ਨੈਸ਼ਨਲ ਡੈਸਕ- ਹੋਲੀ ਦਾ ਤਿਉਹਾਰ ਆ ਗਿਆ ਹੈ। ਸਰਕਾਰ ਨੇ ਜਨਤਾ ਨੂੰ ਹੋਲੀ ਦਾ ਵੱਡਾ ਤੋਹਫ਼ਾ ਦਿੱਤਾ ਹੈ। ਸਰਕਾਰ ਨੇ ਉੱਜਵਲਾ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਮੁਫ਼ਤ ਗੈਸ ਸਿਲੰਡਰ ਦੇਣ ਦਾ ਐਲਾਨ ਕੀਤਾ ਹੈ। ਇਹ ਐਲਾਨ ਉੱਤਰ ਪ੍ਰਦੇਸ਼ ਦੀ ਯੋਗੀ ਆਦਿੱਤਿਆਨਾਥ ਸਰਕਾਰ ਨੇ ਕੀਤਾ ਹੈ। ਇਸ ਲਈ ਸੂਬਾ ਸਰਕਾਰ ਨੇ 3 ਅਰਬ ਰੁਪਏ ਦੀ ਰਕਮ ਮਨਜ਼ੂਰ ਕੀਤੀ ਹੈ ਤਾਂ ਜੋ ਵੱਧ ਤੋਂ ਵੱਧ ਮਹਿਲਾ ਲਾਭਪਾਤਰੀ ਇਸ ਯੋਜਨਾ ਦਾ ਲਾਭ ਲੈ ਸਕਣ।
ਇਹ ਵੀ ਪੜ੍ਹੋ- ਗੈਸ ਟੈਂਕਰ ਅਤੇ ਕਾਰਾਂ ਵਿਚਾਲੇ ਭਿਆਨਕ ਟੱਕਰ, 7 ਲੋਕਾਂ ਦੀ ਮੌਤ
ਉੱਜਵਲਾ ਯੋਜਨਾ ਦੇ 1.85 ਕਰੋੜ ਤੋਂ ਵੱਧ ਲਾਭਪਾਤਰੀ
ਦੱਸ ਦੇਈਏ ਕਿ ਉੱਤਰ ਪ੍ਰਦੇਸ਼ ਵਿਚ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ 1.85 ਕਰੋੜ ਤੋਂ ਵੱਧ ਲਾਭਪਾਤਰੀ ਹਨ। ਇਹ ਲਾਭਪਾਤਰੀ ਮੁਫਤ ਗੈਸ ਸਿਲੰਡਰ ਦਾ ਲਾਭ ਲੈ ਸਕਦੇ ਹਨ। ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਤਹਿਤ ਮਹਿਲਾ ਲਾਭਪਾਤਰੀਆਂ ਨੂੰ LPG ਗੈਸ ਸਿਲੰਡਰ ਮੁਫਤ ਦਿੱਤੇ ਗਏ ਹਨ। ਇਸ ਤੋਂ ਬਾਅਦ ਭਾਜਪਾ ਨੇ ਆਪਣੇ ਚੋਣ ਮੈਨੀਫੈਸਟੋ 'ਚ ਇਨ੍ਹਾਂ ਲਾਭਪਾਤਰੀਆਂ ਨੂੰ ਦੀਵਾਲੀ ਅਤੇ ਹੋਲੀ 'ਤੇ ਮੁਫ਼ਤ ਸਿਲੰਡਰ ਦੇਣ ਦਾ ਵਾਅਦਾ ਕੀਤਾ ਸੀ।
ਇਹ ਵੀ ਪੜ੍ਹੋ- ਭਾਰਤ 'ਚ 125 ਪਿੰਡ ਜਿੱਥੇ ਨਹੀਂ ਮਨਾਈ ਜਾਂਦੀ ਹੋਲੀ, ਵਜ੍ਹਾ ਕਰੇਗੀ ਹੈਰਾਨ
ਕਰੋੜਾਂ ਪਰਿਵਾਰਾਂ ਨੂੰ ਮਿਲੇਗਾ ਇਸ ਯੋਜਨਾ ਦਾ ਲਾਭ
