ਰਾਂਚੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਯਾਨੀ ਵੀਰਵਾਰ ਨੂੰ 2 ਦਿਨਾਂ ਦੌਰੇ 'ਤੇ ਝਾਰਖੰਡ ਦੀ ਰਾਜਧਾਨੀ ਰਾਂਚੀ ਆਉਣਗੇ। ਉਹ ਸ਼ਾਮ ਨੂੰ ਰਾਂਚੀ ਦੇ ਬਿਰਸਾ ਮੁੰਡਾ ਹਵਾਈ ਅੱਡੇ 'ਤੇ ਪਹੁੰਚਣਗੇ। ਇਸ ਦੇ ਨਾਲ ਹੀ ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਅੱਜ ਸ਼ਾਮ ਰਾਂਚੀ ਦੇ ਬਿਰਸਾ ਮੁੰਡਾ ਹਵਾਈ ਅੱਡੇ 'ਤੇ ਪਹੁੰਚਣ ਤੋਂ ਬਾਅਦ ਅਮਿਤ ਸ਼ਾਹ ਰਾਂਚੀ ਦੇ ਰੈਡੀਸਨ ਬਲੂ ਹੋਟਲ 'ਚ ਆਰਾਮ ਕਰਨਗੇ ਅਤੇ ਅਗਲੇ ਦਿਨ 20 ਸਤੰਬਰ ਨੂੰ ਸਵੇਰੇ 11.30 ਵਜੇ ਭੋਗਨਾਡੀਹ 'ਚ ਆਯੋਜਿਤ ਪ੍ਰੋਗਰਾਮ 'ਚ ਹਿੱਸਾ ਲੈਣਗੇ।
ਇਹ ਵੀ ਪੜ੍ਹੋ - 20 ਸਤੰਬਰ ਨੂੰ ਸਿਰਫ਼ 99 ਰੁਪਏ 'ਚ ਦੇਖੋ Movie, ਇੰਝ ਬੁੱਕ ਕਰੋ ਟਿਕਟ
ਭੋਗਨਾਡੀਹ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰੀ ਸਾਹਿਬਗੰਜ ਦੇ ਪੁਲਸ ਲਾਈਨ ਮੈਦਾਨ 'ਚ ਆਯੋਜਿਤ ਇਕ ਵਿਸ਼ਾਲ ਜਨ ਸਭਾ ਨੂੰ ਸੰਬੋਧਿਤ ਕਰਨਗੇ, ਜਿਸ ਤੋਂ ਬਾਅਦ ਅਮਿਤ ਸ਼ਾਹ ਗਿਰੀਡੀਹ ਦੇ ਜਮੂਆ 'ਚ ਆਯੋਜਿਤ ਪ੍ਰੋਗਰਾਮ 'ਚ ਹਿੱਸਾ ਲੈਣਗੇ। ਅਮਿਤ ਸ਼ਾਹ ਭਾਜਪਾ ਦੀ ਪਰਿਵਰਤਨ ਯਾਤਰਾ ਵੀ ਸ਼ੁਰੂ ਕਰਨਗੇ। ਦੱਸ ਦੇਈਏ ਕਿ ਪਰਿਵਰਤਨ ਯਾਤਰਾ ਨੂੰ ਸਫਲ ਬਣਾਉਣ ਲਈ ਸੂਬੇ 'ਚ ਹਰ ਥਾਂ 'ਤੇ ਜ਼ੋਰਦਾਰ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। 20 ਸਤੰਬਰ ਤੋਂ 3 ਅਕਤੂਬਰ ਤੱਕ ਚੱਲਣ ਵਾਲੀ ਇਸ ਪਰਿਵਰਤਨ ਯਾਤਰਾ 'ਚ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਤੋਂ ਲੈ ਕੇ ਰੱਖਿਆ ਮੰਤਰੀ ਰਾਜਨਾਥ ਸਿੰਘ ਤੱਕ ਹਰ ਕੋਈ ਹਿੱਸਾ ਲਵੇਗਾ। ਯੋਗੀ ਆਦਿੱਤਿਆਨਾਥ ਦਾ ਪ੍ਰੋਗਰਾਮ ਦੇਵਘਰ ਅਤੇ ਚਤਰਾ 'ਚ ਤੈਅ ਹੈ, ਜਦਕਿ ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਧਨਬਾਦ 'ਚ ਆਯੋਜਿਤ ਪ੍ਰੋਗਰਾਮ 'ਚ ਸ਼ਿਰਕਤ ਕਰਨ ਜਾ ਰਹੇ ਹਨ।
ਇਹ ਵੀ ਪੜ੍ਹੋ - ਬਿਆਸ ਡੇਰਾ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਕੀਤੀ ਦਸਤਾਰਬੰਦੀ, ਨਵੇਂ ਮੁਖੀ ਨੂੰ ਸੌਂਪੀ ਗੱਦੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲਗਾਤਾਰ ਪੈ ਰਹੇ ਮੀਂਹ ਕਾਰਨ 32 ਸੜਕਾਂ 'ਤੇ ਆਵਾਜਾਈ ਹੋਈ ਠੱਪ
NEXT STORY