ਗੁਹਾਟੀ (ਭਾਸ਼ਾ) - ਅਸਾਮ ਦੇ ਮੁੱਖ ਮੰਤਰੀ ਹਿਮਾਂਤਾ ਵਿਸ਼ਵ ਸ਼ਰਮਾ ਨੇ ਪੱਛਮੀ ਬੰਗਾਲ ਦੇ ਰਾਜਪਾਲ ਸੀਵੀ ਆਨੰਦ ਬੋਸ ਨਾਲ ਮੁਲਾਕਾਤ ਕੀਤੀ ਅਤੇ "ਬਹੁਤ ਹੀ ਪ੍ਰਤੀਕੂਲ ਹਾਲਾਤਾਂ" ਵਿੱਚ ਸੰਵਿਧਾਨ ਦੇ ਸਿਧਾਂਤਾਂ ਨੂੰ ਕਾਇਮ ਰੱਖਣ ਲਈ ਉਨ੍ਹਾਂ ਦੀ ਪ੍ਰਸ਼ੰਸਾ ਕੀਤੀ। ਸ਼ਰਮਾ ਨੇ ਐਤਵਾਰ ਨੂੰ ਗੁਹਾਟੀ ਵਿੱਚ ਬੋਸ ਨਾਲ ਮੁਲਾਕਾਤ ਕੀਤੀ।
ਇਹ ਵੀ ਪੜ੍ਹੋ - Assembly Election: 10 ਸਾਲਾਂ ਬਾਅਦ ਬਦਲੇਗੀ ਜੰਮੂ-ਕਸ਼ਮੀਰ ਦੀ ਤਸਵੀਰ! ਜਾਣੋ ਹਰਿਆਣਾ 'ਚ ਹਾਲ
ਉਹਨਾਂ ਨੇ ਬੈਠਕ ਦੀ ਵੀਡੀਓ ਕਲਿੱਪ ਐਕਸ 'ਤੇ ਸਾਂਝੀ ਕਰਦੇ ਹੋਏ ਲਿੱਖਿਆ,'ਗੁਹਾਟੀ ਵਿੱਚ ਪੱਛਮੀ ਬੰਗਾਲ ਦੇ ਮਾਨਯੋਗ ਰਾਜਪਾਲ ਡਾ. ਸੀ.ਵੀ. ਆਨੰਦ ਬੋਸ ਨਾਲ ਇੱਕ ਸ਼ਿਸ਼ਟਾਚਾਰ ਮੁਲਾਕਾਤ ਦੌਰਾਨ ਮੈਂ ਬਹੁਤ ਹੀ ਪ੍ਰਤੀਕੂਲ ਹਾਲਾਤਾਂ ਵਿੱਚ ਵੀ ਸੰਵਿਧਾਨ ਦੀ ਰੱਖਿਆ ਕਰਨ ਲਈ ਉਹਨਾਂ ਦੀ ਸ਼ਲਾਘਾ ਕੀਤੀ।" ਸੂਤਰਾਂ ਨੇ ਦੱਸਿਆ ਕਿ ਰਾਜਪਾਲ ਅਤੇ ਅਸਾਮ ਦੇ ਮੁੱਖ ਮੰਤਰੀ ਨੇ ਪੱਛਮੀ ਬੰਗਾਲ ਵਿੱਚ ਇੱਕ ਮਹਿਲਾ ਡਾਕਟਰ ਨਾਲ ਕਥਿਤ ਬਲਾਤਕਾਰ ਅਤੇ ਹੱਤਿਆ ਦੀ ਘਟਨਾ ਬਾਰੇ ਵੀ ਵਿਚਾਰ-ਚਰਚਾ ਕੀਤੀ। ਅਸਾਮ ਦੇ ਡਾਕਟਰਾਂ ਦੇ ਇੱਕ ਸਮੂਹ ਨੇ ਵੀ ਰਾਜਪਾਲ ਨਾਲ ਮੁਲਾਕਾਤ ਕੀਤੀ ਅਤੇ ਕੋਲਕਾਤਾ ਦੇ ਇੱਕ ਸਰਕਾਰੀ ਹਸਪਤਾਲ ਵਿੱਚ ਇੱਕ ਡਾਕਟਰ ਦੇ ਬਲਾਤਕਾਰ-ਕਤਲ ਮਾਮਲੇ ਵਿੱਚ ਨਿਆਂ ਦੀ ਮੰਗ ਕੀਤੀ।
ਇਹ ਵੀ ਪੜ੍ਹੋ - ਬਾਥਰੂਮ ਕਰਨ ਗਏ ਵਿਅਕਤੀ ਨੂੰ ਸੁੰਨਸਾਨ ਜਗ੍ਹਾ ਤੋਂ ਮਿਲਿਆ ਸੂਟਕੇਸ, ਖੋਲ੍ਹਦੇ ਸਾਰ ਉੱਡ ਗਏ ਉਸ ਦੇ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲਾਰੈਂਸ ਬਿਸ਼ਨੋਈ ਦੇ ਨਾਂ ’ਤੇ ਰੈਸਟੋਰੈਂਟ ਸੰਚਾਲਕ ਤੋਂ ਮੰਗੀ 2 ਕਰੋੜ ਦੀ ਫਿਰੌਤੀ
NEXT STORY