ਨੈਸ਼ਨਲ ਡੈਸਕ- ਦੇਸ਼ ਦੀਆਂ ਸਰਕਾਰੀ ਇਮਾਰਤਾਂ, ਸਕੂਲਾਂ ਅਤੇ ਅਦਾਲਤਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀਆਂ ਝੂਠੀਆਂ ਧਮਕੀਆਂ ਭੇਜ ਕੇ ਦਹਿਸ਼ਤ ਫੈਲਾਉਣ ਵਾਲੇ ਇੱਕ ਵਿਅਕਤੀ ਨੂੰ ਦਿੱਲੀ ਪੁਲਸ ਨੇ ਮੈਸੂਰ ਤੋਂ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਸ਼੍ਰੀਨਿਵਾਸ ਵਜੋਂ ਹੋਈ ਹੈ। ਉਹ ਮੈਸੂਰ ਦੇ ਬ੍ਰਿੰਦਾਵਨ ਲੇਆਉਟ ਸਥਿਤ ਇੱਕ ਘਰ ਤੋਂ ਆਪਣਾ ਨੈੱਟਵਰਕ ਚਲਾ ਰਿਹਾ ਸੀ।
ਪਿਛਲੇ ਇੱਕ ਮਹੀਨੇ ਤੋਂ ਲਗਾਤਾਰ ਮਿਲ ਰਹੀਆਂ ਝੂਠੀਆਂ ਬੰਬ ਦੀਆਂ ਧਮਕੀਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਦਿੱਲੀ ਪੁਲਸ ਨੇ ਤਕਨੀਕੀ ਤਰੀਕੇ ਨਾਲ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਜਾਂਚ ਵਿੱਚ ਪਤਾ ਲੱਗਾ ਕਿ ਇਹ ਸਾਰੀਆਂ ਧਮਕੀ ਭਰੀਆਂ ਈਮੇਲਾਂ ਮੈਸੂਰ ਤੋਂ ਭੇਜੀਆਂ ਜਾ ਰਹੀਆਂ ਸਨ। ਦਿੱਲੀ ਪੁਲਸ ਦੀ ਟੀਮ ਨੇ ਮੈਸੂਰ ਦੇ ਵੀ.ਵੀ. ਪੁਰਮ ਪੁਲਸ ਸਟੇਸ਼ਨ ਦੇ ਕਰਮਚਾਰੀਆਂ ਦੀ ਮਦਦ ਨਾਲ ਇੱਕ ਅਚਾਨਕ ਛਾਪੇਮਾਰੀ ਕੀਤੀ ਅਤੇ ਮੁਲਜ਼ਮ ਨੂੰ ਦਬੋਚ ਲਿਆ।
ਇਹ ਵੀ ਪੜ੍ਹੋ- ਪਾਕਿਸਤਾਨ ਕਰਵਾਏਗਾ ਅਮਰੀਕਾ-ਇਰਾਨ ਵਿਚਾਲੇ ਸੀਜ਼ਫਾਇਰ ! ਸੱਦ ਲਈ 4 ਦੇਸ਼ਾਂ ਦੀ ਅਹਿਮ ਬੈਠਕ
ਪੁਲਸ ਨੇ ਮੁਲਜ਼ਮ ਦੇ ਕਬਜ਼ੇ ਵਿੱਚੋਂ ਕਈ ਸਿਮ ਕਾਰਡ ਅਤੇ ਇੱਕ ਲੈਪਟਾਪ ਜ਼ਬਤ ਕੀਤਾ ਹੈ। ਮੰਨਿਆ ਜਾ ਰਿਹਾ ਹੈ ਕਿ ਇਨ੍ਹਾਂ ਰਾਹੀਂ ਹੀ ਧਮਕੀ ਭਰੀਆਂ ਈਮੇਲਾਂ ਭੇਜੀਆਂ ਜਾਂਦੀਆਂ ਸਨ। ਪੁਲਸ ਸੂਤਰਾਂ ਅਨੁਸਾਰ ਮੁਲਜ਼ਮ ਮੈਸੂਰ ਵਿੱਚ ਲੁਕਿਆ ਹੋਇਆ ਸੀ ਅਤੇ ਉੱਥੋਂ ਹੀ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇ ਰਿਹਾ ਸੀ। ਉਸ ਨੂੰ ਅਗਲੀ ਪੁੱਛਗਿੱਛ ਅਤੇ ਜਾਂਚ ਲਈ ਦਿੱਲੀ ਲਿਜਾਇਆ ਜਾ ਰਿਹਾ ਹੈ, ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਸ ਪਿੱਛੇ ਉਸ ਦਾ ਮਕਸਦ ਕੀ ਸੀ ਅਤੇ ਕੀ ਉਸ ਦੇ ਨਾਲ ਕੋਈ ਹੋਰ ਵੀ ਸ਼ਾਮਲ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
PM ਮੋਦੀ ਦਾ 'ਫਿਟਨੈਸ ਮੰਤਰ': ਖੰਡ ਅਤੇ ਤੇਲ ਦੀ ਵਰਤੋਂ ਘਟਾਓ, ਮੋਟਾਪੇ ਨੂੰ ਦੂਰ ਭਜਾਓ
NEXT STORY