ਸ਼ਿਮਲਾ- ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਸ਼ੁੱਕਰਵਾਰ ਨੂੰ ਵੰਦੇ ਮਾਤਰਮ ਮੁੱਦੇ ਨੂੰ ਲੈ ਕੇ ਵਿਰੋਧੀ ਧਿਰ ਦੀ ਨਾਅਰੇਬਾਜ਼ੀ ਤੋਂ ਬਾਅਦ ਸਦਨ ਦੀ ਕਾਰਵਾਈ ਪੂਰੇ ਦਿਨ ਲਈ ਮੁਲਤਵੀ ਕਰ ਦਿੱਤੀ ਗਈ। ਸਦਨ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਵਿਰੋਧੀ ਧਿਰ ਭਾਜਪਾ ਦੇ ਵਿਧਾਇਕ ਵਿਪਿਨ ਸਿੰਘ ਪਰਮਾਰ ਨੇ ਵੰਦੇ ਮਾਤਰਮ ਦਾ ਮੁੱਦਾ ਚੁੱਕਿਆ ਅਤੇ ਵਿਧਾਨ ਸਭਾ ਸਪੀਕਰ ਕੁਲਦੀਪ ਸਿੰਘ ਪਠਾਨੀਆ ਨੂੰ ਇਸ ਮੁੱਦੇ 'ਤੇ ਬੋਲਣ ਲਈ ਕਿਹਾ। ਪਰਮਾਰ ਨੇ ਕਿਹਾ ਕਿ ਕਾਂਗਰਸ ਨੇ ਆਪਣੇ ਪ੍ਰੋਗਰਾਮਾਂ 'ਚ ਵੰਦੇ ਮਾਤਰਮ ਦੀਆਂ ਸਿਰਫ਼ 2 ਲਾਈਨਾਂ ਗਾਉਣ ਦਾ ਫੈਸਲਾ ਕਰ ਕੇ ਰਾਸ਼ਟਰ ਗੀਤ ਦਾ 'ਅਪਮਾਨ' ਕੀਤਾ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਰਾਸ਼ਟਰੀ ਗੀਤ ਨੂੰ ਲੈ ਕੇ ਨਵਾਂ ਕਾਨੂੰਨ ਬਣਾਇਆ ਹੈ, ਜਿਸ ਨਾਲ ਪੂਰਾ ਸੰਸਕਰਣ ਗਾਉਣਾ ਲਾਜ਼ਮੀ ਹੋ ਗਿਆ ਹੈ। ਵਿਧਾਨ ਸਭਾ ਸਪੀਕਰ ਕੁਲਦੀਪ ਸਿੰਘ ਪਠਾਨੀਆ ਨੇ ਸਪੱਸ਼ਟ ਕੀਤਾ ਕਿ ਇਹ ਕਾਨੂੰਨ ਰਾਜ ਵਿਧਾਨ ਸਭਾਵਾਂ 'ਤੇ ਲਾਗੂ ਨਹੀਂ ਹੁੰਦਾ ਅਤੇ ਇਹ ਸਿਰਫ਼ ਸਰਕਾਰੀ ਪ੍ਰੋਗਰਾਮਾਂ ਲਈ ਹੈ। ਹਾਲਾਂਕਿ, ਉਨ੍ਹਾਂ ਭਰੋਸਾ ਦਿੱਤਾ ਕਿ ਵਿਧਾਨ ਸਭਾ ਸੈਸ਼ਨ ਦੀ ਸਮਾਪਤੀ 'ਤੇ ਵੰਦੇ ਮਾਤਰਮ ਦਾ ਪੂਰਾ ਸੰਸਕਰਣ ਗਾਇਆ ਜਾਵੇਗਾ। ਸਪੀਕਰ ਨੇ ਕਿਹਾ ਕਿ ਪਰੰਪਰਾ ਅਨੁਸਾਰ, ਵਿਧਾਨ ਸਭਾ ਸੈਸ਼ਨ ਰਾਸ਼ਟਰੀ ਗੀਤ ਨਾਲ ਸ਼ੁਰੂ ਹੋਵੇਗਾ ਅਤੇ ਰਾਸ਼ਟਰੀ ਗੀਤ ਨਾਲ ਸਮਾਪਤ ਹੋਵੇਗਾ। ਉਨ੍ਹਾਂ ਵਿਰੋਧੀ ਧਿਰ ਨੂੰ ਸਦਨ ਦੀ ਕਾਰਵਾਈ ਚਲਾਉਣ 'ਚ ਸਹਿਯੋਗ ਕਰਨ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਪਹਿਲਾ ਦਿਨ ਮਰਹੂਮ ਮੈਂਬਰਾਂ ਦੇ ਪ੍ਰਤੀ ਸੋਗ ਜ਼ਾਹਰ ਕਰਨ ਅਤੇ ਸ਼ਰਧਾਂਜਲੀ ਦੇਣ ਲਈ ਤੈਅ ਹੁੰਦਾ ਹੈ। ਪਠਾਨੀਆ ਨੇ ਕਿਹਾ ਕਿ ਸਾਬਕਾ ਮੈਂਬਰਾਂ ਨੂੰ ਸ਼ਰਧਾਂਜਲੀ ਨਾ ਦੇਣਾ ਅਣਉਚਿਤ ਹੋਵੇਗਾ। ਹਾਲਾਂਕਿ, ਵਿਰੋਧੀ ਧਿਰ ਦੇ ਮੈਂਬਰਾਂ ਨੇ ਨਾਅਰੇਬਾਜ਼ੀ ਜਾਰੀ ਰੱਖੀ। ਇਸ ਦੇ ਜਵਾਬ 'ਚ ਸੱਤਾਧਾਰੀ ਪਾਰਟੀ ਦੇ ਮੈਂਬਰਾਂ ਨੇ ਜਵਾਬੀ ਨਾਅਰੇਬਾਜ਼ੀ ਕੀਤੀ, ਜਿਸ ਨਾਲ ਸਦਨ 'ਚ ਭਾਰੀ ਹੰਗਾਮਾ ਹੋਇਆ। ਹੰਗਾਮੇ ਦੇ ਵਿਚਕਾਰ, ਸਪੀਕਰ ਨੇ ਸਦਨ ਨੂੰ ਦਿਨ ਭਰ ਲਈ ਮੁਲਤਵੀ ਕਰ ਦਿੱਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸਕੱਤਰਾਂ ਨਾਲ ਉੱਚ ਪੱਧਰੀ ਬੈਠਕ ’ਚ ਬੋਲੇ PM ਮੋਦੀ, AI ਦੀ ਪ੍ਰਭਾਵਸ਼ਾਲੀ ਤਰੀਕੇ ਨਾਲ ਕੀਤੀ ਜਾਵੇ ਵਰਤੋਂ
NEXT STORY