ਸ਼ਿਮਲਾ—ਹਿਮਾਚਲ ਪ੍ਰਦੇਸ਼ 'ਚ ਅੱਜ ਭਾਵ ਐਤਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਮਿਲੀ ਜਾਣਕਾਰੀ ਅਨੁਸਾਰ ਅੱਜ ਭਾਵ ਐਤਵਾਰ 10.13 ਵਜੇ ਭੂਚਾਲ ਦੇ ਹਲਕੇ ਝਟਕੇ ਲੱਗਣ ਕਾਰਨ ਲੋਕਾਂ 'ਚ ਹੜਕੰਪ ਮੱਚ ਗਿਆ। ਦੱਸਿਆ ਜਾਂਦਾ ਹੈ ਕਿ ਭੂਚਾਲ ਦੀ ਤੀਬਰਤਾ ਰਿਕਟਰ ਸਕੇਲ 'ਤੇ 3.2 ਮਾਪੀ ਗਈ ਫਿਲਹਾਲ ਭੂਚਾਲ ਦੇ ਝਟਕਿਆਂ ਨਾਲ ਜਾਨੀ-ਮਾਲੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ।
24 ਘੰਟਿਆਂ ’ਚ ਭੂਚਾਲ ਨਾਲ 4 ਵਾਰ ਕੰਬਿਆ ਹਿਮਾਚਲ-
ਦੱਸਣਯੋਗ ਹੈ ਕਿ ਪਿਛਲੇ 24 ਘੰਟਿਆਂ ਦੌਰਾਨ 4 ਵਾਰ ਭੂਚਾਲ ਦੇ ਝਟਕਿਆਂ ਨਾਲ ਹਿਮਾਚਲ ਕੰਬਿਆ। ਜਾਣਕਾਰੀ ਮੁਤਾਬਕ ਸ਼ਨੀਵਾਰ ਸਵੇਰਸਾਰ 10 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਸਦੀ ਤੀਬਰਤਾ 3.2 ਮਾਪੀ ਗਈ। ਸ਼ੁੱਕਰਵਾਰ 3 ਵਾਰ ਭੂਚਾਲ ਦੇ ਝਟਕੇ ਲੱਗੇ। ਸ਼ਿਮਲਾ ਮੌਸਮ ਵਿਗਿਆਨ ਕੇਂਦਰ ਦੇ ਨਿਰਦੇਸ਼ਕ ਮਨਮੋਹਨ ਸਿੰਘ ਨੇ ਦੱਸਿਆ ਕਿ ਸ਼ੁੱਕਰਵਾਰ ਸਵੇਰੇ 10.48 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 2.7 ਮਾਪੀ ਗਈ। ਇਸ ਤੋਂ ਬਾਅਦ ਸ਼ੁੱਕਰਵਾਰ ਦੁਪਹਿਰ 2.42 ਵਜੇ ’ਤੇ ਫਿਰ ਭੂਚਾਲ ਦੇ ਝਟਕੇ ਲੱਗੇ, ਜਿਸਦੀ ਤੀਬਰਤਾ 3.1 ਮਾਪੀ ਗਈ। ਤੀਜੀ ਵਾਰ ਭੂਚਾਲ ਸ਼ੁੱਕਰਵਾਰ ਦੁਪਹਿਰ ਤੋਂ ਬਾਅਦ 4.37 ਵਜੇ ਆਇਆ, ਜਿਸ ਦੀ ਰਿਕਟਰ ਪੈਮਾਨੇ ’ਤੇ ਤੀਬਰਤਾ 4.1 ਮਾਪੀ ਗਈ। ਭੂਚਾਲ ਕਾਰਨ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਹੈ।
ਸਿਰਸਾ ਦੀ ਨੀਅਤ ਖੋਟੀ, ਕੰਮ ਸ਼ੱਕੀ : ਮਨਜੀਤ ਸਿੰਘ ਜੀ. ਕੇ.
NEXT STORY