ਸ਼ਿਮਲਾ—ਸੂਬੇ 'ਚ ਮਾਨਸੂਨ ਦੇ ਸ਼ੁਰੂ ਹੁੰਦਿਆਂ ਹੀ ਸਕ੍ਰਬ ਟਾਈਫਸ ਦਾ ਕਹਿਰ ਵੀ ਸ਼ੁਰੂ ਹੋ ਗਿਆ ਹੈ। ਇਸ ਦੇ ਤਹਿਤ ਹੁਣ ਤੱਕ ਸੂਬੇ ਦੇ ਹਸਪਤਾਲਾਂ 'ਚ ਸਕ੍ਰਬ ਟਾਈਫਸ ਦੇ 207 ਪੋਜੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਸ ਨੂੰ ਦੇਖਦੇ ਹੋਏ ਸਿਹਤ ਵਿਭਾਗ ਨੇ ਅਲਰਟ ਜਾਰੀ ਕਰ ਦਿੱਤਾ ਹੈ। ਸੂਬੇ 'ਚ ਇਸ ਸਾਲ ਹੁਣ ਤੱਕ 2 ਲੋਕਾਂ ਦੀ ਇਸ ਬੀਮਾਰੀ ਕਾਰਨ ਮੌਤ ਹੋ ਚੁੱਕੀ ਹੈ ਅਤੇ ਪਿਛਲੇ 4 ਸਾਲਾਂ ਤੋਂ 90 ਤੋਂ ਜ਼ਿਆਦਾ ਲੋਕ ਆਪਣੀ ਜਾਨ ਗੁਆ ਚੁੱਕੇ ਹਨ।
ਇਸ ਬੀਮਾਰੀ ਨਾਲ ਪੀੜ੍ਹਤ ਲੋਕਾਂ ਦੀ ਗਿਣਤੀ ਲਗਾਤਾਰ ਵਾਧੇ ਦੇ ਚੱਲਦਿਆਂ ਸਕ੍ਰਬ ਟਾਈਫਸ ਨੂੰ ਲੈ ਕੇ ਸਾਰੇ ਸਿਹਤ ਕੇਂਦਰਾਂ 'ਚ ਮੁਫਤ ਇਲਾਜ ਦੀ ਸਹੂਲਤ ਦਿੱਤੀ ਗਈ ਹੈ ਅਤੇ ਆਈ. ਜੀ. ਐੱਮ. ਸੀ. ਸ਼ਿਮਲਾ ਅਤੇ ਟਾਂਡਾ ਤੋਂ ਬਾਅਦ ਹੁਣ ਮੰਡੀ ਦੇ ਨੇਰਚੌਕ ਮੈਡੀਕਲ ਕਾਲਜ 'ਚ ਵੀ ਅਲੀਸਾ ਟੈਸਟ ਦੀ ਸਹੂਲਤ ਉਪਲੱਬਧ ਕਰਵਾ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ ਸਾਲ 2016 'ਚ ਸਕ੍ਰਬ ਟਾਈਫਸ ਦੇ 1,175 ਪੋਜੀਟਿਵ ਮਾਮਲੇ ਸਾਹਮਣੇ ਆਏ ਹਨ ਅਤੇ 37 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਾਲ 2017 'ਚ ਪੋਜੀਟਿਵ ਮਾਮਲਿਆਂ ਦੀ ਗਿਣਤੀ 1,484 ਅਤੇ ਮ੍ਰਿਤਕਾਂ ਦੀ ਗਿਣਤੀ 32 ਸੀ ਅਤੇ ਸਾਲ 2018 'ਚ 1,940 ਪੋਜੀਟਿਵ ਮਾਮਲੇ ਸਾਹਮਣੇ ਆਏ, ਜਿਸ 'ਚ 21 ਲੋਕਾਂ ਦੀ ਮੌਤ ਹੋ ਗਈ ਸੀ।
ਸਿਹਤ ਮੰਤਰੀ ਵਿਪਿਨ ਸਿੰਘ ਪਰਮਾਰ ਨੇ ਕਿਹਾ ਹੈ ਕਿ ਸਕ੍ਰਬ ਟਾਈਫਸ ਨੂੰ ਲੈ ਕੇ ਸਰਕਾਰ ਨੇ ਅਲਰਟ ਜਾਰੀ ਕਰ ਦਿੱਤਾ ਹੈ। ਸਿਹਤ ਵਿਭਾਗ ਵੱਲੋਂ ਬਚਾਅ ਲਈ ਲੋਕਾਂ ਨੂੰ ਸਾਵਧਾਨੀਆਂ ਵਰਤਣ ਲਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਲੋਕਾਂ ਨੂੰ ਬੁਖਾਰ ਦੀ ਹਾਲਤ 'ਚ ਤਰੁੰਤ ਜਾਂਚ ਕਰਵਾਉਣੀ ਚਾਹੀਦੀ ਹੈ ਅਤੇ ਹਸਪਤਾਲਾਂ 'ਚ ਇਲਾਜ ਲਈ ਮੁਫਤ ਸਹੂਲਚ ਵੀ ਦਿੱਤੀ ਗਈ ਹੈ।
ਉੱਤਰਾਖੰਡ : 133 ਪਿੰਡਾਂ 'ਚ ਸਿਰਫ ਮੁੰਡਿਆਂ ਦੇ ਜਨਮ ਦਾ ਸਿਹਤ ਵਿਭਾਗ ਦਾ ਦਾਅਵਾ ਝੂਠਾ
NEXT STORY