ਸ਼ਿਮਲਾ (ਵਾਰਤਾ)- ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਜਾਨੋਂ ਮਾਰਨ ਦੀ ਧਮਕੀ ਮਿਲਣ ਤੋਂ ਬਾਅਦ ਹਿਮਾਚਲ ਪ੍ਰਦੇਸ਼ ਦੀ ਪੁਲਸ ਅਲਰਟ ਹੋ ਗਈ ਹੈ। ਕੰਗਨਾ ਨੇ ਮਨਾਲੀ ਥਾਣੇ ’ਚ ਸ਼ਿਕਾਇਤ ਦਰਜ ਕਰਵਾਈ ਹੈ। ਪੁਲਸ ਨੇ ਇਸ ਸੰਬੰਧ ’ਚ ਮਾਮਲਾ ਦਰਜ ਕਰ ਲਿਆ ਹੈ। ਪੁਲਸ ਸੁਪਰਡੈਂਟ ਕੁੱਲੂ ਗੁਰੂਦੇਵ ਸ਼ਰਮਾ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕੰਗਨਾ ਕੋਲ ਵਾਈ ਪਲੱਸ ਸ਼੍ਰੇਣੀ ਦੀ ਸੁਰੱਖਿਆ ਹੈ ਪਰ ਫਿਰ ਵੀ ਪੁਲਸ ਚੌਕਸ ਹੋ ਗਈ ਹੈ। ਕੰਗਨਾ ਨੇ ਜਾਨੋਂ ਮਾਰਨ ਦੀ ਧਮਕੀ ਮਿਲਣ ਤੋਂ ਬਾਅਦ ਤੁਰੰਤ ਮਨਾਲੀ ਪੁਲਸ ਥਾਣੇ ’ਚ ਸ਼ਿਕਾਇਤ ਦਰਜ ਕਰਵਾਈ ਹੈ। ਇੰਟਰਨੈੱਟ ਮੀਡੀਆ ’ਤੇ ਅਦਾਕਾਰਾ ਨੇ ਇਕ ਪੋਸਟ ਲਿਖੀ ਸੀ, ਜਿਸ ਤੋਂ ਬਾਅਦ ਕੰਗਨਾ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ।
ਇਹ ਵੀ ਪੜ੍ਹੋ : 12 ਸੰਸਦ ਮੈਂਬਰਾਂ ਦੀ ਮੁਅੱਤਲੀ ਦਾ ਮੁੱਦਾ ਗਰਮਾਇਆ, ਨਾਇਡੂ ਬੋਲੇ- ਅੱਜ ਵੀ ਡਰਾਉਂਦੀ ਹੈ ਉਹ ਹਰਕਤ
ਅਦਾਕਾਰਾ ਨੇ ਇਸ ਵਿਰੁੱਧ ਐੱਫ.ਆਈ.ਆਰ. ਦਰਜ ਕਰਵਾਈ ਹੈ। ਇਸ ਦੀ ਜਾਣਕਾਰੀ ਕੰਗਨਾ ਨੇ ਇੰਸਟਾਗ੍ਰਾਮ ’ਤੇ ਦਿੱਤੀ ਹੈ। ਕੰਗਨਾ ਨੇ ਸ੍ਰੀ ਦਰਬਾਰ ਸਾਹਿਬ ਦੀਆਂ ਕੁਝ ਤਸਵੀਰਾਂ ਸ਼ੇਅਰ ਕਰਦੇ ਹੋਏ ਮੁੰਬਈ ’ਚ ਹੋਏ ਇਕ ਅੱਤਵਾਦੀ ਹਮਲੇ ਦੇ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਲਿਖਿਆ ਹੈ ਕਿ ਗੱਦਾਰਾਂ ਨੂੰ ਕਦੇ ਮੁਆਫ਼ ਨਹੀਂ ਕਰਨਾ, ਨਾ ਹੀ ਭੁੱਲਣਾ ਚਾਹੀਦਾ। ਇਸ ਤਰ੍ਹਾਂ ਦੀ ਘਟਨਾ ’ਚ ਦੇਸ਼ ਦੇ ਅੰਦਰੂਨੀ ਦੇਸ਼ਧ੍ਰੋਹੀ ਗੱਦਾਰਾਂ ਦਾ ਹੱਥ ਹੁੰਦਾ ਹੈ। ਇਸ ’ਤੇ ਕੰਗਨਾ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਕੰਗਨਾ ਨੂੰ ਮੁੰਬਈ ’ਚ ਹੋਏ ਵਿਵਾਦ ਦੇ ਬਾਅਦ ਤੋਂ ਵਾਈ ਕੈਟੇਗਰੀ ਦੀ ਸਕਿਓਰਿਟੀ ਦਿੱਤੀ ਗਈ ਹੈ। ਇੰਨੀਂ ਦਿਨੀਂ ਕੰਗਨਾ ਸਖ਼ਤ ਸੁਰੱਖਿਆ ਵਿਵਸਥਾ ਦਰਮਿਆਨ ਆਪਣੇ ਮਨਾਲੀ ਸਥਿਤ ਘਰ ’ਚ ਛੁੱਟੀਆਂ ਮਨਾ ਰਹੀ ਹੈ।
ਇਹ ਵੀ ਪੜ੍ਹੋ : ਸੰਸਦ ਸੈਸ਼ਨ: ਰਾਜ ਸਭਾ ’ਚ ਵਿਰੋਧੀ ਧਿਰ ਦੇ 12 ਮੈਂਬਰਾਂ ਨੂੰ ਬਾਕੀ ਸੈਸ਼ਨ ਲਈ ਕੀਤਾ ਗਿਆ ਮੁਅੱਤਲ
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈੰਟ ਬਾਕਸ ’ਚ ਦਿਓ ਜਵਾਬ
ਅਰਵਿੰਦ ਕੇਜਰੀਵਾਲ 2 ਦਸੰਬਰ ਨੂੰ ਮੁੜ ਆਉਣਗੇ ਪੰਜਾਬ
NEXT STORY