ਸ਼ਿਮਲਾ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ 'ਚ ਜਨਵਰੀ ਮਹੀਨੇ ਦਾ ਹੁਣ ਤੱਕ ਦਾ ਸਭ ਤੋਂ ਵੱਧ ਤਾਪਮਾਨ ਦਰਜ ਕੀਤਾ ਗਿਆ ਹੈ, ਜਿਸ ਨਾਲ 2006 ਵਿਚ ਬਣੇ ਸਭ ਤੋਂ ਵੱਧ ਤਾਪਮਾਨ ਦਾ ਪੁਰਾਣਾ ਰਿਕਾਰਡ ਟੁੱਟ ਗਿਆ ਹੈ। ਸ਼ਿਮਲਾ 'ਚ ਸ਼ੁੱਕਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਜਨਵਰੀ ਮਹੀਨੇ ਦਾ ਸਭ ਤੋਂ ਵੱਧ ਤਾਪਮਾਨ ਹੈ। ਇਸ ਤੋਂ ਪਹਿਲਾਂ 30 ਜਨਵਰੀ 2006 ਨੂੰ ਸਭ ਤੋਂ ਵੱਧ ਤਾਪਮਾਨ 21.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਸਥਾਨਕ ਮੌਸਮ ਵਿਭਾਗ ਨੇ ਕਿਹਾ,''ਸ਼ੁੱਕਰਵਾਰ ਨੂੰ ਸ਼ਿਮਲਾ ਸ਼ਹਿਰ 'ਚ ਜਨਵਰੀ ਮਹੀਨੇ ਦਾ ਸਭ ਤੋਂ ਵੱਧ ਤਾਪਮਾਨ ਰਿਕਾਰਡ ਕੀਤਾ ਗਿਆ, ਜੋ ਕਿ 22 ਡਿਗਰੀ ਸੈਲਸੀਅਸ ਸੀ। ਇਸ ਤੋਂ ਪਹਿਲਾਂ ਸਭ ਤੋਂ ਵੱਧ ਤਾਪਮਾਨ 30 ਜਨਵਰੀ 2006 ਨੂੰ 21.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ।''
ਸ਼ੁੱਕਰਵਾਰ ਨੂੰ ਸ਼ਹਿਰ 'ਚ ਜਨਵਰੀ ਦਾ ਦੂਜਾ ਸਭ ਤੋਂ ਵੱਧ ਘੱਟੋ-ਘੱਟ ਤਾਪਮਾਨ 11.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਦੱਸਿਆ ਕਿ ਸ਼ਿਮਲਾ 'ਚ ਹੁਣ ਤੱਕ ਸਭ ਤੋਂ ਵੱਧ ਘੱਟੋ-ਘੱਟ ਤਾਪਮਾਨ 26 ਜਨਵਰੀ 2009 ਨੂੰ 12.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਹਿਮਾਚਲ ਪ੍ਰਦੇਸ਼ ਦੇ ਇਕ ਹੋਰ ਲੋਕਪ੍ਰਿਯ ਸੈਰ-ਸਪਾਟਾ ਸਥਾਨ ਮਨਾਲੀ 'ਚ ਵੀ ਘੱਟੋ-ਘੱਟ ਤਾਪਮਾਨ 7.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਦੂਜਾ ਸਭ ਤੋਂ ਵੱਧ ਘੱਟੋ-ਘੱਟ ਤਾਪਮਾਨ ਹੈ। ਮਨਾਲੀ 'ਚ ਹੁਣ ਤੱਕ ਦਾ ਸਭ ਤੋਂ ਵੱਧ ਰਾਤ ਤਾਪਮਾਨ 25 ਜਨਵਰੀ 2009 ਨੂੰ 7.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਮੌਸਮ ਵਿਭਾਗ ਨੇ ਦੱਸਿਆ ਕਿ ਹਿਮਾਚਲ ਪ੍ਰਦੇਸ਼ 'ਚ ਐਤਵਾਰ ਅਤੇ ਸੋਮਵਾਰ ਨੂੰ ਬਰਫ਼ਬਾਰੀ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਵਿਭਾਗ ਨੇ ਦੱਸਿਆ ਕਿ ਮੰਗਲਵਾਰ ਨੂੰ ਮੱਧ ਅਤੇ ਉੱਚੇ ਪਰਬਤੀ ਖੇਤਰਾਂ 'ਚ ਕੁਝ ਜਗ੍ਹਾ ਬਰਫ਼ਬਾਰੀ ਅਤੇ ਮੀਂਹ ਜਾਰੀ ਰਹੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਾਣੀ ਦੇ ਸਾਰੇ ਬਿੱਲ ਹੋਣਗੇ ਮੁਆਫ਼! ਚੋਣਾਂ ਤੋਂ ਪਹਿਲਾਂ 'ਆਪ' ਦਾ ਵੱਡਾ ਐਲਾਨ
NEXT STORY