ਸ਼ਿਮਲਾ- ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਸੂਬੇ ਦਾ ਬਜਟ ਪੇਸ਼ ਕਰਦਿਆਂ ਗਰੀਬੀ ਰੇਖਾ ਤੋਂ ਹੇਠਾਂ (BPL) ਰਹਿ ਰਹੇ ਪਰਿਵਾਰਾਂ ਲਈ ਵੱਡੇ ਰਾਹਤ ਪੈਕੇਜ ਦਾ ਐਲਾਨ ਕੀਤਾ ਹੈ। ਸਰਕਾਰ ਨੇ 'ਮੁੱਖ ਮੰਤਰੀ ਸੁੱਖੀ ਪਰਿਵਾਰ ਯੋਜਨਾ' ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ, ਜਿਸ ਦਾ ਉਦੇਸ਼ ਗਰੀਬੀ ਰੇਖਾ ਤੋਂ ਹੇਠਾਂ ਲਗਭਗ ਇਕ ਲੱਖ ਬੀਪੀਐੱਲ ਪਰਿਵਾਰਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣਾ ਹੈ।
ਤਿੰਨ ਮੁੱਖ ਗਾਰੰਟੀਆਂ ਦਾ ਐਲਾਨ
ਇਸ ਯੋਜਨਾ ਤਹਿਤ ਮੁੱਖ ਮੰਤਰੀ ਨੇ ਤਿੰਨ ਅਹਿਮ ਗਾਰੰਟੀਆਂ ਦੇਣ ਦਾ ਵਾਅਦਾ ਕੀਤਾ ਹੈ:
300 ਯੂਨਿਟ ਮੁਫ਼ਤ ਬਿਜਲੀ।
1500 ਰੁਪਏ ਮਹੀਨਾਵਾਰ ਪੈਨਸ਼ਨ।
ਪੱਕੇ ਮਕਾਨ ਬਣਾਉਣ ਲਈ ਵਿੱਤੀ ਸਹਾਇਤਾ।
ਮੁੱਖ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਲਾਭਪਾਤਰੀਆਂ ਦੀ ਪਛਾਣ ਲਈ ਡਿਪਟੀ ਕਮਿਸ਼ਨਰਾਂ (DCs) ਅਤੇ ਐੱਸ.ਡੀ.ਐੱਮਜ਼ (SDMs) ਰਾਹੀਂ ਪਹਿਲਾਂ ਹੀ ਵਿਸਤ੍ਰਿਤ ਸਰਵੇਖਣ ਕਰਵਾਏ ਜਾ ਚੁੱਕੇ ਹਨ ਤਾਂ ਜੋ ਹੱਕਦਾਰਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਮਿਲ ਸਕੇ।
ਔਰਤਾਂ ਅਤੇ ਨੌਜਵਾਨਾਂ ਲਈ ਖਾਸ ਯੋਜਨਾਵਾਂ
ਬਜਟ 'ਚ 'ਇੰਦਰਾ ਗਾਂਧੀ ਪਿਆਰੀ ਬਹਿਣਾ ਯੋਜਨਾ' ਦੇ ਤੀਜੇ ਪੜਾਅ ਨੂੰ ਜਲਦੀ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ, ਜਿਸ ਤਹਿਤ ਯੋਗ ਔਰਤਾਂ ਨੂੰ 1500 ਰੁਪਏ ਦੀ ਮਹੀਨਾਵਾਰ ਸਹਾਇਤਾ ਦਿੱਤੀ ਜਾਵੇਗੀ। ਇਸ ਤੋਂ ਇਲਾਵਾ, ਬੇਰੁਜ਼ਗਾਰੀ ਨੂੰ ਠੱਲ੍ਹ ਪਾਉਣ ਲਈ 500 ਨੌਜਵਾਨਾਂ ਨੂੰ ਈ-ਟੈਕਸੀ ਖਰੀਦਣ ਲਈ ਸਬਸਿਡੀ ਦਿੱਤੀ ਜਾਵੇਗੀ ਅਤੇ 500 ਈ-ਰਿਕਸ਼ਾ ਲਈ ਵੀ ਵਿੱਤੀ ਮਦਦ ਮੁਹੱਈਆ ਕਰਵਾਈ ਜਾਵੇਗੀ, ਜਿਸ ਲਈ 500 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ।
ਰੁਜ਼ਗਾਰ ਅਤੇ ਪੇਂਡੂ ਵਿਕਾਸ
ਮਨਰੇਗਾ (MNREGA) ਬਾਰੇ ਕੇਂਦਰ ਦੇ ਫੈਸਲਿਆਂ 'ਤੇ ਚਿੰਤਾ ਜ਼ਾਹਰ ਕਰਦਿਆਂ ਸੁੱਖੂ ਨੇ ਕਿਹਾ ਕਿ ਰਾਜ ਸਰਕਾਰ ਆਪਣੇ ਪੱਧਰ 'ਤੇ ਚਾਰ ਕਰੋੜ ਵਾਧੂ ਦਿਹਾੜੀਆਂ ਪੈਦਾ ਕਰੇਗੀ ਤਾਂ ਜੋ ਪੇਂਡੂ ਰੁਜ਼ਗਾਰ ਪ੍ਰਭਾਵਿਤ ਨਾ ਹੋਵੇ। ਪੇਂਡੂ ਵਿਕਾਸ ਲਈ ਪੰਚਾਇਤ ਸਕੱਤਰਾਂ ਦੀਆਂ 150 ਅਸਾਮੀਆਂ ਭਰੀਆਂ ਜਾਣਗੀਆਂ ਅਤੇ ਸਾਰੀਆਂ ਪੰਚਾਇਤਾਂ ਦਾ ਆਧੁਨਿਕੀਕਰਨ ਕੀਤਾ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
PM ਮੋਦੀ ਨੇ ਇਰਾਨੀ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਫ਼ੋਨ 'ਤੇ ਕੀਤੀ ਗੱਲਬਾਤ ! ਸ਼ਾਂਤੀ ਦੀ ਬਹਾਲੀ 'ਤੇ ਦਿੱਤਾ ਜ਼ੋਰ
NEXT STORY