ਸ਼ਿਮਲਾ- ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਸੋਮਵਾਰ ਨੂੰ ਵਿੱਤੀ ਸਾਲ 2025-26 ਲਈ ਸੂਬੇ ਦਾ ਸਾਲਾਨਾ ਬਜਟ ਪੇਸ਼ ਕੀਤਾ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਘੱਟ ਚਰਚਿੱਤ ਸੈਰ-ਸਪਾਟਾ ਸਥਾਨਾਂ ਨੂੰ ਪ੍ਰਸਿੱਧ ਬਣਾਉਣ ਦੇ ਨਾਲ-ਨਾਲ ਧਾਰਮਿਕ ਅਤੇ ਵਾਤਾਵਰਣ ਪੱਖੀ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰੇਗੀ।
ਦੁੱਧ ਦੇ ਰੇਟ 'ਚ 6 ਰੁਪਏ ਪ੍ਰਤੀ ਲੀਟਰ ਦਾ ਵਾਧਾ
ਮੁੱਖ ਮੰਤਰੀ ਨੇ ਗਾਂ ਦੇ ਦੁੱਧ ਦਾ ਘੱਟੋ-ਘੱਟ ਸਮਰਥਨ ਮੁੱਲ 45 ਰੁਪਏ ਤੋਂ ਵਧਾ ਕੇ 51 ਰੁਪਏ ਪ੍ਰਤੀ ਲੀਟਰ ਅਤੇ ਮੱਝ ਦੇ ਦੁੱਧ ਦਾ ਘੱਟੋ-ਘੱਟ ਸਮਰਥਨ ਮੁੱਲ 55 ਰੁਪਏ ਤੋਂ ਵਧਾ ਕੇ 61 ਰੁਪਏ ਪ੍ਰਤੀ ਲੀਟਰ ਕਰਨ ਦਾ ਐਲਾਨ ਕੀਤਾ। ਸੁੱਖੂ ਨੇ ਦੱਸਿਆ ਕਿ 2025-26 'ਚ ਇਕ ਲੱਖ ਕਿਸਾਨਾਂ ਨੂੰ ਕੁਦਰਤੀ ਖੇਤੀ ਅਧੀਨ ਲਿਆਉਣ ਦਾ ਟੀਚਾ ਮਿੱਥਿਆ ਗਿਆ ਹੈ। ਹੁਣ ਤੱਕ ਲਗਭਗ 1.58 ਲੱਖ ਕਿਸਾਨ ਕੁਦਰਤੀ ਖੇਤੀ ਨੂੰ ਅਪਣਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕੁਦਰਤੀ ਤੌਰ 'ਤੇ ਕੱਚੀ ਹਲਦੀ ਉਗਾਉਣ ਵਾਲੇ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ 90 ਰੁਪਏ ਪ੍ਰਤੀ ਕਿਲੋਗ੍ਰਾਮ ਮਿਲੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹਮੀਰਪੁਰ 'ਚ ਮਸਾਲਾ ਪਾਰਕ ਸਥਾਪਤ ਕਰਨ ਦੀ ਯੋਜਨਾ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਾਰੰਟੀ ਐਕਟ ਤਹਿਤ ਕੰਮ ਕਰਦੇ ਮਜ਼ਦੂਰਾਂ ਦੀ ਦਿਹਾੜੀ 20 ਰੁਪਏ ਵਧਾ ਕੇ 300 ਰੁਪਏ ਤੋਂ 320 ਰੁਪਏ ਪ੍ਰਤੀ ਦਿਨ ਕਰ ਦਿੱਤੀ ਗਈ ਹੈ।
500 ਇਲੈਕਟ੍ਰਿਕ ਬੱਸਾਂ ਖਰੀਦੀਆਂ ਜਾਣਗੀਆਂ: CM
ਮੁੱਖ ਮੰਤਰੀ ਨੇ ਕਿਹਾ ਕਿ 2025-26 ਵਿਚ ਲਗਭਗ 500 ਇਲੈਕਟ੍ਰਿਕ ਬੱਸਾਂ ਖਰੀਦੀਆਂ ਜਾਣਗੀਆਂ ਅਤੇ ਅਗਲੇ ਵਿੱਤੀ ਸਾਲ 'ਚ ਸ਼ਿਮਲਾ ਰੋਪਵੇਅ ਪ੍ਰਾਜੈਕਟ ਸ਼ੁਰੂ ਕੀਤਾ ਜਾਵੇਗਾ। ਇਸ ਤੋਂ ਇਲਾਵਾ ਚਾਹ ਦੇ ਬਾਗਾਂ ਨੂੰ ਈਕੋ-ਫਰੈਂਡਲੀ ਡੇਸਟੀਨੇਸ਼ਨ ਵਜੋਂ ਵਿਕਸਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੀ ਕਰਜ਼ਾ ਦੇਣਦਾਰੀ ਵਧ ਕੇ 1,04,729 ਕਰੋੜ ਰੁਪਏ ਹੋ ਗਈ ਹੈ, ਜਿਸ 'ਚੋਂ 29,046 ਲੱਖ ਰੁਪਏ ਮੌਜੂਦਾ ਸਰਕਾਰ ਨੇ ਲੈ ਲਏ ਹਨ।
ਤੇਲੰਗਾਨਾ ਸੁਰੰਗ ਹਾਦਸਾ : ਲਾਪਤਾ 7 ਲੋਕਾਂ ਦੀ ਭਾਲ ਲਈ ਮੁਹਿੰਮ ਜਾਰੀ
NEXT STORY