ਨਵੀਂ ਦਿੱਲੀ- ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਮੰਗਲਵਾਰ ਨੂੰ ਹਿਮਾਚਲ ਪ੍ਰਦੇਸ਼ ਦੀ ਕਾਂਗਰਸ ਸਰਕਾਰ 'ਤੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਨੂੰ ਲੈ ਕੇ ਜ਼ੋਰਦਾਰ ਹਮਲਾ ਬੋਲਿਆ ਹੈ। ਇਸੇ ਕੜੀ 'ਚ ਸੰਸਦ ਭਵਨ ਕੰਪਲੈਕਸ 'ਚ ਭਾਜਪਾ ਸੰਸਦ ਮੈਂਬਰ ਅਨੁਰਾਗ ਠਾਕੁਰ ਨੇ ਕਾਂਗਰਸ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਦਾ 'ਖਟਾਖਟ ਮਾਡਲ' ਹੁਣ 'ਖਟਾਰਾ ਮਾਡਲ' ਬਣ ਗਿਆ ਹੈ। ਇਸ ਤੋਂ ਪਹਿਲਾਂ ਭਾਜਪਾ ਬੁਲਾਰੇ ਸ਼ਹਿਜਾਦ ਪੂਨਾਵਾਲ ਨੇ ਵੀ ਸੋਸ਼ਲ ਮੀਡੀਆ 'ਐਕਸ' 'ਤੇ ਵੀਡੀਓ ਜਾਰੀ ਕਰ ਕੇ ਹਿਮਾਚਲ ਪ੍ਰਦੇਸ਼ ਦੀ ਕਾਂਗਰਸ ਸਰਕਾਰ 'ਤੇ ਹਮਲਾ ਬੋਲਿਆ ਸੀ।
ਅਨੁਰਾਗ ਠਾਕੁਰ ਨੇ ਦੋਸ਼ ਲਗਾਇਆ ਕਿ ਸੂਬਾ ਸਰਕਾਰ ਵਲੋਂ ਪੈਟਰੋਲ ਦੀ ਕੀਮਤ 'ਤੇ ਪ੍ਰਤੀ ਲੀਟਰ 5 ਰੁਪਏ ਦੇ ਵਾਧੇ ਨਾਲ ਆਮ ਆਦਮੀ 'ਤੇ ਸਿੱਧਾ ਅਸਰ ਪਵੇਗਾ ਅਤੇ ਇਸ ਨਾਲ ਜਨਤਾ ਦੀ ਜੇਬ 'ਤੇ ਸਾਲਾਨਾ 1000 ਕਰੋੜ ਰੁਪਏ ਤੋਂ ਜ਼ਿਆਦਾ ਦਾ ਬੋਝ ਵਧੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪਹਿਲੇ ਹੀ 2 ਵਾਰ 'ਚ 10 ਰੁਪਏ ਤੋਂ ਵੱਧ ਵੈਟ ਵਧਾਇਆ ਗਿਆ ਸੀ ਅਤੇ ਹੁਣ 5 ਰੁਪਏ ਦਾ ਸੈੱਸ ਜੋੜ ਕੇ ਕੁੱਲ 15 ਰੁਪਏ ਦਾ ਵਾਧੂ ਭਾਰ ਜਨਤਾ 'ਤੇ ਪਾਇਆ ਗਿਆ ਹੈ। ਅਨੁਰਾਗ ਠਾਕੁਰ ਨੇ ਇਸ ਨੂੰ ਜਨਵਿਰੋਧੀ ਫੈਸਲਾ ਦੱਸਦੇ ਹੋਏ ਕਾਂਗਰਸ ਸਰਕਾਰ ਦੀਆਂ ਨੀਤੀਆਂ ਦੀ ਆਲੋਚਨਾ ਕੀਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਹੁਣ Swiggy ਤੋਂ ਖਾਣਾ ਮੰਗਵਾਉਣਾ ਹੋਇਆ ਮਹਿੰਗਾ !
NEXT STORY