ਮੁੰਬਈ- ਮਹਾਰਾਸ਼ਟਰ ਦੇ ਸਾਂਗਲੀ ਜ਼ਿਲ੍ਹੇ 'ਚ ਸੋਮਵਾਰ ਨੂੰ 2 ਮੰਜ਼ਿਲਾਂ ਮਕਾਨ 'ਚ ਅੱਗ ਲੱਗ ਗਈ। ਇਸ ਹਾਦਸੇ 'ਚ ਇਕ ਜੋੜੇ, ਉਨ੍ਹਾਂ ਦੀ ਧੀ ਅਤੇ ਤਿੰਨ ਸਾਲਾ ਪੋਤੀ ਦੀ ਮੌਤ ਹੋ ਗਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਇਕ ਅਧਿਕਾਰੀ ਨੇ ਦੱਸਿਆ ਕਿ ਵਿਟਾ ਕਸਬੇ ਦੇ ਸਾਵਰਕਰ ਨਗਰ 'ਚ ਮਕਾਨ ਦੇ ਗਰਾਊਂਡ ਫਲੋਰ 'ਤੇ ਸਥਿਤ ਭਾਂਡੇ ਅਤੇ ਬਿਜਲੀ ਦੇ ਸਾਮਾਨ ਦੀ ਦੁਕਾਨ 'ਚ ਕਰੀਬ 9 ਵਜੇ ਅੱਗ ਲੱਗ ਗਈ। ਸ਼ਾਰਟ ਸਰਕਿਟ ਕਾਰਨ ਅੱਗ ਲੱਗੀ ਅਤੇ ਪਹਿਲੀ ਤੇ ਦੂਜੀ ਮੰਜ਼ਿਲ ਤੱਕ ਫੈਲ ਗਈ, ਜਿੱਥੇ ਪਰਿਵਾਰ ਰਹਿੰਦਾ ਸੀ।
ਉਨ੍ਹਾਂ ਦੱਸਿਆ ਕਿ ਘਰੋਂ ਬਾਹਰ ਨਿਕਲਣ ਦਾ ਰਸਤਾ ਤੰਗ ਸੀ ਅਤੇ ਪੀੜਤ ਉੱਥੋਂ ਨਿਕਲ ਨਹੀਂ ਸਕੇ। ਉਨ੍ਹਾਂ ਦੱਸਿਆ ਕਿ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਹੋ ਗਈ। ਉਨ੍ਹਾਂ ਦੀ ਪਛਾਣ ਵਿਸ਼ਨੂੰ (50), ਉਨ੍ਹਾਂ ਦੀ ਪਤਨੀ ਸੁਨੰਦਾ ਜੋਸ਼ੀ (46), ਧੀ ਪ੍ਰਿਯੰਕਾ ਯੋਗੇਸ਼ ਇੰਗਲੇ (30) ਅਤੇ ਪੋਤੀ ਸ੍ਰਿਸ਼ਟੀ (3) ਵਜੋਂ ਹੋਈ ਹੈ। ਅਧਿਕਾਰੀ ਨੇ ਦੱਸਿਆ ਕਿ ਪਰਿਵਾਰ ਦੇ ਇਕ ਹੋਰ ਮੈਂਬਰ ਸੁਰੇਸ਼ ਜੋਸ਼ੀ (20) ਨੂੰ ਸੱਟਾਂ ਲੱਗੀਆਂ। ਉਨ੍ਹਾਂ ਦੱਸਿਆ ਕਿ ਸੂਚਨਾ ਮਿਲਣ ਤੋਂ ਬਾਅਦ ਪੁਲਸ ਅਤੇ ਫਾਇਰ ਬ੍ਰਿਗੇਡ ਦਲ ਮੌਕੇ 'ਤੇ ਪਹੁੰਚੇ ਅਤੇ ਖੋਜ ਤੇ ਬਚਾਅ ਮੁਹਿੰਮ ਸ਼ੁਰੂ ਕੀਤੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਾਮੂਲੀ ਜਿਹੀ ਗੱਲ ਪਿੱਛੇ ਮਾਰ'ਤਾ ਬੰਦਾ ! ਪੁਲਸ ਨੇ 7 ਮੁਲਜ਼ਮਾਂ ਨੂੰ ਕੀਤਾ ਕਾਬੂ
NEXT STORY