ਮੁਰਾਦਾਬਾਦ - ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਜ਼ਿਲੇ ’ਚ ਇਕ ਵਿਵਾਦਪੂਰਨ ਮਾਮਲਾ ਸਾਹਮਣੇ ਆਇਆ ਹੈ, ਜਿਸ ’ਚ ਇਕ ਹਿੰਦੂ ਵਿਦਿਆਰਥਣ ਨੂੰ ਕਥਿਤ ਤੌਰ ’ਤੇ 5 ਮੁਸਲਿਮ ਸਹੇਲੀਆਂ ਨੇ ਜ਼ਬਰਦਸਤੀ ਬੁਰਕਾ ਪਹਿਨਾਉਣ ਦੀ ਕੋਸ਼ਿਸ਼ ਕੀਤੀ।
ਪੀੜਤਾ ਦੇ ਪਰਿਵਾਰ ਦਾ ਦੋਸ਼ ਹੈ ਕਿ ਇਸ ਘਟਨਾ ਦੇ ਪਿੱਛੇ ਧਰਮ ਪਰਿਵਰਤਨ ਦਾ ਦਬਾਅ ਬਣਾਉਣ ਦੀ ਸਾਜ਼ਿਸ਼ ਹੋ ਸਕਦੀ ਹੈ। ਮਾਮਲਾ ਬਿਲਾਰੀ ਥਾਣਾ ਖੇਤਰ ਦਾ ਦੱਸਿਆ ਜਾ ਰਿਹਾ ਹੈ ਤੇ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵੀ ਵਾਇਰਲ ਹੋਇਆ ਹੈ, ਜਿਸ ’ਚ ਕੁੜੀਆਂ ਨੂੰ ਵਿਦਿਆਰਥਣ ਨੂੰ ਬੁਰਕਾ ਪਹਿਨਾਉਂਦੇ ਹੋਏ ਦੇਖਿਆ ਜਾ ਸਕਦਾ ਹੈ।
ਪੀੜਤਾ ਦੇ ਪਰਿਵਾਰ ਨੇ ਇਸ ਦੀ ਸ਼ਿਕਾਇਤ ਪੁਲਸ ਨੂੰ ਕੀਤੀ, ਜਿਸ ਤੋਂ ਬਾਅਦ ਪੁਲਸ ਨੇ 5 ਨਾਬਾਲਗ ਕੁੜੀਆਂ ਦੇ ਖ਼ਿਲਾਫ ਐੱਫ. ਆਈ. ਆਰ. ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਐੱਫ. ਆਈ. ਆਰ. ’ਚ ਧਰਮ ਪਰਿਵਰਤਨ ਰੋਕਥਾਮ ਕਾਨੂੰਨ ਸਮੇਤ ਹੋਰ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਹੁਣ ਸੀ. ਸੀ. ਟੀ. ਵੀ. ਫੁਟੇਜ ਅਤੇ ਸਬੂਤਾਂ ਦੀ ਜਾਂਚ ਕਰ ਰਹੀ ਹੈ ਅਤੇ ਪਰਿਵਾਰਕ ਮੈਂਬਰਾਂ ਤੇ ਸਥਾਨਕ ਲੋਕਾਂ ਦੇ ਬਿਆਨਾਂ ਦੇ ਆਧਾਰ ’ਤੇ ਅੱਗੇ ਦੀ ਕਾਰਵਾਈ ਤੈਅ ਕਰੇਗੀ। ਮਾਮਲੇ ਨੇ ਇਲਾਕੇ ’ਚ ਚਰਚਾ ਦਾ ਵਿਸ਼ੇ ਬਣਾ ਦਿੱਤਾ ਹੈ ਅਤੇ ਸਥਾਨਕ ਪ੍ਰਸ਼ਾਸਨ ’ਤੇ ਵੀ ਧਿਆਨ ਕੇਂਦਰਿਤ ਹੋ ਗਿਆ ਹੈ।
PSLV ਰਾਕੇਟ ਦੀ ਅਸਫਲਤਾ ਨਾਲ ਨਹੀਂ ਰੁਕੇਗਾ ਗਗਨਯਾਨ ਮਿਸ਼ਨ, ਇਸਰੋ ਚੀਫ਼ ਨੇ ਸਪੱਸ਼ਟ ਕੀਤੀ ਸਥਿਤੀ
NEXT STORY