ਗੁਹਾਟੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਹੈਲੀਕਾਪਟਰ 'ਚ ਤਕਨੀਕੀ ਖਰਾਬੀ ਕਾਰਨ ਆਸਾਮ ਦੇ ਧੁਬਰੀ ਜ਼ਿਲ੍ਹੇ ਦੇ ਗੋਲਕਗੰਜ 'ਚ ਸ਼ੁੱਕਰਵਾਰ ਨੂੰ ਹੋਣ ਵਾਲੀ ਪਹਿਲੀ ਚੋਣ ਰੈਲੀ ਰੱਦ ਕਰ ਦਿੱਤੀ ਗਈ। ਪਾਰਟੀ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਸੂਤਰਾਂ ਅਨੁਸਾਰ, ਸ਼ਾਹ ਗੁਹਾਟੀ ਤੋਂ ਗੋਲਕਗੰਜ ਲਈ ਰਵਾਨਾ ਹੋਏ ਸਨ ਪਰ ਉਨ੍ਹਾਂ ਦਾ ਹੈਲੀਕਾਪਟਰ ਉਤਰ ਨਹੀਂ ਸਕਿਆ, ਜਿਸ ਦੇ ਕਾਰਨ ਰੈਲੀ ਰੱਦ ਕਰ ਦਿੱਤੀ ਗਈ।
ਬਾਅਦ ਉਨ੍ਹਾਂ ਨੇ ਲੋਕਾਂ ਨੂੰ ਫੋਨ ਰਾਹੀਂ ਸੰਬੋਧਨ ਕੀਤਾ, ਰੈਲੀ 'ਚ ਸ਼ਾਮਲ ਨਾ ਹੋ ਸਕਣ ਲਈ ਮੁਆਫ਼ੀ ਮੰਗੀ ਅਤੇ ਭਾਜਪਾ ਦੇ ਉਮੀਦਵਾਰ ਅਸ਼ਵਨੀ ਰਾਏ ਸਰਕਾਰ ਨੂੰ ਵੋਟ ਦੇਣ ਦੀ ਅਪੀਲ ਕੀਤੀ ਤਾਂ ਕਿ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੂੰ ਮੁੜ ਤੋਂ 'ਮੁੱਖ ਮੰਤਰੀ' ਬਣਾਇਆ ਜਾ ਸਕੇ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਥ ਮਜ਼ਬੂਤ ਹੋ ਸਕਣ। ਸ਼ਾਹ ਨੇ ਚੋਣਾਂ ਜਿੱਤਣ ਤੋਂ ਬਾਅਦ ਵਿਜੇ ਜੁਲੂਸ 'ਚ ਸ਼ਾਮਲ ਹੋਣ ਦਾ ਜਨਤਾ ਨਾਲ ਵਾਅਦਾ ਕੀਤਾ। ਬਾਅਦ 'ਚ ਉਹ ਆਪਣੇ ਅਗਲੇ ਪ੍ਰੋਗਰਾਮ ਲਈ ਗੁਆਂਢੀ ਗਵਾਲਪਾੜਾ ਜ਼ਿਲ੍ਹੇ ਦੇ ਦੁਧਨੋਈ ਲਈ ਰਵਾਨਾ ਹੋਏ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸ਼ਰਾਬ ਦੇ ਸ਼ੌਕੀਨ ਸਾਵਧਾਨ! ਹੁਣ ਬਿਨਾਂ QR ਕੋਡ ਨਹੀਂ ਵਿਕੇਗੀ ਬੋਤਲ, ਇਸ ਸੂਬੇ 'ਚ ਜਾਰੀ ਹੁਕਮ
NEXT STORY