ਵਿਜੇਪੁਰ (ਭਾਸ਼ਾ)– ਕਰਨਾਟਕ ਦੇ ਵਿਜੇਪੁਰਾ ਵਿਚ ਇਕ ਮੁਸਲਿਮ ਪਰਿਵਾਰ ਨੇ ਆਪਣੀ ਧੀ ਨਾਲ ਕਥਿਤ ਪ੍ਰੇਮ ਸੰਬੰਧ ਰੱਖਣ ਦੇ ਦੋਸ਼ ਹੇਠ ਇਕ ਹਿੰਦੂ ਨੌਜਵਾਨ ਦਾ ਕਤਲ ਕਰ ਦਿੱਤਾ। ਇੰਨਾ ਹੀ ਨਹੀਂ ਕਤਲ ਤੋਂ ਬਾਅਦ ਮੁੰਡੇ ਦੀ ਲਾਸ਼ ਪਿੰਡ ਦੇ ਇਕ ਖੂਹ ਵਿਚ ਸੁੱਟ ਦਿੱਤੀ। ਪੁਲਸ ਨੇ ਐਤਵਾਰ ਇਸ ਸੰਬੰਧੀ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ : ਕਲਯੁੱਗੀ ਮਾਂ ਨੇ 3 ਮਹੀਨੇ ਦੀ ਧੀ ਦਾ ਬੇਰਹਿਮੀ ਨਾਲ ਕੀਤਾ ਕਤਲ, ਇੰਟਰਨੈੱਟ ’ਤੇ ਦੇਖਿਆ ਸੀ ‘ਮਾਰਨ ਦਾ ਤਰੀਕਾ’
ਪੁਲਸ ਮੁਤਾਬਕ 34 ਸਾਲ ਦਾ ਰਵੀ 21 ਅਕਤੂਬਰ ਤੋਂ ਲਾਪਤਾ ਸੀ। ਅਗਲੇ ਦਿਨ ਨੌਜਵਾਨ ਦੇ ਪਰਿਵਾਰ ਨੇ ਮੁਸਲਿਮ ਕੁੜੀ ਦੇ ਰਿਸ਼ਦੇਦਾਰਾਂ ਵਲੋਂ ਉਸ ਦਾ ਕਤਲ ਕੀਤੇ ਜਾਣ ਦਾ ਸ਼ੱਕ ਪ੍ਰਗਟਾਉਂਦੇ ਹੋਏ ਸ਼ਿਕਾਇਤ ਦਰਜ ਕਰਵਾਈ ਸੀ। ਉਸ ਪਿੱਛੋਂ ਮਾਮਲੇ ਦੀ ਜਾਂਚ ਲਈ ਪੁਲਸ ਦੀਆਂ 3 ਟੀਮਾਂ ਦਾ ਗਠਨ ਕੀਤਾ ਗਿਆ ਸੀ। ਪੁਲਸ ਮੁਤਾਬਕ ਵਿਜੇਪੁਰਾ ਜ਼ਿਲ੍ਹੇ ਦੇ ਬਾਲਾਗਨੂਰ ਪਿੰਡ ਦੇ ਖੂਹ ਵਿਚੋਂ ਐਤਵਾਰ ਸਵੇਰੇ ਰਵੀ ਦੀ ਲਾਸ਼ ਬਰਾਮਦ ਕਰ ਲਈ ਗਈ। ਪੁਲਸ ਨੇ ਕੁੜੀ ਦੇ ਭਰਾ, ਉਸ ਦੇ ਇਕ ਰਿਸ਼ਤੇਦਾਰ ਨੂੰ ਕਤਲ, ਅਪਰਾਧਿਕ ਸਾਜ਼ਿਸ਼ ਅਤੇ ਸਬੂਤ ਨਸ਼ਟ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ : 8 ਅਤੇ 11 ਸਾਲ ਦੇ ਬੱਚਿਆਂ ਵੱਲੋਂ 6 ਸਾਲਾ ਬੱਚੀ ਦਾ ਕਤਲ, ਅਸ਼ਲੀਲ ਵੀਡੀਓ ਵੇਖਣ ਤੋਂ ਕੀਤਾ ਸੀ ਇਨਕਾਰ
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ
ਹਿਮਾਚਲ ਪ੍ਰਦੇਸ਼ : ਕਿੰਨੌਰ ’ਚ ਖ਼ਰਾਬ ਮੌਸਮ ਕਾਰਨ ਮੁੰਬਈ ਦੇ ਤਿੰਨ ਸੈਲਾਨੀਆਂ ਦੀ ਮੌਤ
NEXT STORY