ਹੈਦਰਾਬਾਦ, (ਭਾਸ਼ਾ)- ਆਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਕਾਂਗਰਸ ਦੀ ਆਲੋਚਨਾ ਕਰਦੇ ਹੋਏ ਦਾਅਵਾ ਕੀਤਾ ਹੈ ਕਿ ਉਸ ਦੀ ਸਿਆਸਤ ਹਿੰਦੂਆਂ ਲਈ ਨਹੀਂ ਹੈ। ਸਰਮਾ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਵਿਜੇ ਸੰਕਲਪ ਯਾਤਰਾ ਦੇ ਸ਼ੁਰੂ ’ਚ ਤੇਲੰਗਾਨਾ ਦੇ ਨਿਰਮਲ ਜ਼ਿਲੇ ਦੇ ਭੈਂਸਾ ’ਚ ਮੰਗਲਵਾਰ ਇੱਕ ਜਨ ਸਭਾ ਨੂੰ ਸੰਬੋਧਨ ਕਰ ਰਹੇ ਸਨ।
ਉਨ੍ਹਾਂ ਸਵਾਲ ਕੀਤਾ ਕਿ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਮਲਿਕਾਰਜੁਨ ਖੜਗੇ ਸਮੇਤ ਚੋਟੀ ਦੇ ਕਾਂਗਰਸੀ ਆਗੂ ਸੱਦਾ ਦਿੱਤੇ ਜਾਣ ਦੇ ਬਾਵਜੂਦ ਅਯੁੱਧਿਆ ’ਚ ਰਾਮ ਮੰਦਰ ਸਮਾਗਮ ਵਿੱਚ ਸ਼ਾਮਲ ਕਿਉਂ ਨਹੀਂ ਹੋਏ? ਉਨ੍ਹਾਂ ਦਾਅਵਾ ਕੀਤਾ ਕਿ ਇਹ ਸਮਾਗਮ ਸਿਆਸੀ ਨਹੀਂ ਸੀ।
ਕੋਚਿੰਗ ਕਲਾਸਾਂ ਗਿਆਨ ਦਾ ਮੰਦਰ ਨਹੀਂ : ਧਨਖੜ
NEXT STORY