ਨੈਸ਼ਨਲ ਡੈਸਕ- ਸਰਦੀਆਂ ਦੀਆਂ ਛੁੱਟੀਆਂ ਖਤਮ ਹੋਣ ਤੋਂ ਬਾਅਦ ਜ਼ਿਆਦਾਤਰ ਸਕੂਲ ਅਤੇ ਕਾਲਜ ਖੁੱਲ੍ਹ ਗਏ ਹਨ। ਹਾਲਾਂਕਿ, ਕੁਝ ਇਲਾਕਿਆਂ ਵਿੱਚ ਸਖ਼ਤ ਠੰਢ ਕਾਰਨ, ਡੀਐਮ ਨੇ ਉੱਥੋਂ ਦੇ ਹਾਲਾਤਾਂ ਅਨੁਸਾਰ ਛੁੱਟੀ ਵਧਾ ਦਿੱਤੀ ਹੈ।ਮੌਨੀ ਮੱਸਿਆ ਲਈ 28 ਤੋਂ 2 ਫਰਵਰੀ ਤੱਕ 8 ਤੋਂ 10 ਕਰੋੜ ਲੋਕਾਂ ਦੇ ਇਸ਼ਨਾਨ ਕਰਨ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਮਸ਼ਹੂਰ ਅਦਾਕਾਰ 'ਤੇ ਫੀਮੇਲ ਸਟਾਰ ਨੇ ਕਰਵਾਈ FIR ਦਰਜ, ਜਾਣੋ ਕੀ ਹੈ ਮਾਮਲਾ
ਉਥੇ ਹੀ ਪ੍ਰਯਾਗਰਾਜ 'ਚ ਸ਼ਰਧਾਲੂਆਂ ਦੀ ਭੀੜ ਨੂੰ ਦੇਖਦੇ ਹੋਏ ਜ਼ਿਲ੍ਹਾ ਮੈਜਿਸਟਰੇਟ ਰਵਿੰਦਰ ਕੁਮਾਰ ਮੰਡ ਵੱਲੋਂ ਵੱਡਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ, ਦੁਨੀਆ ਭਰ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਆਵਾਜਾਈ ਨੂੰ ਸੌਖਾ ਬਣਾਉਣ ਲਈ, ਪ੍ਰਯਾਗਰਾਜ ਦੇ ਲੋਕਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਦੋਪਹੀਆ ਵਾਹਨਾਂ ਦੀ ਵਰਤੋਂ ਕਰਨ ਜਾਂ ਜੇ ਸੰਭਵ ਹੋਵੇ ਤਾਂ ਪੈਦਲ ਚੱਲਣ। ਭਾਰੀ ਭੀੜ ਦੇ ਮੱਦੇਨਜ਼ਰ ਪ੍ਰਯਾਗਰਾਜ ਵਿੱਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ 02 ਫਰਵਰੀ ਤੱਕ ਬੰਦ ਰਹਿਣਗੇ।
ਇਹ ਵੀ ਪੜ੍ਹੋ-ਅਦਾਕਾਰਾ ਦੇਵੋਲੀਨਾ ਭੱਟਾਚਾਰਜੀ ਨੇ ਪੁੱਤਰ ਦੇ ਨਾਂ ਦਾ ਕੀਤਾ ਖੁਲ੍ਹਾਸਾ
ਇਲਾਹਾਬਾਦ ਹਾਈ ਕੋਰਟ ਨੇ ਵੀ ਮੌਨੀ ਮੱਸਿਆ ਮੌਕੇ ‘ਤੇ ਛੁੱਟੀ ਦਾ ਐਲਾਨ ਕੀਤਾ ਹੈ। ਹਰ 12 ਸਾਲ ਬਾਅਦ ਲੱਗਣ ਵਾਲਾ ਮਹਾਕੁੰਭ ਮੇਲਾ 13 ਜਨਵਰੀ ਨੂੰ ਸ਼ੁਰੂ ਹੋਇਆ ਸੀ ਅਤੇ 26 ਫਰਵਰੀ ਤੱਕ ਚੱਲੇਗਾ। ਇਸ ਮੇਲੇ ਵਿੱਚ 40 ਤੋਂ 50 ਕਰੋੜ ਲੋਕਾਂ ਦੇ ਆਉਣ ਦੀ ਸੰਭਾਵਨਾ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ISRO ਨੇ ਰਚਿਆ ਇਤਿਹਾਸ, ਪੁਲਾੜ 'ਚ ਲਾਂਚ ਕੀਤਾ ਆਪਣਾ 100ਵਾਂ ਮਿਸ਼ਨ
NEXT STORY