ਨਵੀਂ ਦਿੱਲੀ (ਭਾਸ਼ਾ)- ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪਾਰਟੀ ਦੀ ਸੂਬਾ ਪ੍ਰਧਾਨ ਪ੍ਰਤਿਭਾ ਸਿੰਘ ਦੀਆਂ ਸਿਫਾਰਿਸ਼ਾਂ 'ਤੇ ਪ੍ਰਦੇਸ਼ ਕਾਂਗਰਸ ਕਮੇਟੀ (ਪੀ. ਸੀ. ਸੀ.) ਨੂੰ ਭੰਗ ਕਰ ਦਿੱਤਾ ਗਿਆ ਹੈ ਅਤੇ ਨਵੇਂ ਅਹੁਦਾ ਅਧਿਕਾਰੀਆਂ ਨਾਲ ਨਵੀਂ ਕਮੇਟੀ ਦਾ ਐਲਾਨ ਜਲਦ ਹੀ ਕੀਤਾ ਜਾਵੇਗਾ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬੁੱਧਵਾਰ ਨੂੰ ਪੁਨਰਗਠਨ ਪ੍ਰਕਿਰਿਆ ਦੇ ਅਧੀਨ ਪ੍ਰਤਿਭਾ ਸਿੰਘ ਦੀਆਂ ਸਿਫਾਰਿਸ਼ਾਂ 'ਤੇ ਬੁੱਧਵਾਰ ਨੂੰ ਪੂਰੀ ਪ੍ਰਦੇਸ਼ ਪੀ.ਸੀ.ਸੀ. ਇਕਾਈ ਨੂੰ ਭੰਗ ਕਰ ਦਿੱਤਾ। ਸੁੱਖੂ ਨੇ ਕਿਹਾ ਕਿ ਨਵੇਂ ਚਿਹਰਿਆਂ ਨਾਲ ਨਵੀਂ ਕਮੇਟੀ ਦਾ ਗਠਨ ਕੀਤਾ ਜਾਵੇਗਾ, ਕਿਉਂਕਿ ਕਈ ਅਹੁਦਾ ਅਧਿਕਾਰੀ ਸਰਕਾਰ ਦਾ ਹਿੱਸਾ ਬਣ ਗਏ ਹਨ। ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਰਾਜਿੰਦਰ ਰਾਣਾ ਅਤੇ ਹਰਸ਼ ਮਹਾਜਨ ਸਮੇਤ ਕਾਂਗਰਸ ਦੇ ਕੁਝ ਅਹੁਦਾ ਅਧਿਕਾਰੀ ਤਾਂ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚ ਸ਼ਾਮਲ ਹੋ ਚੁੱਕੇ ਹਨ।
ਇਹ ਵੀ ਪੜ੍ਹੋ : ਕਾਂਗਰਸ ਹਾਈਕਮਾਂਡ ਦਾ ਵੱਡਾ ਐਕਸ਼ਨ, ਸੂਬੇ ਦੀਆਂ ਸਾਰੀਆਂ ਜ਼ਿਲ੍ਹਾ ਤੇ ਬਲਾਕ ਕਮੇਟੀਆਂ ਕੀਤੀਆਂ ਭੰਗ
ਦਸੰਬਰ 2022 'ਚ ਸੂਬੇ 'ਚ ਕਾਂਗਰਸ ਦੀ ਸਰਕਾਰ ਬਣਨ ਦੇ ਬਾਅਦ ਤੋਂ ਹਿਮਾਚਲ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪੁਰਨਗਠਨ ਨਹੀਂ ਕੀਤਾ ਗਿਆ ਹੈ। ਕਾਂਗਰਸ ਸੂਤਰਾਂ ਨੇ ਕਿਹਾ ਕਿ ਨਵੀਂ ਪੀ.ਸੀ.ਸੀ. 'ਚ ਵੱਖ-ਵੱਖ ਵਰਗਾਂ ਦਾ ਪ੍ਰਤੀਨਿਧੀਤੱਵ ਹੋਵੇਗਾ, ਕਿਉਂਕਿ ਪਾਰਟੀ ਧੜੇਬੰਦੀ ਨਾਲ ਪੀੜਤ ਹੈ। ਅੰਦਰੂਨੀ ਕਲੇਸ਼ ਕਾਰਨ ਪਾਰਟੀ ਨੂੰ ਰਾਜ ਸਭਾ ਦੀ ਇਕ ਸੀਟ ਭਾਜਪਾ ਦੇ ਹੱਥੋਂ ਗੁਆਉਣੀ ਪਈ, ਕਿਉਂਕਿ ਇਸ ਸਾਲ ਦੀ ਸ਼ੁਰੂਆਤ 'ਚ ਸੰਪੰਨ ਹੋਈਆਂ ਚੋਣਾਂ 'ਚ ਕਈ ਵਿਧਾਇਕਾਂ ਨੇ ਕ੍ਰਾਸ ਵੋਟਿੰਗ ਕੀਤੀ ਸੀ। ਸੁੱਖੂ ਨੇ ਇੱਥੇ ਕਿਹਾ ਕਿ ਹਿਮਾਚਲ ਪ੍ਰਦੇਸ਼ ਕਾਂਗਰਸ ਇਕਾਈ ਨੂੰ ਭੰਗ ਕਰਨ ਦਾ ਫ਼ੈਸਲਾ ਪੀ.ਸੀ.ਸੀ. ਪ੍ਰਧਾਨ ਦੀ ਸਿਫ਼ਾਰਿਸ਼ 'ਤੇ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਕ ਨਵੀਂ ਵਰਕਿੰਗ ਕਮੇਟੀ ਦਾ ਗਠਨ ਕੀਤਾ ਜਾਵੇਗਾ। ਦਿੱਲੀ ਪ੍ਰਦੇਸ਼ ਕਾਂਗਰਸ ਦੀ ਨਿਆਂ ਯਾਤਰਾ 'ਚ ਸ਼ਾਮਲ ਹੋਣ ਲਈ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਇੱਥੇ ਆਏ ਸਨ।
ਇਹ ਵੀ ਪੜ੍ਹੋ : ਅੰਤਿਮ ਸੰਸਕਾਰ ਬਦਲੇ ਜੇਠ ਨੇ ਰੱਖੀ ਅਜਿਹੀ ਡਿਮਾਂਡ, ਫਿਰ ਪਤਨੀ ਨੇ ਖੁਦ ਨਿਭਾਈਆਂ ਰਸਮਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਣੀਪੁਰ 'ਚ ਫਿਰ ਹਿੰਸਾ, ਜਿਰੀਬਾਮ 'ਚ 6 ਘਰਾਂ ਨੂੰ ਲਾਈ ਅੱਗ
NEXT STORY