ਹਿਮਾਚਲ : ਕਾਂਗੜਾ ਦੇ ਦਾਦਾਸੀਬਾ ਦੇ ਗੁਰਾਲਾ ਵਿੱਚ ਇੱਕ ਵੱਡਾ ਹਾਦਸਾ ਵਾਪਰਨ ਦੀ ਸੂਚਨਾ ਮਿਲੀ। ਇਸ ਹਾਦਸੇ ਦੌਰਾਨ HRTC ਦੀ ਇਕ ਬੱਸ ਅਚਾਨਕ ਬੇਕਾਬੂ ਹੋ ਕੇ ਪਲਟ ਗਈ, ਜਿਸ ਕਾਰਨ 40 ਲੋਕ ਜ਼ਖਮੀ ਹੋ ਗਏ। ਕੁਝ ਜ਼ਖਮੀਆਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਉਨ੍ਹਾਂ ਨੂੰ ਸਿਵਲ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ, ਜਦੋਂ ਕਿ ਬਾਕੀਆਂ ਦਾ ਇਲਾਜ ਚੱਲ ਰਿਹਾ ਹੈ।
ਇਹ ਵੀ ਪੜ੍ਹੋ : ਮਾਸ, ਮੱਛੀ ਤੇ ਅੰਡਿਆਂ ਦੀ ਵਿਕਰੀ 'ਤੇ ਲੱਗੀ ਪਾਬੰਦੀ! ਜਾਣੋ ਕਦੋਂ ਤੱਕ ਜਾਰੀ ਰਹੇਗਾ ਇਹ ਹੁਕਮ
ਦੱਸ ਦੇਈਏ ਕਿ ਇਹ ਹਾਦਸਾ ਦਾਦਾਸੀਬਾ-ਗੁਰਾਲਾ ਸੜਕ 'ਤੇ ਵਾਪਰਿਆ ਹੈ। ਬੱਸ ਯਾਤਰੀਆਂ ਨਾਲ ਭਰੀ ਹੋਈ ਸੀ, ਜਿਸ ਨੇ ਅਚਾਨਕ ਕੰਟਰੋਲ ਗੁਆ ਦਿੱਤਾ ਅਤੇ ਸੜਕ ਕਿਨਾਰੇ ਪਲਟ ਗਈ। ਇਸ ਹਾਦਸੇ ਦੌਰਾਨ ਬੱਸ ਵਿਚ ਮੌਜੂਦ ਸਵਾਰੀਆਂ ਨੇ ਚੀਕ-ਚਿਹਾੜਾ ਪਾਉਣਾ ਸ਼ੁਰੂ ਕਰ ਦਿੱਤਾ, ਜਿਹਨਾਂ ਦੀ ਆਵਾਜ਼ ਸੁਣ ਕੇ ਸਥਾਨਕ ਨਿਵਾਸੀ ਤੁਰੰਤ ਮੌਕੇ 'ਤੇ ਪਹੁੰਚ ਗਏ। ਉਹਨਾਂ ਨੇ ਬੜੀ ਮੁਸ਼ਕਤ ਨਾਲ ਬਚਾਅ ਕਾਰਜ ਕਰਨਾ ਸ਼ੁਰੂ ਕੀਤਾ। ਉਨ੍ਹਾਂ ਨੇ ਜ਼ਖਮੀਆਂ ਨੂੰ ਬੱਸ ਵਿੱਚੋਂ ਬਾਹਰ ਕੱਢਿਆ ਅਤੇ ਐਂਬੂਲੈਂਸ ਦੀ ਮਦਦ ਨਾਲ ਇਲਾਜ ਲਈ ਹਸਪਤਾਲ ਪਹੁੰਚਾਇਆ।
ਇਹ ਵੀ ਪੜ੍ਹੋ : GST ਦੀਆਂ ਨਵੀਆਂ ਦਰਾਂ ਅੱਜ ਤੋਂ ਲਾਗੂ, ਦੁੱਧ-ਦਹੀਂ ਤੋਂ ਲੈ ਕੇ TV-ਕਾਰਾਂ ਤੱਕ 295 ਚੀਜ਼ਾਂ ਹੋਣਗੀਆਂ ਸਸਤੀਆਂ
ਦੂਜੇ ਪਾਸੇ ਇਸ ਹਾਦਸੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਵੀ ਉਕਤ ਸਥਾਨ 'ਤੇ ਪਹੁੰਚ ਗਈ, ਜਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਇਸ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਹਰ ਪਹਿਲੂ ਦੀ ਜਾਂਚ ਕਰ ਰਹੀ ਹੈ। ਇਸ ਘਟਨਾ ਨਾਲ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ।
ਇਹ ਵੀ ਪੜ੍ਹੋ : 6 ਦਿਨ ਬੰਦ ਰਹਿਣਗੇ ਸਕੂਲ-ਕਾਲਜ! ਹੋ ਗਿਆ ਛੁੱਟੀਆਂ ਦਾ ਐਲਾਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਅਰੁਣਾਚਲ ਪ੍ਰਦੇਸ਼ ਪੁੱਜੇ PM ਮੋਦੀ, 5100 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ
NEXT STORY