ਹਰਿਆਣਾ (ਵਾਰਤਾ)- ਹਰਿਆਣਾ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਹਿਸਾਰ ਜੇਲ੍ਹ ਦੇ ਸੁਪਰਡੈਂਟ ਰਹੇ ਸ਼ਮਸ਼ੇਰ ਸਿੰਘ ਦਹੀਆ ਨੂੰ ਮੁਅੱਤਲ ਕਰ ਕੇ ਉਸ ਨੂੰ ਚਾਰਜਸ਼ੀਟ ਕਰਨ ਦੇ ਵੀ ਆਦੇਸ਼ ਦਿੱਤੇ ਹਨ। ਇਕ ਸਰਕਾਰੀ ਬੁਲਾਰੇ ਨੇ ਅੱਜ ਯਾਨੀ ਸ਼ੁੱਕਰਵਾਰ ਨੂੰ ਇਸ ਸੰਬੰਧੀ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੇ 'ਸਮਝੌਤੇ' ਵਾਲੇ ਬਿਆਨ 'ਤੇ ਭੜਕੇ ਮਨਜਿੰਦਰ ਸਿਰਸਾ, ਦਿੱਤੀ ਕਾਨੂੰਨੀ ਕਾਰਵਾਈ ਦੀ ਚਿਤਾਵਨੀ
ਅਧਿਕਾਰੀ ਨੇ ਦੱਸਿਆ ਕਿ ਗ੍ਰਹਿ ਵਿਭਾਗ ਦੇ ਐਡੀਸ਼ਨਲ ਮੁੱਖ ਸਕੱਤਰ ਰਾਜੀਵ ਅਰੋੜਾ ਨੇ ਭ੍ਰਿਸ਼ਟਾਚਾਰ ਦੇ ਦੋਸ਼ 'ਚ ਸ਼ਮਸ਼ੇਰ ਦਹੀਆ ਨੂੰ ਮੁਅੱਤਲ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਮੁਅੱਤਲ ਮਿਆਦ ਦੌਰਾਨ ਦਹੀਆ ਦਾ ਹੈੱਡ ਕੁਆਰਟਰ ਦਫ਼ਤਰ ਜੇਲ੍ਹ ਜਨਰਲ ਡਾਇਰੈਕਟਰ, ਹਰਿਆਣਾ, ਪੰਚਕੂਲਾ ਰਹੇਗਾ ਅਤੇ ਉਹ ਸਮਰੱਥ ਅਧਿਕਾਰੀ ਦੀ ਮਨਜ਼ੂਰੀ ਦੇ ਬਿਨਾਂ ਸਟੇਸ਼ਨ ਨਹੀਂ ਛੱਡ ਸਕਣਗੇ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਜੰਮੂ ਕਸ਼ਮੀਰ : ਇਸ ਸਾਲ ਸੁਰੱਖਿਆ ਫ਼ੋਰਸਾਂ ਨੇ 100 ਸਫ਼ਲ ਆਪਰੇਸ਼ਨਾਂ 'ਚ 182 ਅੱਤਵਾਦੀ ਕੀਤੇ ਢੇਰ
NEXT STORY