ਨਵੀਂ ਦਿੱਲੀ (ਭਾਸ਼ਾ)— ਕਾਂਗਰਸ ਦੇ ਰਾਸ਼ਟਰੀ ਬੁਲਾਰੇ ਜਯਵੀਰ ਸ਼ੇਰਗਿੱਲ ਨੇ ਸੋਮਵਾਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਅਪੀਲ ਕੀਤੀ ਹੈ ਕਿ ਜੰਗ ਪੀੜਤ ਅਫ਼ਗਾਨਿਸਤਾਨ ਨਾਲ ਹਿੰਦੂ ਅਤੇ ਸਿੱਖ ਭਾਈਚਾਰੇ ਦੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਦੀ ਵਿਵਸਥਾ ਕੀਤੀ ਜਾਵੇ। ਜੈਸ਼ੰਕਰ ਨੂੰ ਲਿਖੀ ਚਿੱਠੀ ’ਚ ਸ਼ੇਰਗਿੱਲ ਨੇ ਕਿਹਾ ਕਿ ਭਾਰਤੀ ਮੂਲ ਦੇ ਲੋਕਾਂ ਪ੍ਰਤੀ ਆਪਣੇ ਪਿਆਰ ਕਾਰਨ ਇਹ ਬੇਨਤੀ ਕਰਨ ਲਈ ਮਜ਼ਬੂਰ ਹੋਏ ਹਨ।
ਸ਼ੇਰਗਿੱਲ ਨੇ ਤਾਲਿਬਾਨ ਦੇ ਹਮਲਿਆਂ ਅਤੇ ਅਮਰੀਕੀ ਫ਼ੌਜੀਆਂ ਦੇ ਅਫ਼ਗਾਨਿਸਤਾਨ ਤੋਂ ਬਾਹਰ ਜਾਣ ਦਾ ਜ਼ਿਕਰ ਕਰਦਿਆਂ ਕਿਹਾ ਕਿ ਮੌਜੂਦਾ ਸਮੇਂ ’ਚ ਅਫ਼ਗਾਨਿਸਤਾਨ ਵਿਚ ਮਨੁੱਖੀ ਸੰਕਟ ਪੈਦਾ ਹੋ ਗਿਆ ਹੈ। ਇਸ ਨਾਲ ਲੋਕਾਂ ਦੇ ਜੀਵਨ ਨੂੰ ਖ਼ਤਰਾ ਪੈਦਾ ਹੋ ਗਿਆ ਹੈ। ਭਾਰਤੀ ਮੂਲ ਦੇ ਲੋਕਾਂ ਲਈ ਵੀ ਖ਼ਤਰਾ ਹੈ। ਸ਼ੇਰਗਿੱਲ ਨੇ ਕਿਹਾ ਕਿ ਜਨਤਕ ਰੂਪ ਨਾਲ ਉਪਲੱਬਧ ਜਾਣਕਾਰੀ ਦੇ ਹਿਸਾਬ ਨਾਲ ਕਰੀਬ 650 ਸਿੱਖ ਅਤੇ 50 ਹਿੰਦੂ ਅਫ਼ਗਾਨਿਸਤਾਨ ’ਚ ਫਸੇ ਹੋਏ ਹਨ ਅਤੇ ਇਹ ਲੋਕ ਤਾਲਿਬਾਨ ਦਾ ਨਿਸ਼ਾਨਾ ਬਣ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਦੀ ਵਿਵਸਥਾ ਕੀਤੀ ਜਾਵੇ। ਇਹ ਲੋਕ ਤਾਲਿਬਾਨ ਦਾ ਨਿਸ਼ਾਨਾ ਬਣ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਦੀ ਵਿਵਸਥਾ ਕੀਤੀ ਜਾਵੇ।
ਦਿੱਲੀ ਸਰਕਾਰ ਨੇ ਸੈਲਾਨੀਆਂ ਦੀ ਮਦਦ ਲਈ ਐਪ ਕੀਤੀ ਵਿਕਸਿਤ, ਹਰ ਜਾਣਕਾਰੀ ਹੋਵੇਗੀ ਉਪਲੱਬਧ
NEXT STORY