ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰਾਲਾ ਨੇ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਖ਼ਿਲਾਫ਼ ਮੁਕੱਦਮਾ ਚਲਾਉਣ ਲਈ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਮਨਜ਼ੂਰੀ ਦੇ ਦਿੱਤੀ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਜਾਂਚ ਏਜੰਸੀ ਨੇ ਕੇਜਰੀਵਾਲ (56) ਨੂੰ ਪਿਛਲੇ ਸਾਲ ਮਾਰਚ 'ਚ ਗ੍ਰਿਫ਼ਤਾਰ ਕਰਨ ਤੋਂ ਬਾਅਦ ਇੱਥੇ ਇਕ ਵਿਸ਼ੇਸ਼ ਮਨੀ ਲਾਂਡਰਿੰਗ ਰੋਕਥਾਮ ਐਕਟ (PMLA) ਅਦਾਲਤ 'ਚ ਦੋਸ਼ ਪੱਤਰ ਦਾਇਰ ਕੀਤਾ ਸੀ। ਅਧਿਕਾਰੀਆਂ ਨੇ ਦੱਸਿਆ ਕਿ ਗ੍ਰਹਿ ਮੰਤਰਾਲਾ (MHA) ਨੇ ਹਾਲ ਹੀ 'ਚ ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਕੇਜਰੀਵਾਲ ਵਿਰੁੱਧ ਮਨੀ ਲਾਂਡਰਿੰਗ ਰੋਕਥਾਮ ਐਕਟ ਦੇ ਤਹਿਤ ਮੁਕੱਦਮਾ ਚਲਾਉਣ ਲਈ ਇਨਫੋਰਸਮੈਂਟ ਡਾਇਰੈਕਟੋਰੇਟ ਨੂੰ ਲੋੜੀਂਦੀ ਮਨਜ਼ੂਰੀ ਦੇ ਦਿੱਤੀ ਹੈ। ਇਹ ਘਟਨਾ ਅਜਿਹੇ ਸਮੇਂ ਵਾਪਰੀ ਹੈ ਜਦੋਂ ਦਿੱਲੀ 'ਚ 5 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ।
ਇਹ ਵੀ ਪੜ੍ਹੋ : ਮੁੜ ਵਧੀਆਂ ਸਕੂਲਾਂ ਦੀਆਂ ਛੁੱਟੀਆਂ, ਇੰਨੇ ਦਿਨ ਹੋਰ ਬੰਦ ਰਹਿਣਗੇ ਸਕੂਲ
ਕੇਜਰੀਵਾਲ 'ਤੇ ਉਨ੍ਹਾਂ ਦੀ ਨਿੱਜੀ ਹੈਸੀਅਤ ਦੇ ਨਾਲ 'ਆਪ' ਦੇ ਰਾਸ਼ਟਰੀ ਕਨਵੀਨਰ ਹੋਣ ਦੇ ਨਾਤੇ ਵੀ ਦੋਸ਼ੀ ਬਣਾਇਆ ਗਿਆ ਹੈ। ਈਡੀ ਨੇ ਸਾਬਕਾ ਮੁੱਖ ਮੰਤਰੀ ਨੂੰ ਦਿੱਲੀ 'ਚ ਹੋਏ ਆਬਕਾਰੀ 'ਘਪਲੇ' ਦਾ 'ਮੁੱਖ ਸਾਜ਼ਿਸ਼ਕਰਤਾ' ਦੱਸਿਆ ਸੀ। ਦੋਸ਼ ਹੈ ਕਿ ਉਨ੍ਹਾਂ ਨੇ ਦਿੱਲੀ ਸਰਕਾਰ ਦੇ ਮੰਤਰੀ, 