ਨਵੀਂ ਦਿੱਲੀ-ਦਿੱਲੀ ਦੀ ਇਕ ਅਦਾਲਤ ਨੇ ਜੰਮੂ-ਕਸ਼ਮੀਰ ’ਚ 11 ਅੱਤਵਾਦੀ ਘਟਨਾਵਾਂ ’ਚ ਕਥਿਤ ਤੌਰ ’ਤੇ ਸ਼ਾਮਲ ਹਿਜ਼ਬੁਲ ਮੁਜਾਹਿਦੀਨ ਦੇ ਇਕ ਸ਼ੱਕੀ ਅੱਤਵਾਦੀ ਨੂੰ ਬੁੱਧਵਾਰ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ ਹੈ।
ਦਿੱਲੀ ਪੁਲਸ ਨੇ ਜਾਵੇਦ ਅਹਿਮਦ ਮੱਟੂ (32) ਨੂੰ ਡਿਊਟੀ ਮੈਜਿਸਟ੍ਰੇਟ ਈਸ਼ਾ ਸਿੰਘ ਦੀ ਅਦਾਲਤ ਸਾਹਮਣੇ ਪੇਸ਼ ਕੀਤਾ। ਉਨ੍ਹਾਂ ਨੇ ਦਿੱਲੀ ਪੁਲਸ ਵੱਲੋਂ ਦਾਖਲ ਅਰਜ਼ੀ ’ਤੇ ਮੱਟੂ ਨੂੰ 31 ਜਨਵਰੀ ਤੱਕ ਜੇਲ ਭੇਜ ਦਿੱਤਾ। 10 ਲੱਖ ਰੁਪਏ ਦੇ ਇਨਾਮੀ ਮੁਲਜ਼ਮ ਨੂੰ ਦਿੱਲੀ ਦੇ ਨਿਜ਼ਾਮੂਦੀਨ ਇਲਾਕੇ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਜਦੋਂ ਉਸ ਨੂੰ ਫੜਿਆ ਗਿਆ ਸੀ ਤਾਂ ਉਹ ਉਸ ਵੇਲੇ ਚੋਰੀ ਦੀ ਕਾਰ ’ਚ ਸਵਾਰ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਭਾਰਤ ਬਣਿਆ ਵਿਸ਼ਵ ਵਪਾਰ ਦਾ ਵੱਡਾ ਕੇਂਦਰ : ਮੋਦੀ
NEXT STORY