ਊਨਾ (ਭਾਸ਼ਾ)- ਹਿਮਾਚਲ ਪ੍ਰਦੇਸ਼ ਦੇ ਉੱਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੇ ਮੰਗਲਵਾਰ ਨੂੰ ਕਿਹਾ ਕਿ ਹੈਰੋਇਨ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਤਾਂ ਕਿ ਪ੍ਰਦੇਸ਼ ਦੇ ਨੌਜਵਾਨਾਂ ਨੂੰ ਨਸ਼ੀਲੇ ਪਦਾਰਥਾਂ ਦੇ ਗਲਤ ਪ੍ਰਭਾਵਾਂ ਤੋਂ ਬਚਾਇਆ ਜਾ ਸਕੇ।
ਅਗਨੀਹੋਤਰੀ ਨੇ ਕਿਹਾ ਕਿ ਪੁਲਸ ਫ਼ੋਰਸਾਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ 'ਚਿੱਟਾ' (ਨਸ਼ੀਲੇ ਪਦਾਰਥ) ਦੀ ਸਮੱਸਿਆ ਨਾਲ ਨਜਿੱਠਣ ਲਈ ਗੁਆਂਢੀ ਸੂਬਿਆਂ ਦੀ ਪੁਲਸ ਨਾਲ ਤਾਲਮੇਲ ਕਰਨ। ਉੱਪ ਮੁੱਖ ਮੰਤਰੀ ਹਰੋਲੀ ਵਿਧਾਨ ਸਭਾ ਖੇਤਰ 'ਚ 22.50 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਤੋਂ ਬਾਅਦ ਮੌਜੂਦ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ।
ਦਿੱਲੀ: LNJP ਹਸਪਤਾਲ 'ਚ 'ਮ੍ਰਿਤਕ ਐਲਾਨ' ਕੀਤੇ ਜਾਣ ਮਗਰੋਂ ਜਿਊਂਦੀ ਮਿਲੀ ਬੱਚੀ
NEXT STORY