ਸ਼੍ਰੀਨਗਰ- ਸੁਰੱਖਿਆ ਫ਼ੋਰਸਾਂ ਨੇ ਵੀਰਵਾਰ ਨੂੰ ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ 'ਚ ਹਿਜ਼ਬੁਲ ਮੁਜਾਹੀਦੀਨ ਦੇ ਟਿਕਾਣੇ ਦੇ ਪਰਦਾਫਾਸ਼ ਕਰ ਕੇ ਭਾਰੀ ਮਾਤਰਾ 'ਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ। ਸੁਰੱਖਿਆ ਫ਼ੋਰਸਾਂ ਨੇ ਇਸ ਮੁਹਿੰਮ ਦੌਰਾਨ ਹਿਜ਼ਬੁਲ ਦੇ ਇਕ ਸਹਿਯੋਗੀ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ। ਇਕ ਪੁਲਸ ਬੁਲਾਰੇ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਖ਼ੁਫੀਆ ਸੂਚਨਾ ਮਿਲਣ ਤੋਂ ਬਾਅਦ ਪੁਲਸ, ਰਾਸ਼ਟਰੀ ਰਾਈਫ਼ਲ ਅਤੇ ਕੇਂਦਰੀ ਰਿਜ਼ਰਵ ਪੁਲਸ ਫ਼ੋਰਸ ਨੇ ਸੋਪੋਰ ਦੇ ਗਨਈ ਮੁਹੱਲਾ ਦੋਆਬਗਾਹ 'ਚ ਸੰਯੁਕਤ ਰੂਪ ਨਾਲ ਘੇਰਾਬੰਦੀ ਅਤੇ ਤਲਾਸ਼ ਮੁਹਿੰਮ ਸ਼ੁਰੂ ਕੀਤੀ।
ਉਨ੍ਹਾਂ ਦੱਸਿਆ ਕਿ ਸੁਰੱਖਿਆ ਫ਼ੋਰਸਾਂ ਨੇ ਮੁਹਿੰਮ ਦੌਰਾਨ ਇਕ ਮਕਾਨ ਦੇ ਤਹਿਖਾਨੇ 'ਚ ਹਿਜ਼ਬੁਲ ਮੁਜਾਹੀਦੀਨ ਦੇ ਟਿਕਾਣੇ ਦਾ ਪਰਦਾਫਾਸ਼ ਕਰ ਕੇ ਭਾਰੀ ਮਾਤਰਾ 'ਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ। ਬੁਲਾਰੇ ਨੇ ਦੱਸਿਆ ਕਿ ਇਸ ਦੌਰਾਨ ਹਿਜ਼ਬੁਲ ਮੁਜਾਹੀਦੀਨ ਦੇ ਇਕ ਸਹਿਯੋਗੀ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।
ਕੋਰੋਨਾ: PM ਮੋਦੀ ਨੇ ਲਾਪਰਵਾਹੀ ਨੂੰ ਲੈ ਕੇ ਦਿੱਤੀ ਚਿਤਾਵਨੀ, ਕਿਹਾ- ਅਜੇ ਟਲਿਆ ਨਹੀਂ ਹੈ ਸੰਕਟ
NEXT STORY