ਹਮੀਰਪੁਰ- ਹਿਮਾਚਲ ਪ੍ਰਦੇਸ਼ 'ਚ ਮੰਡੀ ਅਤੇ ਸ਼ਿਮਲਾ ਤੋਂ ਬਾਅਦ ਸ਼ੁੱਕਰਵਾਰ ਨੂੰ ਹਮੀਰਪੁਰ ਅਤੇ ਚੰਬਾ ਡਿਪਟੀ ਕਮਿਸ਼ਨ ਦਫ਼ਤਰਾਂ ਦੀਆਂ ਇਮਾਰਤਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਇਸ ਤੋਂ ਪਹਿਲਾਂ ਮੰਡੀ ਸਥਿਤ ਡਿਪਟੀ ਕਮਿਸ਼ਨਰ ਦਫ਼ਤਰ ਅਤੇ ਹਿਮਾਚਲ ਸਕੱਤਰੇਤ ਸਥਿਤ ਮੁੱਖ ਸਕੱਤਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ। ਰਿਪੋਰਟ 'ਚ ਦੱਸਿਆ ਗਿਆ ਹੈ ਕਿ ਦੋਵੇਂ ਡਿਪਟੀ ਕਮਿਸ਼ਨਰ ਦਫ਼ਤਰਾਂ ਨੂੰ ਈ-ਮੇਲ ਰਾਹੀਂ ਇਹ ਧਮਕੀ ਮਿਲੀ ਹੈ। ਇਸ ਤੋਂ ਬਾਅਦ ਚਾਰੇ ਪਾਸੇ ਦਹਿਸ਼ਤ ਫੈਲ ਈ ਅਤੇ ਪੂਰੇ ਕੈਂਪਸ ਨੂੰ ਖਾਲੀ ਕਰਵਾ ਦਿੱਤਾ ਗਿਆ। ਹਮੀਰਪੁਰ 'ਚ ਪੁਲਸ ਨੇ ਪੂਰੇ ਕੰਪਲੈਕਸ ਦੀ ਘੇਰਾਬੰਦੀ ਕਰ ਦਿੱਤੀ ਅਤੇ ਡੌਗ ਸਕੁਐਡ ਨੂੰ ਵੀ ਮੌਕੇ 'ਤੇ ਤਾਇਨਾਤ ਕਰ ਦਿੱਤਾ ਗਿਆ ਹੈ। ਫਿਲਹਾਲ ਸਥਿਤੀ ਆਮ ਹੈ ਅਤੇ ਪੁਲਸ ਇਹ ਪਤਾ ਲਗਾਉਣ 'ਚ ਜੁਟੀ ਹੈ ਕਿ ਕੰਪਲੈਕਸ 'ਚ ਕੋਈ ਬੰਬ ਵਰਗਾ ਉਪਕਰਣ ਤਾਂ ਨਹੀਂ ਲਗਾਇਆ ਗਿਆ ਹੈ।
ਡਿਪਟੀ ਕਮਿਸ਼ਨਰ ਦਾ ਦਫ਼ਤਰ ਹਮੀਰਪੁਰ ਸ਼ਹਿਰ ਦੇ ਵਿਚੋ-ਵਿਚ ਸਥਿਤ ਹੈ, ਜਿਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਧਮਕੀ ਭਰਿਆ ਈ-ਮੇਲ ਮਿਲਣ ਤੋਂ ਬਾਅਦ ਹੀ ਡਿਪਟੀ ਕਮਿਸ਼ਨਰ ਦਫ਼ਤਰ ਕੰਪਲੈਕਸ ਨੂੰ ਖ਼ਾਲੀ ਕਰਵਾ ਦਿੱਤਾ ਗਿਆ। ਇਸ ਕੰਪਲੈਕਸ 'ਚ ਹਮੀਰਪੁਰ ਪੁਲਸ ਸੁਪਰਡੈਂਟ ਦਾ ਦਫ਼ਤਰ ਵੀ ਹੈ। ਈ-ਮੇਲ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੇ ਡੌਗ ਸਕੁਐਡ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਮੰਡੀ ਦੇ ਡਿਪਟੀ ਕਮਿਸ਼ਨਰ ਦਫ਼ਤਰ ਅਤੇ ਹਿਮਾਚਲ ਸਕੱਤਰੇਤ ਦੇ ਮੁੱਖ ਸਕੱਤਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ। ਇਸ ਤੋਂ ਬਾਅਦ ਪੁਲਸ ਨੇ ਸਰਗਰਮੀ ਵਧਾ ਦਿੱਤੀ ਸੀ। ਧਮਕੀ ਮਿਲਣ ਤੋਂ ਬਾਅਦ ਪ੍ਰਸ਼ਾਸਨ ਅਤੇ ਸੁਰੱਖਿਆ ਏਜੰਸੀਆਂ ਅਲਰਟ ਹੋ ਗਈਆਂ। ਜਾਂਚ ਦੌਰਾਨ ਹਾਲਾਂਕਿ ਕਿਸੇ ਤਰ੍ਹਾਂ ਦੀ ਵਿਸਫ਼ੋਟਕ ਸਮੱਗਰੀ ਨਹੀਂ ਮਿਲੀ ਹੈ। ਇਕ ਅਧਿਕਾਰਤ ਬੁਲਾਰੇ ਨੇ ਕਿਹਾ ਕਿ ਬੰਬ ਦੀ ਧਮਕੀ ਸਿਰਫ਼ ਇਕ ਅਫਵਾਹ ਸੀ ਅਤੇ ਇਸ ਨੂੰ ਜਨਤਾ 'ਚ ਡਰ ਫੈਲਾਉਣ ਲਈ ਭੇਜਿਆ ਗਿਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Pahalgam Attack ਤੋਂ ਬਾਅਦ ਪ੍ਰਸ਼ਾਸਨ ਦਾ ਵੱਡਾ ਕਦਮ, ਇਨ੍ਹਾਂ ਅਧਿਕਾਰੀਆਂ ਦੇ ਤਬਾਦਲੇ
NEXT STORY