ਯੋਗੀ ਸਰਕਾਰ ਦੇ ਇਸ ਕਦਮ ਨਾਲ ਸੂਬੇ ਦੇ 1.85 ਕਰੋੜ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦਾ ਸਿੱਧਾ ਲਾਭ ਮਿਲੇਗਾ। ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਤਹਿਤ 1,890 ਕਰੋੜ ਰੁਪਏ ਦੀ ਰਾਸ਼ੀ ਨਾਲ ਯੂ. ਪੀ. ਦੇ 1.85 ਕਰੋੜ ਯੋਗ ਪਰਿਵਾਰਾਂ ਨੂੰ ਗੈਸ ਸਿਲੰਡਰ ਦੀ ਸਬਸਿਡੀ ਦਿੱਤੀ ਜਾਵੇਗੀ ਸੂਬੇ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਲਖਨਊ ਦੇ ਲੋਕ ਭਵਨ ਆਡੀਟੋਰੀਅਮ ਵਿਖੇ ਪਾਤਰ ਵਿਅਕਤੀਆਂ ਨੂੰ ਗੈਸ ਸਿਲੰਡਰ ਰੀਫਿਲ ਸਬਸਿਡੀ ਵੰਡਣਗੇ। ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਤਹਿਤ ਸੂਬੇ ਸਾਲ 'ਚ ਦੋ ਵਾਰ ਹੋਲੀ ਅਤੇ ਦੀਵਾਲੀ ਦੇ ਮੌਕੇ 'ਤੇ ਮੁਫਤ LPG ਸਿਲੰਡਰ ਦਿੱਤੇ ਜਾਂਦੇ ਹਨ।
ਇਹ ਵੀ ਪੜ੍ਹੋ- ਵਿਦੇਸ਼ਾਂ 'ਚ ਫਸੇ 283 ਭਾਰਤੀ ਨਾਗਰਿਕਾਂ ਨੂੰ ਭਾਰਤ ਲਿਆਇਆ ਹਵਾਈ ਫ਼ੌਜ ਦਾ ਜਹਾਜ਼
ਕੀ ਹੈ ਉੱਜਵਲਾ ਯੋਜਨਾ ਦਾ ਮਕਸਦ?
ਦਰਅਸਲ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਤਹਿਤ ਗਰੀਬ ਔਰਤਾਂ ਨੂੰ ਮੁਫ਼ਤ ਵਿਚ LPG ਗੈਸ ਕੁਨੈਕਸ਼ਨ ਮੁਹੱਈਆ ਕਰਵਾਇਆ ਜਾਂਦਾ ਹੈ, ਤਾਂ ਕਿ ਉਨ੍ਹਾਂ ਨੂੰ ਸਸਤਾ ਈਂਧਨ ਮਿਲ ਸਕੇ। ਇਸ ਯੋਜਨਾ ਤਹਿਤ ਦਿੱਤੇ ਗਏ LPG ਕੁਨੈਕਸ਼ਨ ਨਾਲ ਲੱਖਾਂ ਔਰਤਾਂ ਨੂੰ ਬੀਮਾਰੀਆਂ ਤੋਂ ਬਚਾਅ ਹੁੰਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੋਲੀ ਦੀਆਂ ਛੁੱਟੀਆਂ ਕਾਰਨ 17 ਮਾਰਚ ਤੱਕ ਨਹੀਂ ਖੁੱਲ੍ਹਣਗੇ ਸ਼ੇਅਰ ਬਾਜ਼ਾਰ, ਬੈਂਕ ਵੀ ਰਹਿਣਗੇ ਬੰਦ
NEXT STORY