ਸ਼ਿਮਲਾ- ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਜ਼ਿਲ੍ਹੇ ਦੇ ਸਾਰੇ ਹਿੱਸਿਆਂ ਵਿਚ ਪਿਛਲੇ 48 ਘੰਟਿਆਂ ਤੋਂ ਲਗਾਤਾਰ ਮੋਹਲੇਧਾਰ ਮੀਂਹ ਕਾਰਨ ਆਮ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਲੋਕਾਂ ਨੂੰ ਮੋਹਲੇਧਾਰ ਮੀਂਹ ਦੇ ਕਹਿਰ ਤੋਂ ਸੁਰੱਖਿਅਤ ਰੱਖਣ ਲਈ ਘਰ ਦੇ ਅੰਦਰ ਰਹਿਣ ਦੇ ਨਿਰਦੇਸ਼ ਦਿੱਤੇ ਗਏ। ਸ਼ਨੀਵਾਰ ਰਾਤ ਤੋਂ ਮੀਂਹ ਪੈ ਰਿਹਾ ਹੈ, ਜਿਸ ਨਾਲ ਬਿਆਸ ਨਦੀਂ ਅਤੇ ਜ਼ਿਲ੍ਹੇ ਤੋਂ ਵਹਿਣ ਵਾਲੀਆਂ ਉਸ ਦੀਆਂ ਸਹਾਇਕ ਨਦੀਆਂ ਉਫਾਨ 'ਤੇ ਹੈ।
ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਦਾ ਆਰੇਂਜ ਅਲਰਟ ਜਾਰੀ ਕੀਤਾ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਘਰਾਂ ਤੋਂ ਬਾਹਰ ਨਾ ਨਿਕਲਣ। ਇਸ ਦਰਮਿਆਨ ਮੀਂਹ ਅਤੇ ਜ਼ਮੀਨ ਖਿਸਕਣ ਕਾਰਨ ਜ਼ਿਲ੍ਹੇ ਦੇ ਸਾਰੇ ਹਿੱਸਿਆਂ ਵਿਚ ਫ਼ਸਲਾਂ, ਉਪਜਾਊ ਜ਼ਮੀਨ ਅਤੇ ਨਿੱਜੀ ਭਵਨਾਂ ਨੂੰ ਵਿਆਪਕ ਨੁਕਸਾਨ ਹੋਇਆ ਹੈ। ਜ਼ਿਲ੍ਹੇ ਨੂੰ ਕੁੱਲ ਮਿਲਾ ਕੇ ਲੱਗਭਗ 301 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਜ਼ਿਲ੍ਹੇ ਦੇ ਅੰਦਰੂਨੀ ਹਿੱਸਿਆਂ ਤੋਂ ਇਕ ਰਿਪੋਰਟ ਵਿਚ ਕਿਹਾ ਗਿਆਹੈ ਕਿ ਉੱਥੇ ਬਿਜਲੀ ਸਪਲਾਈ, ਪਾਣੀ ਸਪਲਾਈ ਅਤੇ ਸੜਕ ਸੰਚਾਰ ਲੱਗਭਗ ਠੱਪ ਹੋ ਗਿਆ ਹੈ। ਜ਼ਮੀਨ ਖਿਸਕਣ ਕਾਰਨ ਕਈ ਥਾਵਾਂ 'ਤੇ ਸੜਕਾਂ ਬੰਦ ਹੋ ਗਈਆਂ ਹਨ। ਬਿਆਸ ਨਦੀ ਅਤੇ ਹੋਰ ਨਦੀ-ਨਾਲੇ ਉਫ਼ਾਨ 'ਤੇ ਹਨ। ਸੁਜਾਨਪੁਰ 'ਚ ਕਈ ਲੋਕਾਂ ਦੇ ਘਰਾਂ ਵਿਚ ਨਾਲੀ ਦਾ ਪਾਣੀ ਦਾਖ਼ਲ ਹੋ ਗਿਆ ਹੈ।
CM ਖੱਟੜ ਦਾ ਤੋਹਫ਼ਾ, ਆਯੂਸ਼ਮਾਨ ਭਾਰਤ ਯੋਜਨਾ 'ਚ ਹੁਣ ਆਮਦਨ ਹੱਦ ਹੋਈ 3 ਲੱਖ
NEXT STORY