ਊਨਾ- ਹਿਮਾਚਲ ਪ੍ਰਦੇਸ਼ ਦੇ ਉੱਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੇ ਕਿਹਾ ਕਿ ਪਿਛਲੇ ਮਹੀਨੇ ਮੀਂਹ ਕਾਰਨ ਸੂਬੇ 'ਚ ਜਲ ਸ਼ਕਤੀ ਵਿਭਾਗ ਨੂੰ 2000 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਅਗਨੀਹੋਤਰੀ ਨੇ ਇਹ ਜਾਣਕਾਰੀ ਕੱਲ ਰਾਤ ਇੱਥੇ ਵਿਭਾਗ ਦੀ ਵੀਡੀਓ ਕਾਨਫਰੰਸ ਜ਼ਰੀਏ ਆਯੋਜਿਤ ਸੂਬਾ ਪੱਧਰੀ ਸਮੀਖਿਆ ਬੈਠਕ ਦੀ ਪ੍ਰਧਾਨਗੀ ਕਰਦਿਆਂ ਹੋਏ ਦਿੱਤੀ। ਉਨ੍ਹਾਂ ਨੇ ਸੇਵਾਵਾਂ ਨੂੰ ਬਹਾਲ ਕਰਨ ਅਤੇ ਸਥਿਤੀ ਨਾਲ ਨਜਿੱਠਣ ਦੀਆਂ ਕੋਸ਼ਿਸ਼ਾਂ ਦੀ ਅਪੀਲ ਕੀਤੀ। ਬੈਠਕ 'ਚ ਜਲ ਸ਼ਕਤੀ ਵਿਭਾਗ ਦੇ ਮੁੱਖ ਇੰਜੀਨੀਅਰਾਂ, ਸੁਪਰਡੈਂਟ ਇੰਜੀਨੀਅਰਾਂ ਅਤੇ ਹੋਰ ਕਈ ਅਧਿਕਾਰੀਆਂ ਨੇ ਵੀ ਸ਼ਿਰਕਤ ਕੀਤੀ। ਬੈਠਕ 'ਚ ਉੱਪ ਮੁੱਖ ਮੰਤਰੀ ਨੂੰ ਦੂਜੇ ਪੜਾਅ ਦੇ ਮੀਂਹ ਕਾਰਨ ਆਪਣੇ-ਆਪਣੇ ਖੇਤਰਾਂ ਵਿਚ ਨੁਕਸਾਨ ਅਤੇ ਪ੍ਰਭਾਵਿਤ ਪੀਣ ਵਾਲੇ ਪਾਣੀ ਦੀਆਂ ਯੋਜਨਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।
ਅਗਨੀਹੋਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਅਗਲੇ 48 ਘੰਟਿਆਂ ਦੇ ਅੰਦਰ ਪ੍ਰਦੇਸ਼ ਦੇ ਸਾਰੇ ਖੇਤਰਾਂ ਵਿਚ ਪਾਣੀ ਦੀ ਸਪਲਾਈ ਯਕੀਨੀ ਕਰਨ ਨੂੰ ਕਿਹਾ। ਉਨ੍ਹਾਂ ਕਿਹਾ ਕਿ ਪੀਣ ਵਾਲੇ ਪਾਣੀ ਦੀ ਗੁਣਵੱਤਾ ਦੀ ਵੀ ਲਗਾਤਾਰ ਜਾਂਚ ਕੀਤੀ ਜਾਵੇ, ਤਾਂ ਕਿ ਪਾਣੀ ਨਾਲ ਹੋਣ ਵਾਲੀਆਂ ਬੀਮਾਰੀਆਂ ਦੀ ਚੁਣੌਤੀਆਂ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਕਿਹਾ ਕਿ ਮੋਹਲੇਧਾਰ ਮੀਂਹ ਕਾਰਨ ਹੋਏ ਨੁਕਸਾਨ ਦੀ ਜਾਣਕਾਰੀ ਛੇਤੀ ਹੀ ਕੇਂਦਰ ਸਰਕਾਰ ਨੂੰ ਦਿੱਤੀ ਜਾਵੇਗੀ। ਜਲ ਸ਼ਕਤੀ ਵਿਭਾਗ ਦੀਆਂ ਯੋਜਨਾਵਾਂ ਦੀ ਮੁਰੰਮਤ ਲਈ ਤੁਰੰਤ 50 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ ਅਤੇ ਬਹੁਤ ਮਹੱਤਵਪੂਰਨ ਪੀਣ ਵਾਲੇ ਪਾਣੀ ਯੋਜਨਾ ਦੀ ਮੁੜ ਬਹਾਲੀ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ।
ਦੁਖ਼ਦ: ਰਾਤ ਨੂੰ ਖਾਣਾ ਖਾਣ ਮਗਰੋਂ ਇਕੱਠਿਆਂ ਵਿਗੜੀ 9 ਮੈਂਬਰਾਂ ਦੀ ਸਿਹਤ, 3 ਮਾਸੂਮਾਂ ਨੇ ਤੋੜਿਆ ਦਮ
NEXT STORY