ਨਵੀਂ ਦਿੱਲੀ— ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਕਿਹਾ ਕਿ ਉਹ ਕੋਰੋਨਾ ਵਾਇਰਸ ਦੇ ਕੇਸ ਵੱਧਣ ਕਾਰਨ ਜਨਤਕ ਤੌਰ ’ਤੇ ਆਯੋਜਿਤ ਕੀਤੇ ਜਾਣ ਵਾਲੇ ਕਿਸੇ ਵੀ ਹੋਲੀ ਪ੍ਰੋਗਰਾਮ ਵਿਚ ਸ਼ਾਮਲ ਨਹੀਂ ਹੋਣਗੇ। ਉਨ੍ਹਾਂ ਨੇ ਲੋਕਾਂ ਨੂੰ ਆਪਣੇ ਪਰਿਵਾਰਾਂ ਨਾਲ ਹੋਲੀ ਦਾ ਤਿਉਹਾਰ ਮਨਾਉਣ ਅਤੇ ਭੀੜ ਤੋਂ ਬਚਣ ਦੀ ਅਪੀਲ ਕੀਤੀ। ਅਧਿਕਾਰਤ ਅੰਕੜਿਆਂ ਮੁਤਾਬਕ ਰਾਸ਼ਟਰੀ ਰਾਜਧਾਨੀ ’ਚ ਸ਼ਨੀਵਾਰ ਨੂੰ ਕੋਵਿਡ-19 ਦੇ 1,558 ਨਵੇਂ ਕੇਸ ਸਾਹਮਣੇ ਆਏ, ਜੋ 15 ਦਸੰਬਰ ਤੋਂ ਬਾਅਦ ਸਭ ਤੋਂ ਜ਼ਿਆਦਾ ਹੈ, ਜਦੋਂ 1,617 ਕੇਸ ਆਏ ਸਨ।
ਕੇਜਰੀਵਾਲ ਨੇ ਹਿੰਦੀ ਵਿਚ ਟਵੀਟ ਕੀਤਾ ਕਿ ਪਿਛਲੇ ਕੁਝ ਦਿਨਾ ਵਿਚ ਕੋਰੋਨਾ ਦੇ ਕੇਸ ਵਧੇ ਹਨ, ਇਸ ਦੇ ਮੱਦੇਨਜ਼ਰ ਇਸ ਵਾਰ ਜਨਤਕ ਤੌਰ ’ਤੇ ਆਯੋਜਿਤ ਹੋ ਰਹੇ ਹੋਲੀ ਪ੍ਰੋਗਰਾਮਾਂ ਵਿਚ ਸ਼ਾਮਲ ਨਹੀਂ ਹੋ ਰਿਹਾ ਹਾਂ। ਤੁਹਾਨੂੰ ਸਾਰਿਆਂ ਨੂੰ ਅਪੀਲ ਹੈ ਕਿ ਸਿਰਫ਼ ਆਪਣੇ ਪਰਿਵਾਰ ਨਾਲ ਹੋਲੀ ਮਨਾਓ ਅਤੇ ਭੀੜ ਵਾਲੇ ਪ੍ਰੋਗਰਾਮਾਂ ਤੋਂ ਬਚੋ। ਇਸ ਦੇ ਨਾਲ ਹੀ ਕੋਰੋਨਾ ਤੋਂ ਬਚਾਅ ਦੇ ਨਿਯਮਾਂ ਦਾ ਪਾਲਣ ਕਰੋ।
ਦੱਸ ਦੇਈਏ ਕਿ ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ ਨੇ ਮੰਗਲਵਾਰ ਨੂੰ ਆਦੇਸ਼ ਦਿੱਤਾ ਕਿ ਹੋਲੀ ਅਤੇ ਨਰਾਤਿਆਂ ਵਰਗੇ ਤਿਉਹਾਰਾਂ ਦੌਰਾਨ ਰਾਸ਼ਟਰੀ ਰਾਜਧਾਨੀ ਵਿਚ ਕੋਈ ਜਨਤਕ ਉਤਸਵ ਨਹੀਂ ਹੋਵੇਗਾ। ਸਿਹਤ ਮੰਤਰੀ ਸਤਿਯੇਂਦਰ ਜੈਨ ਨੇ ਕਿਹਾ ਕਿ ਸਰਕਾਰ ਨੇ ਇਹ ਯਕੀਨੀ ਕਰ ਲਈ ਕਈ ਟੀਮਾਂ ਦਾ ਗਠਨ ਕੀਤਾ ਹੈ ਕਿ ਲੋਕ ਹੋਲੀ ’ਤੇ ਸਰਕਾਰ ਦੇ ਨਿਰਦੇਸ਼ਾਂ ਦਾ ਪਾਲਣ ਕਰਨ। ਜ਼ਿਲ੍ਹਾ ਅਧਿਕਾਰੀ ਅਤੇ ਪੁਲਸ ਨੇ ਜ਼ਿਲ੍ਹੇਵਾਰ ਟੀਮ ਬਣਾਈ ਹੈ। ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਜੰਮੂ ਕਸ਼ਮੀਰ 'ਚ ਮੁਕਾਬਲੇ 'ਚ ਮਾਰੇ ਗਏ 2 ਅੱਤਵਾਦੀਆਂ 'ਚੋਂ ਇਕ ਹਿਜ਼ਬੁਲ ਦਾ ਮੈਂਬਰ
NEXT STORY