ਨਵੀਂ ਦਿੱਲੀ (ਭਾਸ਼ਾ) : ਦੱਖਣ-ਪੱਛਮੀ ਦਿੱਲੀ ਵਿਚ 'ਹਿੱਟ ਐਂਡ ਰਨ' ਦੇ ਇਕ ਮਾਮਲੇ ਵਿਚ ਇਕ ਕਾਰ ਚਾਲਕ ਨੇ ਡਿਊਟੀ 'ਤੇ ਮੌਜੂਦ ਦਿੱਲੀ ਟ੍ਰੈਫਿਕ ਪੁਲਸ ਦੇ ਦੋ ਕਰਮਚਾਰੀਆਂ ਨੂੰ ਟੱਕਰ ਮਾਰਨ ਤੋਂ ਬਾਅਦ ਕਰੀਬ 20 ਮੀਟਰ ਤੱਕ ਘੜੀਸਿਆ। ਇਕ ਪੁਲਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।
ਪੁਲਸ ਮੁਤਾਬਕ ਇਹ ਘਟਨਾ ਸ਼ਨੀਵਾਰ ਰਾਤ ਕਰੀਬ 2.45 ਵਜੇ ਵੇਦਾਂਤਾ ਦੇਸਿਕਾ ਮਾਰਗ ਨੇੜੇ ਬੇਰ ਸਰਾਏ 'ਟ੍ਰੈਫਿਕ ਸਿਗਨਲ' 'ਤੇ ਵਾਪਰੀ। ਅਧਿਕਾਰੀ ਨੇ ਕਿਹਾ, “ਏਐੱਸਆਈ (ਸਹਾਇਕ ਸਬ ਇੰਸਪੈਕਟਰ) ਪ੍ਰਮੋਦ ਅਤੇ ਹੈੱਡ ਕਾਂਸਟੇਬਲ ਸ਼ੈਲੇਸ਼ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਹਾਲਾਂਕਿ, ਉਸ ਨੂੰ ਮਾਰਨ ਦਾ ਇਰਾਦਾ ਸੀ। ਕਤਲ ਦੀ ਕੋਸ਼ਿਸ਼ ਅਤੇ ਸਰਕਾਰੀ ਕੰਮ ਵਿਚ ਵਿਘਨ ਪਾਉਣ ਅਤੇ ਲੋਕਾਂ ਦੀ ਜਾਨ ਨੂੰ ਖਤਰੇ ਵਿਚ ਦੇ ਪਾਉਣ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : WhatsApp ਦੀ ਵੱਡੀ ਕਾਰਵਾਈ, 85 ਲੱਖ ਭਾਰਤੀ ਯੂਜ਼ਰਸ ਦੇ ਅਕਾਊਂਟ ਕੀਤੇ ਬੈਨ
ਇਸ ਘਟਨਾ ਦੀਆਂ ਦੋ ਕਥਿਤ ਵੀਡੀਓਜ਼ ਵੀ ਸੋਸ਼ਲ ਮੀਡੀਆ 'ਤੇ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਦੋ ਟ੍ਰੈਫਿਕ ਪੁਲਸ ਕਰਮਚਾਰੀਆਂ ਨੂੰ ਕਾਰ ਦੇ ਬੋਨਟ 'ਤੇ ਫੜ ਕੇ ਖਿੱਚਦੇ ਹੋਏ ਦੇਖਿਆ ਜਾ ਸਕਦਾ ਹੈ। ਬਾਅਦ ਵਿਚ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਵੀਡੀਓ 'ਚ ਡਰਾਈਵਰ ਦੇ ਬ੍ਰੇਕ ਲਗਾਉਣ ਤੋਂ ਬਾਅਦ ਇਕ ਪੁਲਸ ਕਰਮਚਾਰੀ ਨੂੰ ਜ਼ਮੀਨ 'ਤੇ ਡਿੱਗਦੇ ਦੇਖਿਆ ਜਾ ਸਕਦਾ ਹੈ। ਬਾਅਦ ਵਿਚ ਡਰਾਈਵਰ ਵਾਹਨ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ ਅਤੇ ਦੋਵੇਂ ਪੁਲਸ ਮੁਲਾਜ਼ਮ ਸੜਕ ’ਤੇ ਹੀ ਜ਼ਖ਼ਮੀ ਹੋ ਗਏ। ਕਈ ਲੋਕ ਪੂਰੀ ਘਟਨਾ ਦੀ ਵੀਡੀਓ ਬਣਾ ਕੇ ਪੁਲਸ ਵਾਲਿਆਂ ਨੂੰ ਬਚਾਉਣ ਦੀ ਗੁਹਾਰ ਲਗਾਉਂਦੇ ਦੇਖੇ ਜਾ ਸਕਦੇ ਹਨ। ਅਧਿਕਾਰੀ ਨੇ ਕਿਹਾ, "ਕਿਸ਼ਨਗੜ੍ਹ ਪੁਲਸ ਸਟੇਸ਼ਨ ਨੂੰ ਇਕ ਪੀਸੀਆਰ ਕਾਲ ਪ੍ਰਾਪਤ ਹੋਈ ਸੀ, ਜਿਸ ਵਿਚ ਦੱਸਿਆ ਗਿਆ ਸੀ ਕਿ ਇਕ ਅਣਪਛਾਤੇ ਵਾਹਨ ਨੇ ਡਿਊਟੀ 'ਤੇ ਮੌਜੂਦ ਟ੍ਰੈਫਿਕ ਕਰਮਚਾਰੀਆਂ ਨੂੰ ਟੱਕਰ ਮਾਰ ਦਿੱਤੀ ਹੈ ਅਤੇ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ ਹੈ।
ਉਨ੍ਹਾਂ ਕਿਹਾ ਕਿ ਤੁਰੰਤ ਇਕ ਟੀਮ ਨੂੰ ਮੌਕੇ 'ਤੇ ਭੇਜਿਆ ਗਿਆ, ਜਿੱਥੇ ਉਨ੍ਹਾਂ ਨੂੰ ਪਤਾ ਲੱਗਾ ਕਿ ਜ਼ਖਮੀ ਕਰਮਚਾਰੀਆਂ ਨੂੰ ਪੀਸੀਆਰ (ਪੁਲਸ ਕੰਟਰੋਲ ਰੂਮ) ਵੈਨ ਰਾਹੀਂ ਸਫਦਰਜੰਗ ਹਸਪਤਾਲ ਲਿਜਾਇਆ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਪੁਲਸ ਟੀਮ ਨੇ ਹਸਪਤਾਲ ਪਹੁੰਚ ਕੇ ਦੇਖਿਆ ਕਿ ਏਐੱਸਆਈ ਪ੍ਰਮੋਦ ਅਤੇ ਹੈੱਡ ਕਾਂਸਟੇਬਲ ਸ਼ੈਲੇਸ਼ ਚੌਹਾਨ ਦੀ ਹਾਲਤ ਸਥਿਰ ਹੈ। ਅਧਿਕਾਰੀ ਨੇ ਦੱਸਿਆ ਕਿ ਦੋਵੇਂ ਟਰੈਫਿਕ ਪੁਲਸ ਮੁਲਾਜ਼ਮ ਲਗਾਤਾਰ ਟਰੈਫਿਕ ਸਿਗਨਲ ’ਤੇ ਵਾਹਨਾਂ ਦੀ ਚੈਕਿੰਗ ਕਰ ਰਹੇ ਸਨ।
ਅਧਿਕਾਰੀ ਨੇ ਦੱਸਿਆ ਕਿ ਰਾਤ ਕਰੀਬ ਪੌਣੇ ਅੱਠ ਵਜੇ ਇਕ ਗੱਡੀ ਨੇ ਟ੍ਰੈਫਿਕ ਸਿਗਨਲ ਪਾਰ ਕੀਤਾ ਅਤੇ ਸ਼ੈਲੇਸ਼ ਨੇ ਰੁਕਣ ਦਾ ਇਸ਼ਾਰਾ ਕੀਤਾ ਤਾਂ ਡਰਾਈਵਰ ਨੇ ਪਹਿਲਾਂ ਰੁਕਣ ਦੀ ਕੋਸ਼ਿਸ਼ ਕੀਤੀ ਪਰ ਅਚਾਨਕ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਦੋਵਾਂ ਪੁਲਸ ਕਰਮਚਾਰੀਆਂ ਨੂੰ ਕਾਰ ਨਾਲ ਕਰੀਬ 20 ਮੀਟਰ ਤੱਕ ਘੜੀਸਿਆ। ਪੁਲਸ ਨੇ ਦੱਸਿਆ ਕਿ ਉਨ੍ਹਾਂ ਨੇ ਗੱਡੀ ਦੇ ਮਾਲਕ ਦੀ ਪਛਾਣ ਕਰ ਲਈ ਹੈ ਅਤੇ ਜਲਦ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਾਹੁਲ ਗਾਂਧੀ ਨੇ ਵਾਇਨਾਡ 'ਚ ਮੈਡੀਕਲ ਕਾਲਜ ਬਣਾਉਣ ਦਾ ਕੀਤਾ ਵਾਅਦਾ
NEXT STORY