ਨੈਸ਼ਨਲ ਡੈਸਕ - ਉੱਤਰਾਖੰਡ ਦੀ ਰਾਜਧਾਨੀ ਦੇਹਰਾਦੂਨ 'ਚ ਹਿੱਟ ਐਂਡ ਰਨ ਦੀ ਘਟਨਾ ਵਾਪਰੀ ਹੈ। ਇਸ ਹਾਦਸੇ 'ਚ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਬੁੱਧਵਾਰ ਰਾਤ ਦੇਹਰਾਦੂਨ ਦੇ ਰਾਜਪੁਰ ਰੋਡ 'ਤੇ ਸਾਈਂ ਮੰਦਰ ਦੇ ਕੋਲ ਇੱਕ ਕਾਰ ਸਵਾਰ ਨੇ ਸੜਕ 'ਤੇ ਜਾ ਰਹੇ ਪੈਦਲ ਲੋਕਾਂ ਨੂੰ ਕੁਚਲ ਦਿੱਤਾ। ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਸੂਚਨਾ ਮਿਲਦੇ ਹੀ ਆਈ.ਜੀ. ਗੜ੍ਹਵਾਲ ਰਾਜੀਵ ਸਵਰੂਪ, ਐਸ.ਐਸ.ਪੀ. ਅਜੈ ਸਿੰਘ, ਐਸ.ਪੀ. ਸਿਟੀ ਸਮੇਤ ਸਥਾਨਕ ਪੁਲਸ ਮੌਕੇ ’ਤੇ ਪਹੁੰਚ ਗਈ। ਪੁਲਸ ਹਾਦਸੇ ਦੀ ਜਾਂਚ 'ਚ ਜੁਟੀ ਹੈ।
ਦੱਸਿਆ ਜਾ ਰਿਹਾ ਹੈ ਕਿ ਬੁੱਧਵਾਰ ਰਾਤ ਰਾਜਪੁਰ ਰੋਡ 'ਤੇ ਸਾਈਂ ਮੰਦਰ ਦੇ ਕੋਲ ਕੁਝ ਲੋਕ ਪੈਦਲ ਜਾ ਰਹੇ ਸਨ, ਜਦੋਂ ਇੱਕ ਤੇਜ਼ ਰਫਤਾਰ ਕਾਰ ਉੱਥੋਂ ਲੰਘ ਗਈ। ਕਾਰ ਨੇ ਪੈਦਲ ਜਾ ਰਹੇ ਲੋਕਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ ਮੌਕੇ 'ਤੇ ਹਾਹਾਕਾਰ ਮੱਚ ਗਈ। ਕਾਰ 'ਚ ਸਵਾਰ ਡਰਾਈਵਰ ਕਿਸੇ ਤਰ੍ਹਾਂ ਕਾਰ 'ਚੋਂ ਨਿਕਲ ਕੇ ਭੱਜ ਗਿਆ।
ਦੱਸਿਆ ਜਾ ਰਿਹਾ ਹੈ ਕਿ ਕਾਰ ਨੇ ਪਹਿਲਾਂ ਸੜਕ ਕਿਨਾਰੇ ਪੈਦਲ ਜਾ ਰਹੇ ਚਾਰ ਮਜ਼ਦੂਰਾਂ ਨੂੰ ਕੁਚਲ ਦਿੱਤਾ। ਇਸ ਤੋਂ ਬਾਅਦ ਸੜਕ ਕਿਨਾਰੇ 2 ਹੋਰ ਲੋਕਾਂ ਨੂੰ ਕਾਰ ਨੇ ਆਪਣੀ ਲਪੇਟ 'ਚ ਲੈ ਲਿਆ। ਚਸ਼ਮਦੀਦਾਂ ਅਨੁਸਾਰ ਜਦੋਂ ਤੱਕ ਉਹ ਹਾਦਸੇ ਤੋਂ ਬਾਅਦ ਮੌਕੇ 'ਤੇ ਪਹੁੰਚੇ, ਉਦੋਂ ਤੱਕ ਡਰਾਈਵਰ ਫਰਾਰ ਹੋ ਚੁੱਕਾ ਸੀ। ਉਨ੍ਹਾਂ ਤੁਰੰਤ ਪੁਲਸ ਨੂੰ ਹਾਦਸੇ ਦੀ ਸੂਚਨਾ ਦਿੱਤੀ। ਚਸ਼ਮਦੀਦਾਂ ਨੇ ਦੱਸਿਆ ਕਿ ਕਾਰ ਬਹੁਤ ਤੇਜ਼ ਰਫਤਾਰ ਨਾਲ ਜਾ ਰਹੀ ਸੀ ਅਤੇ ਬੇਕਾਬੂ ਹੋ ਕੇ ਪੈਦਲ ਜਾ ਰਹੇ ਮਜ਼ਦੂਰਾਂ ਨੂੰ ਟੱਕਰ ਮਾਰ ਦਿੱਤੀ।
2 ਜ਼ਖਮੀ ਹਸਪਤਾਲ 'ਚ ਜ਼ੇਰੇ ਇਲਾਜ
ਪੁਲਸ ਨੇ ਤੁਰੰਤ ਸਾਰੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਚਾਰਾਂ ਨੂੰ ਮ੍ਰਿਤਕ ਐਲਾਨ ਦਿੱਤਾ। ਦੋ ਜ਼ਖਮੀਆਂ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਰਾਜਪੁਰ ਥਾਣਾ ਇੰਚਾਰਜ ਪਿੜੀ ਭੱਟ ਨੇ ਦੱਸਿਆ ਕਿ ਪੁਲਸ ਮੁਲਜ਼ਮ ਡਰਾਈਵਰ ਦੀ ਭਾਲ ਵਿੱਚ ਲੱਗੀ ਹੋਈ ਹੈ। ਮੌਕੇ 'ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ। ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ ਮਰਸਡੀਜ਼ ਕਾਰ ਚੰਡੀਗੜ੍ਹ ਨੰਬਰ ਦੀ ਹੈ। ਦੇਹਰਾਦੂਨ ਦੇ ਐੱਸ.ਐੱਸ.ਪੀ. ਅਜੈ ਸਿੰਘ ਨੇ ਦੱਸਿਆ ਕਿ ਕਾਰ ਨੇ ਛੇ ਲੋਕਾਂ ਨੂੰ ਟੱਕਰ ਮਾਰ ਦਿੱਤੀ ਸੀ, ਜਿਨ੍ਹਾਂ ਵਿੱਚੋਂ ਚਾਰ ਦੀ ਮੌਤ ਹੋ ਗਈ ਹੈ। ਦੋ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪੁਲਸ ਟੀਮਾਂ ਮੁਲਜ਼ਮ ਡਰਾਈਵਰ ਦੀ ਭਾਲ ਵਿੱਚ ਜੁਟੀਆਂ ਹੋਈਆਂ ਹਨ। ਜਲਦੀ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਨੋਟਾਂ ਦੇ ਬੰਡਲਾਂ ਨਾਲ ਲੱਦੀ ਫਿਰਦੇ ਸੀ ਇਨੋਵਾ ਗੱਡੀ, ਨਾਕੇ 'ਤੇ ਪੁਲਸ ਵੀ ਰਹਿ ਗਈ ਹੱਕੀ-ਬੱਕੀ
NEXT STORY