ਸ਼ਿਮਲਾ— ਹਿਮਾਚਲ ਪ੍ਰਦੇਸ਼ ਕੈਬਨਿਟ ਦੇ ਫ਼ੈਸਲੇ ਤੋਂ ਬਾਅਦ ਬੁੱਧਵਾਰ ਤੋਂ ਤੀਜੀ ਅਤੇ 7ਵੀਂ ਜਮਾਤ ਦੇ ਵਿਦਿਆਰਥੀਆਂ ਦੀ ਰੋਜ਼ਾਨਾ ਜਮਾਤਾਂ ਸ਼ੁਰੂ ਹੋ ਗਈਆਂ ਹਨ। ਲੰਬੇ ਸਮੇਂ ਦੀ ਉਡੀਕ ਤੋਂ ਬਾਅਦ ਵਿਦਿਆਰਥੀ ਸਕੂਲ ਗਏ। ਜਮਾਤਾਂ ਸ਼ੁਰੂ ਹੋਣ ਤੋਂ ਪਹਿਲਾਂ ਸਾਰੇ ਸਕੂਲਾਂ ਨੂੰ ਸੈਨੇਟਾਈਜ਼ ਕੀਤਾ ਜਾ ਚੁੱਕਾ ਹੈ। ਸਕੂਲਾਂ ’ਚ ਵਿਦਿਆਰਥੀਆਂ ਦੀ ਗਿਣਤੀ ਨੂੰ ਵੇਖਦੇ ਹੋਏ ਜਮਾਤਾਂ ਦਾ ਸਮਾਂ ਅਤੇ ਸੈਸ਼ਨ ਤੈਅ ਕੀਤਾ ਗਿਆ ਹੈ। ਸਿੱਖਿਆ ਸੰਸਥਾਵਾਂ ਨੂੰ ਲੈ ਕੇ ਜਾਰੀ ਐੱਸ. ਓ. ਪੀ. ਤਹਿਤ ਅਧਿਆਪਕਾਂ, ਸਟਾਫ਼ ਦੇ ਸਾਰੇ ਮੈਂਬਰਾਂ ਅਤੇ ਬੱਚਿਆਂ ਨੂੰ ਥਰਮਲ ਸਕ੍ਰੀਨਿੰਗ ਅਤੇ ਸੈਨੇਟਾਈਜ਼ੇਸ਼ਨ ਤੋਂ ਬਾਅਦ ਹੀ ਐਂਟਰੀ ਮਿਲ ਰਹੀ ਹੈ।
ਸਕੂਲਾਂ ’ਚ ਭੀੜ ਦੇ ਇਕੱਠਾ ਹੋਣ ਦੀ ਸਖ਼ਤ ਮਨਾਹੀ ਹੋਵੇਗੀ। ਸਭਾਵਾਂ ਵੀ ਨਹੀਂ ਹੋਣਗੀਆਂ ਅਤੇ ਮਾਸਕ ਪਹਿਨਣਾ ਅਤੇ ਦੋ-ਗਜ਼ ਦੀ ਦੂਰੀ ਵੀ ਜ਼ਰੂਰੀ ਹੋਵੇਗੀ। ਕਿਸੇ ਵੀ ਵਿਦਿਆਰਥੀ ਅਤੇ ਅਧਿਆਪਕ ਨੂੰ ਜ਼ੁਕਾਮ ਅਤੇ ਬੁਖ਼ਾਰ ਦੇ ਲੱਛਣ ਹੋਣ ’ਤੇ ਸਕੂਲਾਂ ਵਿਚ ਆਉਣ ’ਤੇ ਪਾਬੰਦੀ ਰਹੇਗੀ। ਉੱਥੇ ਹੀ ਸਿੱਖਿਆ ਵਿਭਾਗ ਦਾ ਕਹਿਣਾ ਹੈ ਕਿ ਸਕੂਲਾਂ ਦੇ ਪੂਰੀ ਤਰ੍ਹਾਂ ਸ਼ੁਰੂ ਹੋਣ ਨੂੰ ਲੈ ਕੇ ਤਿਆਰੀਆਂ ਪੂਰੀਆਂ ਕੀਤੀਆਂ ਗਈਆਂ ਹਨ, ਜਿਸ ’ਚ ਕੋਵਿਡ-19 ਪ੍ਰੋਟੋਕਾਲ ਨਾਲ ਸਖ਼ਤੀ ਨਾਲ ਲਾਗੂ ਕਰਨ ਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।
ਮੁੱਖ ਮੰਤਰੀ ਜੈਰਾਮ ਠਾਕੁਰ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ’ਚ ਵੀ ਦੂਜੇ ਸੂਬਿਆਂ ਵਾਂਗ ਸਕੂਲ ਖੋਲ੍ਹਣਾ ਜ਼ਰੂਰੀ ਹੈ। ਉਨ੍ਹਾਂ ਨੇ ਪੱਤਰਕਾਰਾਂ ਨਾਲ ਰਸਮੀ ਗੱਲਬਾਤ ਦੌਰਾਨ ਕਿਹਾ ਕਿ ਮਾਤਾ-ਪਿਤਾ ਵਲੋਂ ਇਸ ਤਰ੍ਹਾਂ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਸੀ ਅਤੇ ਸਰਕਾਰ ਵੀ ਬੱਚਿਆਂ ਦੇ ਭਵਿੱਖ ਨੂੰ ਲੈ ਕੇ ਚਿੰਤਤ ਹੈ, ਅਜਿਹੇ ਵਿਚ ਕੋਵਿਡ-19 ਪ੍ਰੋਟੋਕਾਲ ਨੂੰ ਧਿਆਨ ਵਿਚ ਰੱਖਦੇ ਹੋਏ ਸਕੂਲਾਂ ਨੂੰ ਖੋਲ੍ਹਿਆ ਜਾ ਰਿਹਾ ਹੈ।
ਸੰਚਾਰ ਕ੍ਰਾਂਤੀ ਰਾਹੀਂ ਅਰਬਾਂ ਲੋਕਾਂ ਦੀ ਜ਼ਿੰਦਗੀ ਬਦਲੀ, ਪੰਜਾਬ ਦੇ ਪ੍ਰੋ. ਨਰਿੰਦਰ ਸਿੰਘ ਕਪਾਨੀ ਨੇ
NEXT STORY