'ਆਪ' ਆਗੂਆਂ ਅਤੇ ਹੋਰਾਂ ਨਾਲ ਮਿਲਭਗਤ ਕਰਦੇ ਹੋਏ ਇਸ ਕੰਮ ਨੂੰ ਅੰਜਾਮ ਦਿੱਤਾ। ਈਡੀ ਨੇ ਕਿਹਾ ਸੀ ਕਿ ਕੇਜਰੀਵਾਲ ਅਪਰਾਧ ਦੇ ਸਮੇਂ ਕਥਿਤ ਕੰਪਨੀ, ਯਾਨੀ 'ਆਪ' ਦੇ "ਇੰਚਾਰਜ" ਸਨ ਅਤੇ ਇਸ ਲਈ, ਉਨ੍ਹਾਂ ਨੂੰ ਅਤੇ ਉਨ੍ਹਾਂ ਦੀ ਪਾਰਟੀ ਨੂੰ ਮਨੀ ਲਾਂਡਰਿੰਗ ਰੋਕਥਾਮ ਐਕਟ ਦੇ ਤਹਿਤ ਅਪਰਾਧਾਂ ਲਈ "ਦੋਸ਼ੀ ਮੰਨਿਆ ਜਾਵੇਗਾ" ਅਤੇ ਮੁਕੱਦਮਾ ਚਲਾਉਂਦੇ ਹੋਏ ਸਜ਼ਾ ਦਿੱਤੀ ਜਾਵੇਗੀ। ਇਹ ਆਬਕਾਰੀ ਮਾਮਲਾ ਦਿੱਲੀ ਸਰਕਾਰ ਦੀ ਆਬਕਾਰੀ ਨੀਤੀ 2021-22 ਦੇ ਨਿਰਮਾਣ ਅਤੇ ਲਾਗੂ ਕਰਨ 'ਚ ਕਥਿਤ ਬੇਨਿਯਮੀਆਂ ਅਤੇ ਭ੍ਰਿਸ਼ਟਾਚਾਰ ਨਾਲ ਸਬੰਧਤ ਹੈ। ਇਹ ਨੀਤੀ ਰੱਦ ਕਰ ਦਿੱਤੀ ਗਈ ਹੈ। ਦਿੱਲੀ ਦੇ ਉਪ ਰਾਜਪਾਲ ਵੀ.ਕੇ. ਸਕਸੈਨਾ ਨੇ ਕਥਿਤ ਬੇਨਿਯਮੀਆਂ ਦੀ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਜਾਂਚ ਦੀ ਸਿਫ਼ਾਰਸ਼ ਕੀਤੀ ਸੀ। ਇਸ ਤੋਂ ਬਾਅਦ ਈਡੀ ਨੇ ਪੀਐੱਮਐੱਲਏ ਤਹਿਤ ਮਾਮਲਾ ਦਰਜ ਕੀਤਾ। ਸੀਬੀਆਈ ਵੱਲੋਂ 17 ਅਗਸਤ, 2022 ਨੂੰ ਦਰਜ ਕੀਤੀ ਗਈ ਐੱਫਆਈਆਰ ਦਾ ਨੋਟਿਸ ਲੈਂਦੇ ਹੋਏ ਈਡੀ ਨੇ ਕਥਿਤ ਬੇਨਿਯਮੀਆਂ ਦੀ ਜਾਂਚ ਲਈ 22 ਅਗਸਤ 2022 ਨੂੰ ਮਨੀ ਲਾਂਡਰਿੰਗ ਦਾ ਮਾਮਲਾ ਦਰਜ ਕੀਤਾ ਸੀ।
ਇਹ ਵੀ ਪੜ੍ਹੋ : ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ 66 ਸਾਲ ਪੁਰਾਣਾ ਸੋਨੇ ਦਾ ਬਿੱਲ, 1 ਤੋਲੇ ਦੀ ਕੀਮਤ ਸੁਣ ਹੋਵੋਗੇ ਹੈਰਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
12 ਸਾਲਾਂ ਬਾਅਦ ਜੇਲ੍ਹ 'ਚੋਂ ਬਾਹਰ ਆਇਆ ਆਸਾਰਾਮ, ਸ਼ਰਧਾਲੂਆਂ ਨੇ ਕੀਤੀ ਫੁੱਲਾਂ ਦੀ ਵਰਖਾ
NEXT STORY