ਨੈਸ਼ਨਲ ਡੈਸਕ- ਦਸੰਬਰ ਦੇ ਮਹੀਨੇ ਵਿਚ ਛੁੱਟੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਸਾਲ 2024 ਦੇ ਅੰਤ 'ਚ ਕ੍ਰਿਸਮਿਸ ਤੇ ਨਵੇਂ ਸਾਲ ਦੌਰਾਨ ਬੈਂਕਾਂ ਦੀਆਂ ਛੁੱਟੀਆਂ ਸ਼ੁਰੂ ਹੋਣ ਜਾ ਰਹੀਆਂ ਹੈ। ਬੈਂਕ ਸ਼ਾਖਾਵਾਂ ਇਸ ਮਹੀਨੇ ਦੇ ਅੰਤ ਤੱਕ ਕੁੱਲ 10 ਦਿਨਾਂ ਲਈ ਬੰਦ ਰਹਿਣਗੀਆਂ। ਉੱਥੇ ਹੀ 18 ਦਸੰਬਰ 2024 ਯਾਨੀ ਭਲਕੇ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਹ ਦਿਨ ਮਹਾਨ ਸਮਾਜ ਸੁਧਾਰਕ ਗੁਰੂ ਘਾਸੀਦਾਸ ਜੀ ਦੀ ਜਯੰਤੀ ਦੇ ਰੂਪ ਵਿਚ ਮਨਾਇਆ ਜਾਂਦਾ ਹੈ। ਛੱਤੀਸਗੜ੍ਹ ਵਿਚ ਇਹ ਦਿਹਾੜਾ ਵਿਸ਼ੇਸ਼ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਜਾਵੇਗਾ। ਗੁਰੂ ਘਾਸੀਦਾਸ ਦੇ ਯੋਗਦਾਨ ਨੂੰ ਯਾਦ ਕਰਦਿਆਂ ਸੂਬੇ ਦੇ ਸਰਕਾਰੀ ਦਫ਼ਤਰ, ਸਕੂਲ, ਕਾਲਜ, ਬੈਂਕ ਅਤੇ ਹੋਰ ਅਦਾਰੇ ਬੰਦ ਰਹਿਣਗੇ।
ਇਹ ਵੀ ਪੜ੍ਹੋ : ਲਾੜੀ ਦਾ ਦੇਰ ਤੱਕ ਨਹਾਉਣ ਦਾ ਸ਼ੌਂਕ ਸਹੁਰੇ ਪਰਿਵਾਰ ਨੂੰ ਪਿਆ ਮਹਿੰਗਾ, ਪੂਰਾ ਮਾਮਲਾ ਜਾਣ ਹੋ ਜਾਓਗੇ ਹੈਰਾਨ
ਕੌਣ ਸਨ ਗੁਰੂ ਘਾਸੀਦਾਸ
ਗੁਰੂ ਘਾਸੀਦਾਸ ਛੱਤੀਸਗੜ੍ਹ ਦੇ ਇਕ ਮਹਾਨ ਸੰਤ ਅਤੇ ਸਮਾਜ ਸੁਧਾਰਕ ਸਨ, ਉਨ੍ਹਾਂ ਦਾ ਜਨਮ 18 ਦਸੰਬਰ 1756 ਈ. ਨੂੰ ਹੋਇਆ ਸੀ। ਜਿਨ੍ਹਾਂ ਨੇ ਸਮਾਜ 'ਚ ਸਮਾਨਤਾ ਅਤੇ ਭਾਈਚਾਰਕ ਸਾਂਝ ਦੀ ਸਥਾਪਨਾ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ। ਗੁਰੂ ਘਾਸੀਦਾਸ ਨੇ ਜਾਤੀਵਾਦ, ਵਿਤਕਰੇ ਅਤੇ ਅਸਮਾਨਤਾ ਵਿਰੁੱਧ ਆਪਣੀ ਆਵਾਜ਼ ਬੁਲੰਦ ਕੀਤੀ। ਉਨ੍ਹਾਂ ਦਾ ਸੰਦੇਸ਼ ਸੀ ਕਿ ਸਾਰੇ ਮਨੁੱਖਾਂ ਨੂੰ ਬਰਾਬਰ ਦਾ ਦਰਜਾ ਮਿਲਣਾ ਚਾਹੀਦਾ ਹੈ।
ਡਰਾਈ ਡੇਅ ਦਾ ਐਲਾਨ
ਛੱਤੀਸਗੜ੍ਹ 'ਚ ਗੁਰੂ ਘਾਸੀਦਾਸ ਜਯੰਤੀ ਵਾਲੇ ਦਿਨ ਡਰਾਈ ਡੇਅ ਦਾ ਐਲਾਨ ਕੀਤਾ ਗਿਆ ਹੈ। ਇਸ ਦਾ ਮਤਲਬ ਹੈ ਕਿ ਇਸ ਦਿਨ ਸ਼ਰਾਬ ਦੀ ਵਿਕਰੀ 'ਤੇ ਮੁਕੰਮਲ ਪਾਬੰਦੀ ਰਹੇਗੀ। ਇਹ ਕਦਮ ਇਸ ਦਿਨ ਦੀ ਪਵਿੱਤਰਤਾ ਅਤੇ ਮਹੱਤਵ ਨੂੰ ਬਣਾ ਕੇ ਰੱਖਣ ਲਈ ਚੁੱਕਿਆ ਗਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬੱਸ ਅਤੇ 'ਡੰਪਰ' ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 6 ਲੋਕਾਂ ਦੀ ਮੌਤ
NEXT STORY