ਨੈਸ਼ਨਲ ਡੈਸਕ- ਮੰਗਲਵਾਰ ਸਵੇਰੇ ਇਕ ਵਿਅਕਤੀ ਨੇ ਘਰ 'ਚ ਦਾਖ਼ਲ ਹੋ ਕੇ ਤੇਜ਼ਧਾਰ ਹਥਿਆਰ ਨਾਲ ਇਕ ਜੋੜੇ ਦਾ ਕਤਲ ਕਰ ਦਿੱਤਾ। ਪੁਲਸ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਘਟਨਾ ਉੱਤਰ ਪ੍ਰਦੇਸ਼ ਦੇ ਝਾਂਸੀ ਜ਼ਿਲ੍ਹੇ 'ਚ ਵਾਪਰੀ। ਇੰਚਾਰਜ ਇੰਸਪੈਕਟਰ ਦੇਵੇਸ਼ ਕੁਮਾਰ ਉਪਾਧਿਆਏ ਨੇ ਦੱਸਿਆ ਕਿ ਕੁਟੋਰਾ ਪਿੰਡ 'ਚ ਮੰਗਲਵਾਰ ਸੇਵੇਰ ਕਾਸ਼ੀਰਾਮ ਨੇ ਘਰ 'ਚ ਦਾਖ਼ਲ ਹੋ ਕੇ ਪੁਸ਼ਪੇਂਦਰ (40) ਅਤੇ ਉਸ ਦੀ ਪਤਨੀ ਸੰਗੀਤਾ (35) 'ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕੀਤੇ, ਜਿਸ ਨਾਲ ਪੁਸ਼ਪੇਂਦਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਗੰਭੀਰ ਰੂਪ ਨਾਲ ਜ਼ਖ਼ਮੀ ਪਤਨੀ ਸੰਗੀਤਾ ਨੇ ਹਸਪਤਾਲ ਲਿਜਾਂਦੇ ਸਮੇਂ ਦਮ ਤੋੜ ਦਿੱਤਾ।
ਉਨ੍ਹਾਂ ਦੱਸਿਆ ਕਿ ਹੁਣ ਤੱਕ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗਾ ਹੈ। ਉਨ੍ਹਾਂ ਅਨੁਸਾਰ ਦੋਸ਼ੀ ਕਾਸ਼ੀਰਾਮ ਨੂੰ ਗ੍ਰਿਫ਼ਤਾਰ ਕਰ ਕੇ ਘਟਨਾ ਬਾਰੇ ਉਸ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ। ਲਾਸ਼ਾਂ ਨੂੰ ਪੋਸਟਮਾਰਟਮ ਲਈ ਲਿਜਾਇਆ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਾਜ ਸਭਾ ਦੇ ਸਪੀਕਰ ਜਗਦੀਪ ਧਨਖੜ ਖ਼ਿਲਾਫ਼ ਵਿਰੋਧੀ ਧਿਰ ਨੇ ਲਿਆਂ ਬੇਭਰੋਸਗੀ ਮਤਾ
NEXT STORY