ੍ਰਬੰਧਨ, ਫਸੇ ਟਰੈਕਰਜ਼ ਦਾ ਪਤਾ ਲਗਾਉਣ ਅਤੇ ਬਚਾਅ ਕਰਨ, ਗੈਰ-ਕਾਨੂੰਨੀ ਖਨਨ ਰੋਕਣ, ਹੋਰ ਜੀਵਨ ਅਤੇ ਜੰਗਲ ਦੀ ਸੁਰੱਖਿਆ ਨੂੰ ਲੈ ਕੇ ਡਰੋਨ ਦੇ ਮਾਧਿਅਮ ਨਾਲ ਨਜ਼ਰ ਰੱਖੀ ਜਾਵੇਗੀ। ਸੀ.ਐੱਮ. ਸੁੱਖੂ ਨੇ ਕਿਹਾ ਕਿ ਇਸ ਗੱਲ 'ਤੇ ਗੰਭੀਰਤਾ ਨਾਲ ਵਿਚਾਰ ਕਰਨ ਦੀ ਸਖ਼ਤ ਲੋੜ ਹੈ ਕਿ ਆਧੁਨਿਕ ਤਕਨੀਕ ਦਾ ਇਸਤੇਮਾਲ ਕਰ ਕੇ ਵੱਖ-ਵੱਖ ਸਰਕਾਰੀ ਵਿਭਾਗਾਂ ਦੀਆਂ ਸੇਵਾਵਾਂ ਨੂੰ ਕਿਵੇਂ ਤੇਜ਼ ਕੀਤਾ ਜਾ ਸਕਦਾ ਹੈ? ਇਸ ਨਾਲ ਵੱਡੇ ਪੈਮਾਨੇ 'ਤੇ ਲੋਕਾਂ ਨੂੰ ਵੀ ਲਾਭ ਹੋਵੇਗਾ। ਇਸ ਤੋਂ ਇਲਾਵਾ ਤਕਨਾਲੋਜੀ ਸਿਹਤ ਅਤੇ ਹੋਰ ਖੇਤਰਾਂ 'ਚ ਵੀ ਮਹੱਤਵਪੂਰਨ ਭੂਮਿਕਾ ਨਿਭਾਏਗੀ।
ਸੁਖਵਿੰਦਰ ਸੁੱਖੂ ਨੇ ਕਿਹਾ ਕਿ ਖੇਤੀ ਖੇਤਰ 'ਚ ਸੂਖਮ ਪੋਸ਼ਕ ਤੱਤਾਂ ਦੇ ਆਸਾਰ ਲਈ ਡਰੋਨ ਦਾ ਵੀ ਉਪਯੋਗ ਕੀਤਾ ਜਾ ਸਕਦਾ ਹੈ। ਇਸ ਨਾਲ ਨਾ ਸਿਰਫ਼ ਸਮੇਂ ਦੀ ਬਚਤ ਹੋਵੇਗੀ, ਸਗੋਂ ਸਿੱਧੇ ਨਤੀਜੇ ਵੀ ਯਕੀਨੀ ਹੋਣਗੇ। ਉਨ੍ਹਾਂ ਕਿਹਾ ਕਿ ਦੁਨੀਆ ਵੱਡੇ ਪੈਮਾਨੇ 'ਤੇ ਉੱਨਤ ਤਕਨਾਲੋਜੀ ਦੇ ਯੁੱਗ 'ਚ ਪ੍ਰਵੇਸ਼ ਕਰ ਚੁੱਕੀ ਹੈ। ਇਹ ਸਮੇਂ ਦੀ ਮੰਗ ਹੈ ਕਿ ਸਰਕਾਰ ਸਾਰੇ ਖੇਤਰਾਂ 'ਚ ਤੇਜ਼ੀ ਨਾਲ ਵਿਕਾਸ ਲਈ ਆਧੁਨਿਕ ਤਕਨੀਕ ਨੂੰ ਅਪਣਾਉਣ। ਰਾਜ ਸਰਕਾਰ ਭਵਿੱਖ 'ਚ ਨਵੀਂ ਤਕਨੀਕ ਜੋੜ ਕੇ ਸੂਬੇ ਦੇ ਲੋਕਾਂ ਨੂੰ ਬਿਹਤਰ ਸੇਵਾਵਾਂ ਦੇਣ ਲਈ ਵਚਨਬੱਧ ਹੈ।
ਦਿੱਲੀ ਮੇਅਰ ਚੋਣ ਨੂੰ ਲੈ ਕੇ 'ਆਪ' ਨੂੰ ਵੱਡੀ ਰਾਹਤ, ਸੁਪਰੀਮ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ
NEXT STORY