ਯਮੁਨਾਨਗਰ- ਹਿੰਦੂ ਕੁੜੀ ਨਾਲ ਵਿਆਹ ਕਰਨ ਲਈ ਧਰਮ ਬਦਲਣ ਵਾਲੇ ਮੁਸਲਿਮ ਨੌਜਵਾਨ ਅਤੇ ਉਸ ਦੀ ਪਤਨੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਦਖ਼ਲ ਤੋਂ ਬਾਅਦ ਪੁਲਸ ਦੀ ਸੁਰੱਖਿਆ ਦਿੱਤੀ ਗਈ ਹੈ। ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਪਿਛਲੇ ਹਫ਼ਤੇ ਕਿਹਾ ਸੀ ਕਿ ਸੂਬਾ ਸਰਕਾਰ ਨੇ 'ਲਵ ਜਿਹਾਦ' ਵਿਰੁੱਧ ਕਾਨੂੰਨ ਬਣਾਉਣ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਵਿਆਹ ਲਈ ਧਰਮ ਬਦਲਣ ਨੂੰ ਭਾਜਪਾ ਨੇਤਾ 'ਲਵ ਜਿਹਾਦ' ਦਾ ਨਾਂ ਦਿੰਦੇ ਹਨ। ਯਮੁਨਾਨਗਰ ਦੇ ਪੁਲਸ ਸੁਪਰਡੈਂਟ (ਐੱਸ.ਪੀ.) ਕਮਲਦੀਪ ਗੋਇਲ ਨੇ ਮੰਗਲਵਾਰ ਨੂੰ ਦੱਸਿਆ ਕਿ 21 ਸਾਲਾ ਨੌਜਵਾਨ ਅਤੇ 19 ਸਾਲਾ ਕੁੜੀ ਨੇ 9 ਨਵੰਬਰ ਨੂੰ ਹਿੰਦੂ ਰੀਤੀ-ਰਿਵਾਜ਼ ਨਾਲ ਵਿਆਹ ਕੀਤਾ। ਨੌਜਵਾਨ ਨੇ ਧਰਮ ਦੇ ਨਾਲ ਆਪਣਾ ਨਾਂ ਵੀ ਬਦਲ ਲਿਆ ਸੀ।
ਇਹ ਵੀ ਪੜ੍ਹੋ : ਕਿਸਾਨਾਂ ਦੇ ਫ਼ੌਲਾਦੀ ਹੌਂਸਲੇ, ਘਰ-ਬਾਰ ਦੀ ਫ਼ਿਕਰ ਲਾਹ, ਸੜਕਾਂ 'ਤੇ ਲਾਏ ਡੇਰੇ (ਤਸਵੀਰਾਂ)
ਜੋੜੇ ਨੇ ਇਸ ਤੋਂ ਬਾਅਦ ਹਾਈ ਕੋਰਟ ਦਾ ਰੁਖ ਕੀਤਾ ਅਤੇ ਕੋਰਟ ਨੇ ਦੱਸਿਆ ਕਿ ਕੁੜੀ ਦੇ ਪਰਿਵਾਰ ਤੋਂ ਉਨ੍ਹਾਂ ਦੀ ਜਾਨ ਅਤੇ ਨਿੱਜੀ ਆਜ਼ਾਦੀ ਨੂੰ ਖਤਰਾ ਹੈ। ਉਨ੍ਹਾਂ ਨੇ ਇਹ ਵੀ ਦਲੀਲ ਦਿੱਤੀ ਕਿ ਉਨ੍ਹਾਂ ਦੇ ਵਿਆਹ ਦਾ ਵਿਰੋਧ ਕਰਨਾ ਸੰਵਿਧਾਨ ਦੀ ਧਾਰਾ 21 ਦੇ ਅਧੀਨ ਮਿਲੇ, ਉਨ੍ਹਾਂ ਦੇ ਅਧਿਕਾਰਾਂ ਦਾ ਗੰਭੀਰ ਹਨਨ ਹੈ। ਹਾਈ ਕੋਰਟ ਦੇ ਨਿਰਦੇਸ਼ ਦਾ ਪਾਲਣ ਕਰਦੇ ਹੋਏ ਦੋਹਾਂ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਲਈ ਪੁਲਸ ਨੇ ਉਨ੍ਹਾਂ ਨੂੰ ਇੱਥੋਂ ਦੇ ਸੁਰੱਖਿਆ ਗ੍ਰਹਿ ਭੇਜ ਦਿੱਤਾ, ਜਿੱਥੇ ਉਹ ਕਈ ਦਿਨਾਂ ਤੋਂ ਰੁਕੇ ਹਨ। ਐੱਸ.ਪੀ. ਨੇ ਦੱਸਿਆ ਕਿ ਪੁਲਸ ਨੇ ਕੁੜੀ ਦੇ ਪਰਿਵਾਰ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਕਿ ਹੁਣ ਉਹ ਦੋਵੇਂ ਕਾਨੂੰਨੀ ਰੂਪ ਨਾਲ ਵਿਆਹੇ ਹਨ ਅਤੇ ਦੋਹਾਂ ਨੂੰ ਉਨ੍ਹਾਂ ਦੀ ਇੱਛਾ ਅਨੁਸਾਰ ਨਾਲ ਰਹਿਣ ਦਿੱਤਾ ਜਾਣਾ ਚਾਹੀਦਾ। ਉਨ੍ਹਾਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ 11 ਨਵੰਬਰ ਨੂੰ ਸੁਣਵਾਈ ਦੌਰਾਨ ਜਦੋਂ ਕੁੜੀ ਦੇ ਪਰਿਵਾਰ ਵਾਲਿਆਂ ਨੇ ਉਸ ਨੂੰ ਮਿਲਣ ਦੀ ਇੱਛਾ ਜਤਾਈ ਸੀ, ਉਦੋਂ ਉਸ ਨੇ ਆਪਣੇ ਪਰਿਵਾਰ ਵਾਲਿਆਂ ਨੂੰ ਮਿਲਣ ਤੋਂ ਮਨ੍ਹਾ ਕਰ ਦਿੱਤਾ ਸੀ।
ਇਹ ਵੀ ਪੜ੍ਹੋ : ਕਿਸਾਨਾਂ ਦੇ ਹੱਕ 'ਚ ਆਏ ਕੈਨੇਡੀਅਨ PM ਜਸਟਿਨ ਟਰੂਡੋ, ਭਾਰਤ ਨੇ ਦਿੱਤਾ ਇਹ ਬਿਆਨ
ਦਿੱਲੀ ਚਲੋ ਅੰਦੋਲਨ: ਗਾਜ਼ੀਪੁਰ ਸਰਹੱਦ 'ਤੇ ਵੀ ਡਟੇ ਕਿਸਾਨ, ਬੈਰੀਕੇਡ ਹਟਾਉਣ ਲਈ ਕਰ ਰਹੇ ਸੰਘਰਸ਼
NEXT STORY