ਸ਼ਿਮਲਾ— ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿਚ ਇਕ ਘਰ ’ਚ ਅੱਗ ਲੱਗਣ ਕਾਰਨ 4 ਜੀਆਂ ਦੀ ਸੜ ਕੇ ਮੌਤ ਹੋ ਗਈ। ਇਕ ਅਧਿਕਾਰੀ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਇਹ ਘਟਨਾ ਜ਼ਿਲ੍ਹੇ ਦੇ ਸੁਇਲਾ ਪਿੰਡ ਵਿਚ ਵਾਪਰੀ। ਅਧਿਕਾਰੀ ਨੇ ਦੱਸਿਆ ਕਿ ਅੱਗ ’ਚ ਝੁਲਸ ਕੇ ਕੁਝ ਪਸ਼ੂਆਂ ਦੀ ਵੀ ਮੌਤ ਹੋਈ ਹੈ। ਜਾਣਕਾਰੀ ਮੁਤਾਬਕ ਮਿ੍ਰਤਕਾਂ ਵਿਚ ਪਤੀ-ਪਤਨੀ ਅਤੇ ਦੋ ਬੱਚੇ ਸ਼ਾਮਲ ਹਨ।
ਮੁੱਖ ਮੰਤਰੀ ਜੈਰਾਮ ਠਾਕੁਰ ਨੇ ਟਵੀਟ ਕਰ ਕੇ ਇਸ ਘਟਨਾ ’ਚ ਪਰਿਵਾਰਕ ਮੈਂਬਰਾਂ ਦੀ ਮੌਤ ’ਤੇ ਦੁੱਖ਼ ਜ਼ਾਹਰ ਕੀਤਾ ਹੈ। ਮੁੱਖ ਮੰਤਰੀ ਨੇ ਲਿਖਿਆ ਕਿ ਤੀਸਾ ਦੇ ਸੁਇਲਾ ਪਿੰਡ ਸਥਿਤ ਇਕ ਘਰ ਵਿਚ ਅੱਗ ਲੱਗਣ ਕਾਰਨ ਪਰਿਵਾਰ ਦੇ 4 ਜੀਅਾਂ ਅਤੇ ਪਸ਼ੂਆਂ ਦੀ ਅਚਾਨਕ ਮੌਤ ਦੀ ਦੁਖ਼ਦਾਈ ਖ਼ਬਰ ਸੁਣ ਕੇ ਬਹੁਤ ਦੁਖੀ ਹਾਂ। ਪਰਮਾਤਮਾ ਮਰਹੂਮ ਆਤਮਾਵਾਂ ਨੂੰ ਆਪਣੇ ਚਰਨਾਂ ਵਿਚ ਸਥਾਨ ਅਤੇ ਪਰਿਵਾਰਾਂ ਨੂੰ ਹੌਂਸਲਾ ਪ੍ਰਦਾਨ ਕਰੇ।
ਕੁਸ਼ਤੀ ਸਿੱਖਣ ਗਈ 14 ਸਾਲਾ ਖਿਡਾਰਣ ਨਾਲ ਕੋਚ ਨੇ ਕੀਤਾ ਜਬਰ-ਜ਼ਿਨਾਹ
NEXT STORY