ਧਰਮਸ਼ਾਲਾ- ਹਿਮਾਚਲ ਪ੍ਰਦੇਸ਼ ਦੀ ਕਾਂਗੜਾ ਘਾਟੀ 'ਚ ਭਾਰੀ ਮੀਂਹ ਅਤੇ ਧੌਲਾਧਾਰ ਪਰਬਤ ਲੜੀ 'ਚ ਪਿਛਲੇ 2 ਦਿਨਾਂ ਤੋਂ ਹੋ ਰਹੀ ਬਰਫ਼ਬਾਰੀ ਕਾਰਨ ਤਾਪਮਾਨ 'ਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਕਈ ਮਹੀਨਿਆਂ ਦੇ ਲੰਬੇ ਸੋਕੇ ਤੋਂ ਬਾਅਦ ਹੋਈ ਇਸ ਬਾਰਿਸ਼ ਅਤੇ ਬਰਫਬਾਰੀ ਕਾਰਨ ਘਾਟੀ 'ਚ ਜਨਜੀਵਨ ਅਸਤ-ਵਿਅਸਤ ਹੋ ਗਿਆ ਹੈ।
26 ਤੋਂ 28 ਜਨਵਰੀ ਤੱਕ ਭਾਰੀ ਬਰਫ਼ਬਾਰੀ ਦੀ ਚਿਤਾਵਨੀ
ਭਾਰਤੀ ਮੌਸਮ ਵਿਗਿਆਨ ਵਿਭਾਗ (IMD) ਨੇ ਰਾਜ ਲਈ ਅਲਰਟ ਜਾਰੀ ਕਰਦਿਆਂ ਦੱਸਿਆ ਹੈ ਕਿ 26 ਤੋਂ 28 ਜਨਵਰੀ ਤੱਕ ਇਕ ਸਰਗਰਮ ਪੱਛਮੀ ਗੜਬੜੀ (Western Disturbance) ਰਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਇਸ ਦੇ ਚੱਲਦਿਆਂ ਕਈ ਖੇਤਰਾਂ ਵਿੱਚ ਭਾਰੀ ਬਰਫ਼ਬਾਰੀ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।
ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ, ਸਾਰੇ ਜ਼ਿਲ੍ਹਿਆਂ ਨੂੰ ਹਦਾਇਤਾਂ ਜਾਰੀ
ਮੌਸਮ ਦੀ ਭਵਿੱਖਬਾਣੀ ਨੂੰ ਮੁੱਖ ਰੱਖਦਿਆਂ ਰਾਜ ਸਰਕਾਰ ਨੇ ਸਾਰੇ ਜ਼ਿਲ੍ਹਿਆਂ ਨੂੰ ਅਲਰਟ 'ਤੇ ਰੱਖਿਆ ਹੈ। ਜ਼ਿਲ੍ਹਾ ਆਫ਼ਤ ਪ੍ਰਬੰਧਨ ਅਥਾਰਟੀਆਂ ਨੂੰ 24 ਘੰਟੇ ਚੌਕਸ ਰਹਿਣ, ਐਮਰਜੈਂਸੀ ਰਿਸਪਾਂਸ ਪਲਾਨ ਨੂੰ ਸਰਗਰਮ ਕਰਨ ਅਤੇ ਜਨਤਾ ਲਈ ਸਮੇਂ ਸਿਰ ਐਡਵਾਈਜ਼ਰੀ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਵੱਖ-ਵੱਖ ਵਿਭਾਗਾਂ ਨੂੰ ਦਿੱਤੀਆਂ ਗਈਆਂ ਵਿਸ਼ੇਸ਼ ਜ਼ਿੰਮੇਵਾਰੀਆਂ:
- ਲੋਕ ਨਿਰਮਾਣ ਵਿਭਾਗ (PWD): ਸੜਕਾਂ ਨੂੰ ਸੁਚਾਰੂ ਰੱਖਣ ਲਈ ਲੋੜੀਂਦੀ ਮਸ਼ੀਨਰੀ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
- ਬਿਜਲੀ ਅਤੇ ਜਲ ਸ਼ਕਤੀ ਵਿਭਾਗ: ਬਿਜਲੀ ਦੀ ਨਿਰਵਿਘਨ ਸਪਲਾਈ ਅਤੇ ਪੀਣ ਵਾਲੇ ਪਾਣੀ ਦੀ ਵਿਵਸਥਾ ਬਣਾਈ ਰੱਖਣ ਲਈ ਕਿਹਾ ਗਿਆ ਹੈ।
- ਪੁਲਸ ਅਤੇ ਸੈਰ-ਸਪਾਟਾ ਵਿਭਾਗ: ਟ੍ਰੈਫਿਕ ਨੂੰ ਕੰਟਰੋਲ ਕਰਨ ਅਤੇ ਲੋੜ ਪੈਣ 'ਤੇ ਯਾਤਰਾ ਸਬੰਧੀ ਸਲਾਹ ਜਾਰੀ ਕਰਨ ਲਈ ਤਾਇਨਾਤ ਰਹਿਣਗੇ।
ਸਾਰੇ ਸਬੰਧਤ ਵਿਭਾਗਾਂ ਨੂੰ ਰਾਜ ਐਮਰਜੈਂਸੀ ਆਪ੍ਰੇਸ਼ਨ ਸੈਂਟਰ (SEOC) ਅਤੇ ਜ਼ਿਲ੍ਹਾ ਐਮਰਜੈਂਸੀ ਆਪ੍ਰੇਸ਼ਨ ਸੈਂਟਰਾਂ (DEOC) ਨਾਲ ਨਜ਼ਦੀਕੀ ਤਾਲਮੇਲ ਬਣਾਉਣ ਅਤੇ ਰੋਜ਼ਾਨਾ ਸਥਿਤੀ ਦੀ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਕਸ਼ਮੀਰ 'ਚ ਤਾਜ਼ਾ ਬਰਫ਼ਬਾਰੀ, ਸ਼੍ਰੀਨਗਰ-ਜੰਮੂ ਨੈਸ਼ਨਲ ਹਾਈਵੇਅ ਤੀਜੇ ਦਿਨ ਵੀ ਬੰਦ
NEXT STORY