ਸ਼ਿਮਲਾ- ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਹੈ ਕਿ ਸਰਕਾਰ ਨਸ਼ੇ ਦੀ ਲਪੇਟ 'ਚ ਆਏ ਨੌਜਵਾਨਾਂ ਨੂੰ ਇਸ ਲਤ ਤੋਂ ਮੁਕਤ ਕਰ ਕੇ ਅਤੇ ਉਨ੍ਹਾਂ ਦੇ ਮੁੜ ਵਸੇਬੇ ਲਈ ਇਕ ਨੀਤੀ ਬਣਾਏਗੀ। ਇੱਥੇ ਸਰਕਾਰ ਵੱਲੋਂ ਜਾਰੀ ਬਿਆਨ ਮੁਤਾਬਕ ਇਸ ਨੀਤੀ ਦੇ ਖਰੜੇ ਨੂੰ ਲੈ ਕੇ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਦਾ ਜੀਵਨ ਮੋਬਾਇਲ ਫੋਨ ਤੱਕ ਸੀਮਤ ਹੋ ਗਿਆ ਹੈ, ਜਿਸ ਕਾਰਨ ਉਹ ਨਸ਼ਿਆਂ ਦਾ ਸ਼ਿਕਾਰ ਹੋ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ 'ਚ ਫਸਣ ਤੋਂ ਬਚਾਉਣ ਲਈ ਸਖ਼ਤ ਕਦਮ ਚੁੱਕ ਰਹੀ ਹੈ। ਇਸ ਟੀਚੇ ਦੀ ਪ੍ਰਾਪਤੀ ਲਈ ਰਾਸ਼ਟਰੀ ਮਾਨਸਿਕ ਸਿਹਤ ਅਤੇ ਨੈਸ਼ਨਲ ਇੰਸਟੀਚਿਊਟ ਆਫ ਮੈਂਟਲ ਹੈਲਥ ਐਂਡ ਨਿਊਰੋ ਸਾਇੰਸਿਜ਼ ਦੇ ਸਹਿਯੋਗ ਨਾਲ ਸੂਬੇ 'ਚ ਇਕ ਅਤਿ-ਆਧੁਨਿਕ ਨਸ਼ਾ ਛੁਡਾਊ ਸਹਿ ਪੁਨਰਵਾਸ ਕੇਂਦਰ ਸਥਾਪਤ ਕੀਤਾ ਜਾਵੇਗਾ। ਬਿਆਨ ਮੁਤਾਬਕ ਮੁੱਖ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਇਸ ਕੇਂਦਰ ਲਈ ਜ਼ਮੀਨ ਦੀ ਸ਼ਨਾਖਤ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਇਹ ਕੇਂਦਰ ਇਸ ਵਿਚ ਰਹਿ ਰਹੇ ਨੌਜਵਾਨਾਂ ਨੂੰ ਕਿੱਤਾਮੁਖੀ ਸਿਖਲਾਈ ਵੀ ਪ੍ਰਦਾਨ ਕਰੇਗਾ।
ਉਨ੍ਹਾਂ ਕਿਹਾ ਕਿ ਇਹ ਨੌਜਵਾਨਾਂ ਦੇ ਗੁਆਚੇ ਹੋਏ ਆਤਮ ਵਿਸ਼ਵਾਸ ਨੂੰ ਵਧਾਏਗਾ ਅਤੇ ਉਨ੍ਹਾਂ ਨੂੰ ਜ਼ਿੰਦਗੀ 'ਚ ਅੱਗੇ ਵਧਣ ਲਈ ਮਾਰਗਦਰਸ਼ਨ ਕਰੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੂੰ ਆਮ ਜੀਵਨ ਵਿਚ ਪਰਤਣ ਦੇ ਯੋਗ ਬਣਾਉਣ ਲਈ ਉਨ੍ਹਾਂ ਨੂੰ ਪਰਿਵਾਰ ਅਤੇ ਸਮਾਜ ਨਾਲ ਜੋੜਨ 'ਤੇ ਵੀ ਜ਼ੋਰ ਦਿੱਤਾ ਜਾਵੇਗਾ।
ਕਰਨਾਟਕ ਦੀ ਹਾਰ ਨਾਲ ਭਾਜਪਾ ਲਈ ਬੰਦ ਹੋਇਆ ਦੱਖਣ ਦਾ 'ਦੁਆਰ'
NEXT STORY