ਸ਼ਿਮਲਾ- ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਤੋਂ ਕਾਂਗਰਸ ਦੇ 5 ਵਿਧਾਇਕਾਂ ਦਾ ਮੁਅੱਤਲੀ ਸ਼ੁੱਕਰਵਾਰ ਨੂੰ ਰੱਦ ਕਰ ਦਿੱਤੀ ਗਈ। ਵਿਧਾਨ ਸਭਾ ਸਪੀਕਰ ਵਿਪਿਨ ਪਰਮਾਰ ਨੇ ਇਹ ਜਾਣਕਾਰੀ ਦਿੱਤੀ। ਰਾਜਪਾਲ ਬੰਡਾਰੂ ਦੱਤਾਤ੍ਰੇਯ ਨਾਲ ਕਥਿਤ ਤੌਰ 'ਤੇ ਹੱਥੋਪਾਈ ਕਰਨ ਦੇ ਮਾਮਲੇ 'ਚ ਵਿਰੋਧੀ ਧਿਰ ਦੇ ਨੇਤਾ ਮੁਕੇਸ਼ ਅਗਨੀਹੋਤਰੀ ਅਤੇ ਕਾਂਗਰਸ ਦੇ ਵਿਧਾਇਕਾਂ ਹਰਸ਼ਵਰਧਨ ਚੌਹਾਨ, ਸੱਤਪਾਲ ਰਾਏਜਾਦਾ, ਸੁੰਦਰ ਸਿੰਘ ਅਤੇ ਵਿਨੇ ਕੁਮਾਰ ਨੂੰ 26 ਫਰਵਰੀ ਨੂੰ ਸਦਨ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਤੋਂ ਮੁਅੱਤਲ ਕਾਂਗਰਸ ਵਿਧਾਇਕ ਸਦਨ ਦੇ ਬਾਹਰ ਧਰਨੇ 'ਤੇ ਬੈਠੇ
ਇਸ ਤੋਂ ਬਾਅਦ ਸੰਸਦੀ ਕਾਰਜ ਮੰਤਰੀ ਸੁਰੇਸ਼ ਭਾਰਦਵਾਜ ਨੇ ਕਾਂਗਰਸ ਦੇ 5 ਵਿਧਾਇਕਾਂ ਦਾ ਮੁਅੱਤਲ ਰੱਦ ਕਰਨ ਦਾ ਇਕ ਪ੍ਰਸਤਾਵ ਪੇਸ਼ ਕੀਤਾ ਗਿਆ ਸੀ, ਜਿਸ ਨੂੰ ਸਦਨ 'ਚ ਆਮ ਰਾਏ ਨਾਲ ਪਾਸ ਕਰ ਦਿੱਤਾ ਗਿਆ। ਵਿਧਾਨ ਸਭਾ 'ਚ ਸ਼ਨੀਵਾਰ ਨੂੰ 2021-22 ਲਈ ਪੇਸ਼ ਕੀਤੇ ਜਾਣ ਵਾਲੇ ਬਜਟ ਤੋਂ ਠੀਕ ਇਕ ਦਿਨ ਪਹਿਲਾਂ 5 ਵਿਧਾਇਕਾਂ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਹਿਮਾਚਲ ਵਿਧਾਨ ਸਭਾ 'ਚ ਕਾਂਗਰਸ ਦਾ ਬਾਇਕਾਟ, ਜੈਰਾਮ ਠਾਕੁਰ ਬੋਲੇ- ਰਾਜਪਾਲ ਨਾਲ ਧੱਕਾ-ਮੁੱਕੀ ਅਪਰਾਧ
TMC ਨੇ 291 ਉਮੀਦਵਾਰਾਂ ਦੀ ਲਿਸਟ ਕੀਤੀ ਜਾਰੀ, ਨੰਦੀਗ੍ਰਾਮ ਤੋਂ ਚੋਣ ਲੜੇਗੀ ਮਮਤਾ ਬੈਨਰਜੀ
NEXT STORY