ਮੇਰਠ - ਉੱਤਰ ਪ੍ਰਦੇਸ਼ ਦੇ ਮੇਰਠ ’ਚ ਸੋਸ਼ਲ ਮੀਡੀਆ 'ਤੇ ਇਕ ਵੱਡੀ ਘਟਨਾ ਨੇ ਹਿੰਦੂ ਸੰਗਠਨਾਂ ’ਚ ਗੁੱਸਾ ਪੈਦਾ ਕਰ ਦਿੱਤਾ ਹੈ। ਅਖਿਲ ਭਾਰਤੀ ਹਿੰਦੂ ਸੁਰੱਖਿਆ ਸੰਗਠਨ ਦੇ ਰਾਸ਼ਟਰੀ ਪ੍ਰਧਾਨ ਸਚਿਨ ਸਿਰੋਹੀ ਦਾ ਸਿਰ ਧੜ ਤੋਂ ਵੱਖ ਕਰਨ ਦੀ ਧਮਕੀ ਫੇਸਬੁੱਕ 'ਤੇ ਦਿੱਤੀ ਗਈ ਹੈ। ਧਮਕੀ ਦੇਣ ਵਾਲਾ ਸਦਰ ਅਲੀ ਦੇ ਨਾਂ ’ਤੇ ਫੇਸਬੁੱਕ ਅਕਾਊਂਟ ਚਲਾ ਰਿਹਾ ਹੈ।
ਜਾਣਕਾਰੀ ਅਨੁਸਾਰ ਸਚਿਨ ਸਿਰੋਹੀ ਨੇ ਕੁਝ ਦਿਨ ਪਹਿਲਾਂ ਹਿੰਦੂਆਂ ਨੂੰ ਫਿਲਮ ‘ਉਦੇਪੁਰ ਫਾਈਲਸ’ ਦੇਖਣ ਦੀ ਅਪੀਲ ਕੀਤੀ ਸੀ। ਇਸ ਪੋਸਟ ਤੋਂ ਬਾਅਦ ਮੁਲਜ਼ਮ ਨੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ। ਜਿਵੇਂ ਹੀ ਇਸ ਘਟਨਾ ਦੀ ਜਾਣਕਾਰੀ ਸਾਹਮਣੇ ਆਈ, ਹਿੰਦੂ ਸੰਗਠਨਾਂ ਦੇ ਵਰਕਰਾਂ ’ਚ ਗੁੱਸਾ ਫੈਲ ਗਿਆ ਤੇ ਵੱਡੀ ਗਿਣਤੀ ’ਚ ਲੋਕ ਸਿਵਲ ਲਾਈਨਜ਼ ਥਾਣੇ ਪਹੁੰਚ ਗਏ।
ਰਾਸ਼ਟਰੀ ਪ੍ਰਧਾਨ ਸਚਿਨ ਸਿਰੋਹੀ ਨੇ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਕਿਹਾ ਕਿ ਅਜਿਹੀਆਂ ਧਮਕੀਆਂ ਨਾ ਸਿਰਫ਼ ਉਸ ਨੂੰ ਸਗੋਂ ਹਿੰਦੂ ਸਮਾਜ ਨੂੰ ਡਰਾਉਣ ਦੀ ਕੋਸ਼ਿਸ਼ ਹਨ। ਉਨ੍ਹਾਂ ਮੰਗ ਕੀਤੀ ਕਿ ਮੁਲਜ਼ਮ ਵਿਰੁੱਧ ਸਖ਼ਤ ਧਾਰਾਵਾਂ ਹੇਠ ਮਾਮਲਾ ਦਰਜ ਕੀਤਾ ਜਾਵੇ ਤੇ ਉਸ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ।
ਇਸ ਦੌਰਾਨ ਹਿੰਦੂ ਕਾਰਕੁਨਾਂ ਨੇ ਪੁਲਸ ਸਟੇਸ਼ਨ ਦੇ ਕੰਪਲੈਕਲ ’ਚ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕੀਤਾ ਤੇ ਮੁਲਜ਼ਮ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕੀਤੀ। ਸੰਗਠਨ ਦੇ ਆਗੂਆਂ ਨੇ ਸਪੱਸ਼ਟ ਚਿਤਾਵਨੀ ਦਿੱਤੀ ਕਿ ਜੇ ਪੁਲਸ ਨੇ 24 ਘੰਟਿਆਂ ਅੰਦਰ ਕਾਰਵਾਈ ਨਾ ਕੀਤੀ ਤਾਂ ਅੰਦੋਲਨ ਤੇਜ਼ ਕੀਤਾ ਜਾਵੇਗਾ। ਸਿਵਲ ਲਾਈਨਜ਼ ਥਾਣੇ ਨੇ ਭਰੋਸਾ ਦਿੱਤਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਅਮਿਤ ਸ਼ਾਹ ਦੇ ਬਿਆਨ 'ਤੇ ਅਨੁਰਾਗ ਢਾਂਡਾ ਦਾ ਪਲਟਵਾਰ
NEXT STORY