ਜੈਪੁਰ: ਤਿਉਹਾਰਾਂ ਦੇ ਦਿਨਾਂ ਵਿਚ ਛੁੱਟੀਆਂ ਦਾ ਸਿਲਸਿਲਾ ਜਾਰੀ ਹੈ। ਦੀਵਾਲੀ ਦੇ ਦਿਨਾਂ ਦੀਆਂ ਛੁੱਟੀਆਂ ਮਗਰੋਂ ਰਾਜਸਥਾਨ ਦੇ ਕੁਝ ਜ਼ਿਲ੍ਹਿਆਂ ਵਿਚ 5 ਅਤੇ 14 ਨਵੰਬਰ ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਰਾਜਸਥਾਨ ਵਿਚ ਧਾਰਮਿਕ ਮੇਲਿਆਂ ਅਤੇ ਤਿਉਹਾਰਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਨਕ ਛੁੱਟੀ ਐਲਾਨੀ ਗਈ ਹੈ। ਇਸੇ ਲੜੀ ਤਹਿਤ, 5 ਨਵੰਬਬਰ ਨੂੰ ਬਾਂਸਵਾੜਾ ਅਤੇ 14 ਨਵੰਬਰ ਨੂੰ ਅਮਜੇਰ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਪੈਟਰੋਲ-ਡੀਜ਼ਲ ਦੀ ਆ ਸਕਦੀ ਹੈ ਕਿੱਲਤ! ਫਿੱਕੀ ਪੈ ਸਕਦੀ ਹੈ ਦੀਵਾਲੀ
ਜਾਣਕਾਰੀ ਮੁਤਾਬਕ 5 ਨਵੰਬਰ ਨੂੰ ਬਾਂਸਵਾੜਾ ਜ਼ਿਲ੍ਹੇ ਵਿਚ ਮੰਸ਼ਾਮਾਤਾ ਚੌਥ ਦੇ ਪੁਰਬ ਮੌਕੇ ਜ਼ਿਲ੍ਹਾ ਕਲੈਕਟਰ ਵੱਲੋਂ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਜ਼ਿਲ੍ਹੇ ਦੇ ਸਾਰੇ ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਇਸੇ ਤਰ੍ਹਾਂ 14 ਨਵੰਬਰ ਨੂੰ ਅਮਜੇਰ ਵਿਚ ਹੋਣ ਵਾਲੇ ਪ੍ਰਸਿੱਧ ਪੁਸ਼ਕਰ ਮੇਰੇ ਮੌਕੇ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਵੀ ਅਜਮੇਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰੀ ਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬੱਸ ਫਲਾਈਓਵਰ ਦੀ ਕੰਧ ਨਾਲ ਟਕਰਾਈ ; 12 ਮੁਸਾਫਰਾਂ ਦੀ ਮੌਤ, 30 ਜ਼ਖਮੀ
NEXT STORY